ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ (The Sixth Patshah Guru Hargobind Sahib) ਦੇ ਬੰਦੀ ਛੋੜ ਦਿਵਸ 'ਤੇ ਦੀਵਾਲੀ ਦੇ ਇਸ ਪਵਿੱਤਰ ਮੌਕੇ ਤੇ ਦੇਸ਼ਾਂ ਵਿਦੇਸ਼ਾਂ ਵਿੱਚ ਬੈਠਿਆਂ ਸੰਗਤਾਂ ਨੂੰ ਇਸ ਦਿਨ ਦੀ ਵਧਾਈ ਦਿੰਦਿਆਂ ਹੋਏ ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ (Jathedar Dhyan Singh Mand) ਨੇ ਅੱਜ ਸਿੱਖ ਕੌਮ ਦੇ ਨਾਂ ਸੰਦੇਸ਼ ਨੂੰ ਪੜਿਆ।
ਉਨ੍ਹਾਂ ਕਿਹਾ ਕਿ ਇਕ ਪਾਸੇ ਅਸੀਂ ਖੁਸ਼ੀਆਂ ਮਨਾ ਰਹੇ ਹਾਂ ਪਰ ਦੂਜੇ ਪਾਸੇ ਅਫ਼ਸੋਸ ਵੀ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ ਅਜੇ ਤੱਕ ਨਹੀਂ ਮਿਲਿਆ। ਜਿਸ ਨੂੰ ਲੈ ਕੇ ਸਿੱਖ ਪੰਥ ਵਿੱਚ ਕਾਫੀ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ। ਉਥੇ ਹੀ ਦੇਸ਼ ਦਾ ਕਿਸਾਨ ਅੰਨਦਾਤਾ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਸੜਕਾਂ 'ਤੇ ਰੁਲ ਰਿਹਾ ਹੈ। ਜਿਨ੍ਹਾਂ ਅਜੇ ਤੱਕ ਇਨਸਾਫ ਨਹੀਂ ਮਿਲਿਆ।
ਕੇਂਦਰ ਸਰਕਾਰ ਨੇ ਉਨ੍ਹਾਂ ਵੱਲ ਕੋਈ ਤਵੱਜੋ ਨਹੀਂ ਦਿੱਤੀ, ਉਨ੍ਹਾਂ ਕਿਹਾ ਕਿ ਸਿੱਖ ਪੰਥ ਪੰਜਾਬ ਨੇ ਕਾਫੀ ਵੱਡਾ ਨੁਕਸਾਨ ਝੱਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਪੰਜਾਬ ਦਾ 50 ਕਿਲੋਮੀਟਰ ਦਾ ਹਿੱਸਾ ਬੀਐਸਐਫ (BSF) ਦੇ ਹਵਾਲੇ ਕਰਕੇ ਆਪਣੀ ਹਕੂਮਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਅੱਜ ਦੇ ਦਿਨ ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲੇ 'ਤੇ ਨਾ ਤਾਂ ਕੇਂਦਰ ਦੀ ਬੀਜੇਪੀ ਸਰਕਾਰ (BJP government) ਅਤੇ ਨਾ ਹੀ ਪੰਜਾਬ ਦੀ ਕਾਂਗਰਸ ਸਰਕਾਰ (Congress Government of Punjab) ਨੇ ਇਨਸਾਫ ਕੀਤਾ ਹੈ। ਉਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਅਕਾਲੀ ਦਲ ਦੀ ਸਰਕਾਰ ਨੇ ਅਤੇ ਨਾ ਹੀ ਹੁਣ ਦੀ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਇਨਸਾਫ਼ ਦਿੱਤਾ ਹੈ। ਉਨ੍ਹਾਂ ਕਿਹਾ ਜਿਹੜੀ ਸਰਕਾਰੀ ਏਂਜਸਿਆ ਇਸ ਇਨਸਾਫ ਵਿੱਚ ਰੋੜੇ ਖੜੇ ਕਰਦਿਆਂ ਹਨ ਜਾਂ ਸਿੱਖ ਕੌਮ ਦੇ ਹਾਕਮ ਕਿਹਨ ਵਾਲੇ ਇਨਸਾਫ ਨਹੀਂ ਲੈਣ ਦਿੰਦੇ। ਉਹ ਵੀ ਜਿੰਮੇਵਾਰ ਹਨ।
ਇਹ ਵੀ ਪੜ੍ਹੋ: ਪਰਗਟ ਸਿੰਘ ਨੇ ਯੂਨਿਕ ਹੋਮ ਦੇ ਬੱਚਿਆਂ ਨਾਲ ਮਨਾਈ ਦੀਵਾਲੀ