ਅੰਮ੍ਰਿਤਸਰ:ਪੰਜਾਬ ਸਰਕਾਰ ਵਲੋਂ ਜਲ੍ਹਿਆਂਵਾਲਾ ਬਾਗ਼ ਨੂੰ ਨਵੀਨੀਕਰਨ ਕਰਨ ਵਜੋਂ ਬੰਦ ਕੀਤਾ ਗਿਆ ਸੀ। ਜਿਸ ਦੇ ਚੱਲਦਿਆਂ ਹਰ ਆਮ ਵਿਅਕਤੀ ਨੂੰ ਅੰਦਰ ਜਾਣ ਤੋਂ ਮਨਾਹੀ ਸੀ। ਜਿਸ ਦੇ ਚੱਲਦਿਆਂ ਲੱਗਭਗ ਡੇਢ ਸਾਲ ਜਲ੍ਹਿਆਂਵਾਲਾ ਬਾਗ਼ ਨੂੰ ਬੰਦ ਕੀਤਾ ਗਿਆ। ਇਸ ਦੇ ਨਵੀਨੀਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੁੜ ਜਲ੍ਹਿਆਂਵਾਲਾ ਬਾਗ਼ ਨੂੰ ਵਰਚੁਅਲ ਢੰਗ ਨਾਲ ਲੋਕ ਅਰਪਣ ਕੀਤਾ ਗਿਆ।
20 ਕਰੋੜ ਦੀ ਲਾਗਤ ਆਈ ਖਰਚ
ਸਰਕਾਰ ਵਲੋਂ ਜਲ੍ਹਿਆਂਵਾਲਾ ਬਾਗ਼ ਨੂੰ ਨਵੀਨੀਕਰਨ ਕਰਨ ਸਬੰਧੀ ਕਰੀਬ 20 ਕਰੋੜ ਦੀ ਲਾਗਤ ਖਰਚ ਕੀਤੀ ਗਈ। ਜਲ੍ਹਿਆਂਵਾਲਾ ਬਾਗ਼ ਦੇ ਲੋਕ ਅਰਪਣ ਹੋਣ ਤੋਂ ਬਾਅਦ ਹੀ ਜਿਥੇ ਸ਼ਹੀਦਾਂ ਦੇ ਪਰਿਵਾਰਾਂ 'ਚ ਰੋਸ ਹੈ ਅਤੇ ਉਹ ਇਸ ਨਵੀਨੀਕਰਨ ਦਾ ਵਿਰੋਧ ਕਰ ਰਹੇ ਹਨ,ਉਥੇ ਹੀ ਇਸ ਨੂੰ ਲੈਕੇ ਸਿਆਸਤ ਵੀ ਗਰਮਾ ਗਈ। ਜਿਸ ਨੂੰ ਲੈਕੇ ਵਿਰੋਧੀ ਪਾਰਟੀਆਂ ਵਲੋਂ ਸਰਕਾਰ 'ਤੇ ਨਿਸ਼ਾਨੇ ਵੀ ਸਾਧੇ ਗਏ। ਇਸ ਨੂੰ ਲੈਕੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਸਰਕਾਰ ਵਲੋਂ ਸ਼ਹੀਦਾਂ ਦੀਆਂ ਵਿਰਾਸਤਾਂ ਨਾਲ ਛੇੜਛਾੜ ਕਰਦਿਆਂ ਉਨ੍ਹਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਮਨਿਸਟਰੀ ਆਫ ਕਲਚਰ ਨੂੰ ਪੱਤਰ
ਜਲ੍ਹਿਆਂਵਾਲਾ ਬਾਗ਼ 'ਚ ਹੋਏ ਨਵੀਨੀਕਰਨ ਦੇ ਵਿਰੋਧ 'ਚ ਜਲ੍ਹਿਆਂਵਾਲਾ ਬਾਗ਼ ਫਰੀਡਮ ਫਾਈਟਰ ਫਾਉਂਡੇਸ਼ਨ ਵਲੋਂ ਮਨਿਸਟਰੀ ਆਫ ਕਲਚਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਇਸ 'ਚ ਉਨ੍ਹਾਂ ਮੰਗ ਕੀਤੀ ਹੈ ਕਿ ਜਲ੍ਹਿਆਂਵਾਲਾ ਬਾਗ਼ 'ਚ ਨਵੀਨੀਕਰਨ ਦੌਰਾਨ ਸ਼ਹੀਦਾਂ ਦੀ ਵਿਰਾਸਤ ਨਾਲ ਹੋਈ ਛੇੜਛਾੜ ਨੂੰ ਸਹੀ ਕੀਤਾ ਜਾਵੇ। ਇਸ ਨੂੰ ਲੈਕੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ 11 ਸੂਤਰੀ ਏਜੰਡਾ ਤਿਆਰ ਕਰਕੇ ਭੇਜਿਆ ਗਿਆ ਹੈ।
ਕੀ ਕੁਝ ਕੀਤਾ ਬਦਲਾਅ ?
