ETV Bharat / state

ਜਥੇਦਾਰ ਹਰਪ੍ਰੀਤ ