ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ‘ਤੇ ਜ਼ੋਰ - ਪੰਥਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਸਿੱਖ ਧਰਮ ਉਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਇੱਕਠੇ ਹੋਣ ਦੀ ਲੋੜ ਹੈ।

ਸਿੱਖ ਪੰਥ 'ਤੇ ਹੋ ਰਹੇ ਹਮਲਿਆਂ ਨੂੰ ਇਕਮੁੱਠ ਹੋ ਕੇ ਹੀ ਠੱਲ੍ਹਿਆ ਜਾ ਸਕਦਾ: ਗਿਆਨੀ ਹਰਪ੍ਰੀਤ ਸਿੰਘ

author img

By

Published : Dec 22, 2021, 4:09 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਪੰਥ ਦੇ ਨਾਂਅ ਇਕ ਅਹਿਮ ਸੰਦੇਸ਼ ਜਾਰੀ ਕੀਤਾ।ਉਨ੍ਹਾਂ ਨੇ ਮੌਜੂਦਾ ਕੌਮੀ ਹਾਲਾਤਾਂ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਉਤੇ ਜ਼ੋਰ (Emphasis on Panthic unity) ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਪੰਥ ਨੂੰ ਚੁਫੇਰਿਓਂ ਸਿਧਾਂਤਕ ਤੇ ਸਰੀਰਕ ਮਾਰੂ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲਾਂ ਤੋਂ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਵੀ ਇਸੇ ਚੁਣੌਤੀਪੂਰਨ ਵਰਤਾਰੇ ਦਾ ਇਕ ਹਿੱਸਾ ਹਨ। ਸਿੱਖਾਂ ਦੀ ਜਿੰਦ-ਜਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਤੱਕ ਬੇਅਦਬੀ ਦੀ ਘਟਨਾ ਦਾ ਵਾਪਰ ਜਾਣਾ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦਾ ਖ਼ਤਰਨਾਕ ਤੇ ਭਿਆਨਕ ਸਿਖਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਲਈ ਸ੍ਰੀ ਹਰਿਮੰਦਰ ਸਾਹਿਬ ਤੋਂ ਉੱਪਰ ਕੁਝ ਵੀ ਨਹੀਂ ਹੈ ਅਤੇ ਜਦੋਂ ਹਮਲਾਵਰ ਸ੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚ ਗਏ ਹਨ ਤਾਂ ਕੌਮ ਨੂੰ ਤੁਰੰਤ ਜਾਗਣਾ ਜ਼ਰੂਰੀ ਹੈ।

ਸਿੱਖ ਪੰਥ 'ਤੇ ਹੋ ਰਹੇ ਹਮਲਿਆਂ ਨੂੰ ਇਕਮੁੱਠ ਹੋ ਕੇ ਹੀ ਠੱਲ੍ਹਿਆ ਜਾ ਸਕਦਾ: ਗਿਆਨੀ ਹਰਪ੍ਰੀਤ ਸਿੰਘ

ਉਨ੍ਹਾਂ ਕਿਹਾ ਕਿ ਸਾਡਾ ਵਿਰਸਾ ਬੜਾ ਮਾਣਮੱਤਾ ਹੈ। ਸਿੱਖਾਂ ਨੇ ਮੁਗਲ ਕਾਲ ਵੇਲੇ ਬੇਹੱਦ ਬਿਖੜੇ ਅਤੇ ਜ਼ੁਲਮੀ ਸਮਿਆਂ ਵਿਚ ਵੀ ਆਪਸੀ ਇਤਫਾਕ ਉਤੇ ਪੰਥਕ ਏਕਤਾ ਦੇ ਜ਼ਰੀਏ ਜ਼ੁਲਮੀ ਹਨੇਰੀਆਂ ਤੂਫਾਨਾਂ ਨਾਲ ਮੱਥਾ ਲਾ ਕੇ ਪੰਥ ਦੀ ਚੜ੍ਹਦੀਕਲਾ ਬਰਕਰਾਰ ਰੱਖੀ ਹੈ। ਸਾਡੇ ਕੋਲ ਪੰਥਕ ਏਕਤਾ ਦੀ ਅਹਿਮੀਅਤ ਨੂੰ ਸਮਝਣ ਲਈ 100 ਸਾਲ ਪਹਿਲਾਂ ਹੋਂਦ ਵਿਚ ਆਈਆਂ ਦੋ ਅਹਿਮ ਪੰਥਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਪਿਛੋਕੜ ਵਿਚ ਅਕਾਲੀ ਮੋਰਚਿਆਂ ਦਾ ਅਦੁੱਤੀ ਇਤਿਹਾਸ ਹੈ। ਜਿਸ ਦੌਰਾਨ ਸਿੱਖਾਂ ਨੇ ਹਰ ਤਰ੍ਹਾਂ ਦੇ ਰਾਜਨੀਤਕ, ਵਿਚਾਰਕ ਤੇ ਜਾਤੀ ਮਤਭੇਦਾਂ ਤੋਂ ਉੱਪਰ ਉੱਠ ਕੇ ਸੈਂਕੜੇ ਸ਼ਹੀਦੀਆਂ ਦੇ ਕੇ ਅਤੇ ਅਕਹਿ-ਅਸਹਿ ਜ਼ੁਲਮ ਸਹਿਣ ਕਰਕੇ ਜਿੱਥੇ ਗੁਰਧਾਮਾਂ ਨੂੰ ਆਜ਼ਾਦ ਕਰਵਾਉਣ ਤੇ ਸਿੱਖਾਂ ਦੀ ਰਾਜਨੀਤਕ ਹੋਂਦ ਸਥਾਪਿਤ ਕਰਨ ਦੀ ਲੜਾਈ ਜਿੱਤੀ।

ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਪੰਥਕ ਸੰਸਥਾਵਾਂ ‘ਤੇ ਹੋ ਰਹੇ ਹਮਲਿਆਂ ਪਿੱਛਲੀ ਮਾਨਸਿਕਤਾ ਨੂੰ ਸਮਝਣ ਦੀ ਲੋੜ ਹੈ। ਜੇਕਰ ਸਾਡੀਆਂ ਸੰਸਥਾਵਾਂ ਦੀ ਹੋਂਦ ਖ਼ਤਰੇ ਵਿਚ ਪੈ ਗਈ ਤਾਂ ਸਾਡੀ ਰੂਹਾਨੀ ਤੇ ਰਾਜਨੀਤਕ ਅਜ਼ਮਤ ਵੀ ਸੁਰੱਖਿਅਤ ਨਹੀਂ ਰਹਿ ਸਕੇਗੀ। ਜਥੇਦਾਰ ਨੇ ਕਿਹਾ ਕਿ ਸਾਡੇ ਲਈ ਜਿੱਥੇ ਪੰਥ ‘ਤੇ ਹੋ ਰਹੇ ਹਮਲਿਆਂ ਦੀ ਰਾਜਨੀਤਕ ਤੇ ਸੱਭਿਆਚਾਰਕ ਰਣਨੀਤੀ ਨੂੰ ਸਮਝਣਾ ਬਹੁਤ ਜ਼ਰੂਰੀ ਹੈ, ਉੱਥੇ ਇਨ੍ਹਾਂ ਬਹੁਮੁਖੀ ਤੇ ਬਹੁਪਰਤੀ ਹਮਲਿਆਂ ਦਾ ਟਾਕਰਾ ਕਰਨ ਤੇ ਇਨ੍ਹਾਂ ਨੂੰ ਪਛਾੜਣ ਲਈ ਪੰਥਕ ਏਕਤਾ ਦੀ ਵੱਡੀ ਲੋੜ ਹੈ।

ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ, ਰਾਜਨੀਤਕ ਦਲਾਂ, ਧਾਰਮਿਕ, ਸਮਾਜਿਕ ਤੇ ਸਿੱਖਿਆ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਪੰਥਕ ਹਾਲਾਤਾਂ ਨੂੰ ਵੇਖਦਿਆਂ ਸਾਰੇ ਤਰ੍ਹਾਂ ਦੇ ਰਾਜਸੀ, ਵਿਚਾਰਕ ਤੇ ਜਾਤੀ ਮਤਭੇਦਾਂ-ਵਖਰੇਵਿਆਂ ਨੂੰ ਪਾਸੇ ਰੱਖ ਕੇ ਇਕ ਖ਼ਾਲਸਈ ਨਿਸ਼ਾਨ ਸਾਹਿਬ ਹੇਠਾਂ ਇਕੱਤਰ ਹੋਣ ਤਾਂ ਜੋ ਸਿੱਖ ਪੰਥ ਬਿਖੜੇ ਹਾਲਾਤਾਂ ਵਿਚੋਂ ਇਕ ਵਾਰ ਮੁੜ 'ਕੁਠਾਲੀ 'ਚੋਂ ਕੁੰਦਨ ਵਾਂਗ ਚਮਕ ਕੇ' ਉੱਭਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਸਿਰਜੇ ਮਾਨਵਤਾ ਦੇ ਭਲੇ ਤੇ ਜਬਰ ਦੇ ਵਿਰੁੱਧ ਸੰਘਰਸ਼ ਦੇ ਆਦਰਸ਼ਾਂ ਨੂੰ ਆਪਣੇ ਨੇਕ ਅਮਲਾਂ ਦੁਆਰਾ ਸੰਸਾਰ ਵਿਚ ਫੈਲਾ ਕਰ ਸਕੇ।
ਇਹ ਵੀ ਪੜੋ:ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਪਤਨੀ ਸਮੇਤ ਪੁੱਜੇ ਡੇਰਾ ਬਿਆਸ

ETV Bharat Logo

Copyright © 2025 Ushodaya Enterprises Pvt. Ltd., All Rights Reserved.