- ਸ਼ਹੀਦਾਂ ਦੇ ਪਰਿਵਾਰਾਂ ਦਾ ਕਹਿਣਾ ਕਿ ਨਵੀਨੀਕਰਨ ਦੇ ਨਾਮ 'ਤੇ ਸਭ ਤੋਂ ਪਹਿਲਾਂ ਬਾਗ਼ 'ਚ ਦਾਖ਼ਲ ਹੋਣ ਵਾਲੀ ਗਲੀ 'ਚ ਬੁੱਤ ਲਗਾਏ ਗਏ ਹਨ, ਜੋ ਬਿਲਕੁਲ ਗਲਤ ਹਨ। ਉਨ੍ਹਾਂ ਮੰਗ ਕੀਤੀ ਕਿ ਬੁੱਤ ਹਟਾਉਣੇ ਚਾਹੀਦੇ ਹਨ।
- ਇਸ ਦੇ ਨਾਲ ਹੀ ਜਲ੍ਹਿਆਂਵਾਲਾ ਬਾਗ਼ ਵਿਚਲੇ ਖੂਹ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਂ ਦਿੱਖ ਦੇ ਚੱਕਰ 'ਚ ਪੁਰਾਤਨ ਖੂਹ ਨਾਲ ਛੇੜਛਾੜ ਕੀਤੀ ਗਈ ਹੈ।
- ਇਸ ਦੇ ਨਾਲ ਹੀ ਉਨ੍ਹਾਂ ਦਾ ਰੋਸ ਹੈ ਕਿ ਜਲ੍ਹਿਆਂਵਾਲਾ ਬਾਗ਼ 'ਚ ਬਣੀ ਅਮਰਜੋਤੀ ਦੀ ਥਾਂ ਬਦਲ ਦਿੱਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਅਮਰਜੋਤੀ ਨੂੰ ਉਸ ਦੀ ਪੁਰਾਣੀ ਥਾਂ 'ਤੇ ਬਣਾਉਣਾ ਚਾਹੀਦਾ ਹੈ।
- ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਫੋਟੋ ਗੈਲਰੀ ਜਿਥੋਂ ਸ਼ਹੀਦਾਂ ਦੀਆਂ ਤਸਵੀਰਾਂ ਗਾਇਬ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਫੋਟੋ ਗੈਲਰੀ 'ਤੇ ਸ਼ਹੀਦਾਂ ਦੀਆਂ ਤਸਵੀਰਾਂ ਲਗਾ ਕੇ ਉਨ੍ਹਾਂ ਸਬੰਧੀ ਜਾਣਕਾਰੀ ਦਿੰਦੀ।
- ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਝਾ ਮਜ਼ਾਕ ਕਰਦਿਆਂ ਜਲ੍ਹਿਆਂਵਾਲਾ ਬਾਗ਼ ਦੀ ਪਹਿਚਾਣ ਮੋਨੋਮੈਂਟ 'ਤੇ ਡੀ.ਜੇ ਵਾਲੀਆਂ ਲਾਈਟਾਂ ਲਗਾਈਆਂ ਹਨ, ਜਿਸ ਨਾਲ ਇੰਝ ਲੱਗਦਾ ਹੈ ਜਿਵੇਂ ਕਿਸੇ ਵਿਆਹ ਸਮਾਗਮ 'ਚ ਹੋਣ, ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ਹੀਦਾਂ ਨਾਲ ਅਜਿਹਾ ਮਜ਼ਾਕ ਬਰਦਾਸ਼ਤ ਨਹੀਂ ਹੈ।
ਰਾਹੁਲ ਗਾਂਧੀ ਦੇ ਬਿਆਨ 'ਤੇ ਕੈਪਟਨ ਦਾ ਪਲਟਵਾਰ
ਜਲ੍ਹਿਆਂਵਾਲਾ ਬਾਗ਼ ਦੇ ਹੋਏ ਨਵੀਨੀਕਰਨ ਤੋਂ ਬਾਅਦ ਇਸ ਮੁੱਦੇ ਨੂੰ ਲੈਕੇ ਸਿਆਸਤ ਵੀ ਪੂਰੀ ਤਰ੍ਹਾਂ ਗਰਮਾਈ। ਇਸ 'ਚ ਵਿਰੋਧੀ ਧਿਰਾਂ ਵਲੋਂ ਸਰਕਾਰ ਦੇ ਨਿਸ਼ਾਨੇ ਸਾਧੇ ਗਏ। ਰਾਹੁਲ ਗਾਂਧੀ, ਸੀਪੀਆਈ ਐਮ ਆਗੂ ਸੀਤਾਰਾਮ ਯੇਚੁਰੀ ਸਮੇਤ ਕਈ ਹੋਰ ਰਾਜਸੀ ਧਿਰਾਂ ਨਵੀਨੀਕਰਣ ਨੂੰ ਸ਼ਹੀਦਾਂ ਦਾ ਅਪਮਾਨ ਦੱਸ ਰਹੀਆਂ ਹਨ।
