ETV Bharat / state

ਬੰਦੀ ਸਿੰਘਾਂ ਦੇ ਮੁੱਦੇ ’ਤੇ ਭੜਕੇ ਜਥੇਦਾਰ ਹਰਪ੍ਰੀਤ ਸਿੰਘ, ਕੇਜਰੀਵਾਲ ਨੂੰ ਦੱਸਿਆ ਦਿੱਲੀ ਦਾ ਲਾਲਾ !

author img

By

Published : Jul 22, 2022, 9:37 PM IST

Updated : Jul 22, 2022, 9:57 PM IST

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਨਮ ਅਸਥਾਨ ਗੁਰਦੁਆਰਾ ਕੋਟ ਸਾਹਿਬ ਵਿਖੇ ਮਨਾਇਆ ਗਿਆ ਹੈ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬੰਦੀ ਸਿੰਘਾਂ ਦਾ ਰਿਹਾਈ ਨੂੰ ਲੈਕੇ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ ਸਿੱਖਾਂ ਨੂੰ ਗੁਰੂ ਘਰਾਂ ਬਾਹਰ ਬੰਦੀ ਸਿੰਘਾਂ ਦੇ ਫਲੈਕਸ ਬੋਰਡ ਲਗਾਉਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕੇਜਰੀਵਾਲ ਸਰਕਾਰ ਖਿਲਾਫ਼ ਵੀ ਜੰਮਕੇ ਭੜਾਸ ਕੱਢੀ ਹੈ।

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਸ੍ਰੀ ਅਨੰਦਪੁਰ ਸਾਹਿਬ: ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਜਨਮ ਦਿਹਾੜਾ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਜਿੱਥੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਜੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਿੰਘ, ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਜਿੱਥੇ ਹਾਜ਼ਰੀਆਂ ਭਰੀਆਂ ਉੱਥੇ ਹੀ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ। ਇਸ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਅਤੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇੱਥੇ ਦੱਸਣਾ ਬਣਦਾ ਹੈ ਕਿ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਅਤੇ ਗੁਰਦੁਆਰਾ ਕੋਟ ਸਾਹਿਬ ਜੋ ਕਿ ਅੱਠਵੇਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਜਨਮ ਸਥਾਨ ਦੱਸਿਆ ਜਾਂਦਾ ਹੈ ਤੇ ਅੱਜ ਦੂਰ ਦੁਰਾਡੇ ਤੋਂ ਸੰਗਤਾਂ ਇਸ ਪਵਿੱਤਰ ਸਥਾਨ ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਓਟ ਆਸਰਾ ਅਤੇ ਅਸ਼ੀਰਵਾਦ ਪ੍ਰਾਪਤ ਕਰਦੀਆਂ ਨਜ਼ਰ ਆਈਆਂ ਸੰਗਤ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਲੰਗਰ ਦੀ ਸੇਵਾ ਕੀਤੀ ਗਈ ਸੀ ਜਿਥੇ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ। ਇਸ ਮੌਕੇ ਪੰਥ ਦੇ ਮਹਾਨ ਕੀਰਤਨੀਆਂ ਦੇ ਨਾਲ ਨਾਲ ਕਥਾਵਾਚਕ ਢਾਡੀ ਕਵੀਸ਼ਰੀ ਜੱਥੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।

ਬੰਦੀ ਸਿੰਘਾਂ ਦੇ ਮੁੱਦੇ ’ਤੇ ਭੜਕੇ ਜਥੇਦਾਰ ਹਰਪ੍ਰੀਤ ਸਿੰਘ

ਇਸ ਸਮਾਗਮ ਵਿੱਚ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ , ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਭੜਾਸ ਕੱਢੀ।

ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਸਰਕਾਰਾਂ ਦੇ ਵਰ੍ਹਦਿਆਂ ਸਿੱਖ ਸੰਸਥਾਵਾਂ ਅਤੇ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਦੇ ਬਾਹਰ ਬੰਦੀ ਸਿੰਘਾਂ ਦੀਆਂ ਤਸਵੀਰਾਂ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਫਲੈਕਸ ਬੋਰਡ ਗੁਰੂ ਘਰਾਂ ਬਾਹਰ ਜ਼ਰੂਰ ਲਗਾਏ ਜਾ ਸਕਣ ਤਾਂ ਕਿ ਸਿੱਖਾਂ ਦੀ ਆਵਾਜ਼ ਕੌਮਾਤਰੀ ਪੱਧਰ ਤੱਕ ਪਹੁੰਚ ਸਕੇ ਕਿ ਭਾਰਤ ਵਿੱਚ ਸਿੱਖ ਭਾਈਚਾਰਾ ਨਾਲ ਕਿਹੋ ਜਿਹਾ ਵਿਤਕਰਾ ਕੀਤਾ ਜਾ ਰਿਹਾ ਹੈ।

ਇਸਦੇ ਨਾਲ ਹੀ ਉਨ੍ਹਾਂ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਕੋਈ ਲੋੜ ਨਹੀਂ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੋਈ ਮੰਗ ਪੱਤਰ ਦਿੱਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀਆਂ ਸਿੱਖ ਸੰਸਥਾਵਾਂ ਕਾਫੀ ਕਮਜ਼ੋਰ ਹੋ ਚੁੱਕੀਆਂ ਜਿਸ ਦੇ ਚੱਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਤੱਕ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: MSP ਕਮੇਟੀ ਨੂੰ ਲੈ ਕੇ ਸੀਐੱਮ ਮਾਨ ਦੀ PM ਨੂੰ ਚਿੱਠੀ, ਕੀਤੀ ਇਹ ਮੰਗ

Last Updated : Jul 22, 2022, 9:57 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.