ETV Bharat / state

ਜਰਨੈਲ ਸਿੰਘ ਜੌਹਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਰਣਜੀਤ ਸਿੰਘ ਬ੍ਰਹਮਪੁਰਾ ਜਥੇਦਾਰ ਜਰਨੈਲ ਸਿੰਘ ਜੌਹਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਜੌਹਲ ਢਾਏਵਾਲਾ ਪਹੁੰਚੇ।

author img

By

Published : Mar 13, 2021, 10:34 PM IST

ਜਰਨੈਲ ਸਿੰਘ ਜੌਹਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਬ੍ਰਹਮਪੁਰਾ
ਜਰਨੈਲ ਸਿੰਘ ਜੌਹਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਬ੍ਰਹਮਪੁਰਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਛੱਡਣ ਉਪਰੰਤ ਨਵਾਂ ਫਰੰਟ ਕਾਇਮ ਕਰ ਬੀਤੀਆਂ ਲੋਕ ਸਭਾ ਚੋਣਾਂ ਉਪਰੰਤ ਸਿਆਸਤ ਦੇ ਮੈਦਾਨ ਵਿੱਚ ਸਰਗਰਮੀ ਘਟਾਉਣ ਵਾਲੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਹਲਕੇ ਵਿੱਚ ਮੁੜ ਸਰਗਰਮ ਹੋ ਲੋਕ ਰਾਬਤਾ ਕਾਇਮ ਕੀਤਾ। ਜਿਕਰਯੋਗ ਹੈ ਕਿ ਬੀਤੇ ਦਿਨੀਂ ਜਥੇਦਾਰ ਜਰਨੈਲ ਸਿੰਘ ਜੌਹਲ ਅਕਾਲ ਚਲਾਣਾ ਕਰ ਗਏ ਸਨ।

ਇੰਨ੍ਹਾਂ ਦੇ ਬੇਵਕਤੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ 'ਤੇ ਡਾਹਢੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਟਕਸਾਲੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਪੁੱਤਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਉਨ੍ਹਾਂ ਦੇ ਗ੍ਰਹਿ ਪਿੰਡ ਜੌਹਲ ਢਾਏਵਾਲਾ ਪੁੱਜੇ। ਜਿਥੇ ਉਨ੍ਹਾਂ ਸਵ. ਜਥੇਦਾਰ ਜਰਨੈਲ ਸਿੰਘ ਦੇ ਸਪੁੱਤਰਾਂ ਮੱਖਣ ਸਿੰਘ, ਸੁਰਿੰਦਰ ਸਿੰਘ ਅਤੇ ਪਰਿਵਾਰਕ ਮੈਂਬਰ ਲਖਵਿੰਦਰ ਸਿੰਘ, ਗੁਲਜ਼ਾਰ ਸਿੰਘ, ਮੰਗਲ ਸਿੰਘ ਕਾਲਾ ਆਦਿ ਨਾਲ ਦੁੱਖ ਸਾਂਝਾ ਕੀਤਾ।

ਬ੍ਰਹਮਪੁਰਾ ਨੇ ਸਵ ਜਥੇਦਾਰ ਜੌਹਲ ਨਾਲ ਬਿਤਾਏ ਪਲ੍ਹਾਂ ਨੂੰ ਯਾਦ ਕਰਦਿਆਂ, ਉਨ੍ਹਾਂ ਵੱਲੋਂ ਪਾਰਟੀ ਤੇ ਲੋਕਾਂ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਉੱਤਮ ਅਤੇ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨੂੰ ਕਦੇ ਨਾ ਪੂਰਾ ਹੋਣ ਵਾਲਾ ਦੱਸਿਆ। ਇਸ ਮੌਕੇ ਗੁਰਮੁਖ ਸਿੰਘ, ਪਰਮਜੀਤ ਸਿੰਘ ਸਰਹਾਲੀ, ਦਲਜੀਤ ਸਿੰਘ ਕੋਟ, ਬਿੱਟੂ ਜੌਹਲ, ਪੀਪ ਸਿੰਘ ਜੌਹਲ, ਸੁਲੱਖਣ ਸਿੰਘ ਜੌਹਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋਂ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਨਕਸ਼ਾਹੀ ਕੈਲੰਡਰ ਰਿਲੀਜ਼

ਰਣਜੀਤ ਸਿੰਘ ਬ੍ਰਹਮਪੁਰਾ ਨੇ ਕਰੀਬ ਦੋ, ਤਿੰਨ ਦਹਾਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਤੇ ਕਾਬਜ ਰਹਿ ਕੇ ਲੋਕਾਂ ਤੋਂ ਅਥਾਹ ਪਿਆਰ ਕਮਾਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਗੂ ਤੇ ਵਰਕਰਾਂ ਦੇ ਹਰ ਸੁੱਖ-ਦੁੱਖ ਵਿੱਚ ਪਹਿਲ ਦੇ ਅਧਾਰ 'ਤੇ ਸ਼ਰੀਕ ਹੁੰਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.