ਰਾਹੁਲ ਗਾਂਧੀ ਨੇ ਲਿਖਿਆ..
-
जलियाँवाला बाग़ के शहीदों का ऐसा अपमान वही कर सकता है जो शहादत का मतलब नहीं जानता।
— Rahul Gandhi (@RahulGandhi) August 31, 2021 " class="align-text-top noRightClick twitterSection" data="
मैं एक शहीद का बेटा हूँ- शहीदों का अपमान किसी क़ीमत पर सहन नहीं करूँगा।
हम इस अभद्र क्रूरता के ख़िलाफ़ हैं। pic.twitter.com/3tWgsqc7Lx
">जलियाँवाला बाग़ के शहीदों का ऐसा अपमान वही कर सकता है जो शहादत का मतलब नहीं जानता।
— Rahul Gandhi (@RahulGandhi) August 31, 2021
मैं एक शहीद का बेटा हूँ- शहीदों का अपमान किसी क़ीमत पर सहन नहीं करूँगा।
हम इस अभद्र क्रूरता के ख़िलाफ़ हैं। pic.twitter.com/3tWgsqc7Lxजलियाँवाला बाग़ के शहीदों का ऐसा अपमान वही कर सकता है जो शहादत का मतलब नहीं जानता।
— Rahul Gandhi (@RahulGandhi) August 31, 2021
मैं एक शहीद का बेटा हूँ- शहीदों का अपमान किसी क़ीमत पर सहन नहीं करूँगा।
हम इस अभद्र क्रूरता के ख़िलाफ़ हैं। pic.twitter.com/3tWgsqc7Lx
ਇਸ ਦੇ ਨਾਲ ਹੀ ਰਾਹੁਲ ਗਾਂਧੀ ਵਲੋਂ ਟਵੀਟ ਕਰਦਿਆਂ ਇਸ ਦੀ ਵਿਰੋਧਤਾ ਵੀ ਕੀਤੀ ਗਈ ਸੀ। ਉਨ੍ਹਾਂ ਲਿਖਿਆ ਸੀ ਕਿ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਲਿਖਿਆ ਸੀ ਕਿ ਜਲ੍ਹਿਆਂਵਾਲਾ ਬਾਗ਼ 'ਚ ਸ਼ਹੀਦਾਂ ਦਾ ਅਜਿਹਾ ਅਪਮਾਨ ਉਹੀ ਕਰ ਸਕਦਾ ਹੈ , ਜੋ ਸ਼ਹਾਦਤ ਦਾ ਮਤਲਬ ਨਹੀਂ ਜਾਣਦਾ। ਮੈਂ ਇੱਕ ਸ਼ਹੀਦ ਦਾ ਪੁੱਤ ਹਾਂ-ਸ਼ਹੀਦਾਂ ਦਾ ਅਪਮਾਨ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕੈਪਟਨ ਦਾ ਬਿਆਨ..
