ETV Bharat / state

ਜੰਡਿਆਲਾ ਗੁਰੂ ਪੁਲਿਸ ਨੇ 1 ਲੱਖ 36 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ - Toxic alcohol punjab

ਜੰਡਿਆਲਾ ਗੁਰੂ ਪੁਲਿਸ ਨੇ ਹੁਣ ਤੱਕ ਛਾਪਮਾਰੀ ਦੌਰਾਨ 1 ਲੱਖ 36 ਹਜ਼ਾਰ 250 ਮਿਲੀਲੀਟਰ ਸ਼ਰਾਬ ਅਤੇ 500 ਲੀਟਰ ਲਾਹਣ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 34 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਜੰਡਿਆਲਾ ਪੁਲਿਸ ਨੇ 1 ਲੱਖ 36 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

author img

By

Published : Aug 7, 2020, 4:31 AM IST

ਅੰਮ੍ਰਿਤਸਰ: ਪੰਜਾਬ ਦੇ ਮਾਝੇ ਇਲਾਕੇ 'ਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਤੋਂ ਬਾਅਦ ਪੰਜਾਬ ਦਾ ਪੁਲਿਸ ਪ੍ਰਸ਼ਾਸਨ ਜਾਗ ਗਿਆ ਤੇ ਲਗਾਤਾਰ ਛਾਪੇਮਾਰੀਆਂ ਕਰ ਵੱਡੇ ਪੱਧਰ 'ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਜਾ ਰਹੀ ਹੈ। ਇਸ ਦਰਮਿਆਨ ਜੰਡਿਆਲਾ ਗੁਰੂ ਪੁਲਿਸ ਨੇ ਹੁਣ ਤੱਕ ਛਾਪਮਾਰੀ ਦੌਰਾਨ 1 ਲੱਖ 36 ਹਜ਼ਾਰ 250 ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ 500 ਲੀਟਰ ਲਾਹਣ ਬਰਾਮਦ ਕੀਤੀ ਹੈ।

ਜੰਡਿਆਲਾ ਪੁਲਿਸ ਨੇ 1 ਲੱਖ 36 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਇਸ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 16 ਕੇਸ ਦਰਜ ਕੀਤੇ ਗਏ ਹਨ ਅਤੇ 34 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਲੋਕਾਂ ਕੋਲੋਂ 1 ਲੱਖ 36 ਹਜ਼ਾਰ 250 ਮਿਲੀਲੀਟਰ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਹੋਰ ਲੋਕਾਂ ਦੇ ਫੜ੍ਹੇ ਜਾਣ ਦੀ ਸੰਭਾਵਨਾ ਹੈ।

ਦੱਸ ਦੇਈਏ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਅੰਮ੍ਰਿਤਸਰ, ਤਰਨਤਾਰਨ ਅਤੇ ਬਟਾਲਾ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੀ ਜੋ ਜਾਂਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਸੌਂਪੀ ਗਈ ਸੀ,ਉਹ ਵੀਰਵਾਰ ਨੂੰ ਸ਼ੁਰੂ ਕਰ ਦਿੱਤੀ ਗਈ ਹੈ। ਇਸ ਜਾਂਚ ਤਹਿਤ ਕਮਿਸ਼ਨਰ ਚੌਧਰੀ ਨੇ ਅੰਮ੍ਰਿਤਸਰ ਵਿੱਚ ਤਿੰਨਾਂ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਸ਼ੱਕੀ ਵਿਅਕਤੀ ਚਾਹੇ ਉਹ ਕਿਸੇ ਪਾਰਟੀ, ਕਿਸੇ ਅਹੁਦੇ ਜਾਂ ਕਿਸੇ ਵਿਭਾਗ ਨਾਲ ਸਬੰਧਤ ਹੋਵੇ ਜਾਂਚ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.