-
"I don't know what has been removed. To me it looks very nice," says Punjab CM Captain Amarinder Singh over the renovation of the Jallianwala Bagh pic.twitter.com/uM3aut0Opo
— ANI (@ANI) August 31, 2021 " class="align-text-top noRightClick twitterSection" data="
">"I don't know what has been removed. To me it looks very nice," says Punjab CM Captain Amarinder Singh over the renovation of the Jallianwala Bagh pic.twitter.com/uM3aut0Opo
— ANI (@ANI) August 31, 2021"I don't know what has been removed. To me it looks very nice," says Punjab CM Captain Amarinder Singh over the renovation of the Jallianwala Bagh pic.twitter.com/uM3aut0Opo
— ANI (@ANI) August 31, 2021
ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕੁਝ ਨਹੀਂ ਲੱਗਿਆ ਕਿ ਇਥੋਂ ਕੁਝ ਹਟਾ ਦਿੱਤਾ ਗਿਆ ਹੋਵੇ। ਜਲ੍ਹਿਆਂਵਾਲਾ ਬਾਗ਼ ਦੇ ਨਵੀਨੀਕਰਨ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਕੁਝ ਬਹੁਤ ਵਧੀਆ ਲੱਗਿਆ।
ਸ਼ਹੀਦਾਂ ਦੇ ਪਰਿਵਾਰਾਂ ਦੀ ਮੰਗ
ਸਰਕਾਰ ਵਲੋਂ ਕੀਤੇ ਨਵੀਨੀਕਰਨ ਦੇ ਕਾਰਨ ਜਿਥੇ ਸ਼ਹੀਦਾਂ ਦੇ ਪਰਿਵਾਰਾਂ 'ਚ ਰੋਸ ਹੈ ਉਥੇ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾਣ। ਉਨ੍ਹਾਂ ਮੰਗ ਰੱਖੀ ਹੈ ਕਿ ਜਲ੍ਹਿਆਂਵਾਲਾ ਬਾਗ਼ ਦੇ ਹੋਏ ਨਵੀਨੀਕਰਨ 'ਚ ਸੋਧ ਕਰਕੇ ਪੁਰਾਣੀ ਅਤੇ ਸਹੀ ਦਿੱਖ ਦਿੱਤੀ ਜਾਵੇ।
ਸੈਲਾਨੀਆਂ 'ਚ ਭਾਰੀ ਰੋਸ
ਸਰਕਾਰ ਵਲੋਂ ਜਲ੍ਹਿਆਂਵਾਲਾ ਬਾਗ਼ ਦੇ ਕੀਤੇ ਨਵੀਨੀਕਰਨ ਨੂੰ ਲੈਕੇ ਸੈਲਾਨੀਆਂ 'ਚ ਵੀ ਭਾਰੀ ਰੋਸ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਨਵੀਨੀਕਰਨ ਦੇ ਨਾਮ 'ਤੇ ਸ਼ਹੀਦਾਂ ਦੀਆਂ ਨਿਸ਼ਾਨੀਆਂ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ਹੀਦਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੋਨੋਮੈਂਟ 'ਤੇ ਰਿੰਗ ਬਿਰੰਗੀਆਂ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਤੋਂ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਜਿਵੇਂ ਕਿਸੇ ਸਮਾਗਮ 'ਚ ਆ ਗਏ ਹੋਣ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਗੱਲ ਵੱਲ ਧਿਆਨ ਦੇਵੇ।
ਇਹ ਵੀ ਪੜ੍ਹੋ:ਯੂਥ ਅਕਾਲੀ ਦਲ ਵੱਲੋਂ ਲੁਧਿਆਣਾ ਦੇ ਸਮੂਹ ਵਿਧਾਇਕਾਂ ਖ਼ਿਲਾਫ਼ ਪ੍ਰਦਰਸ਼ਨ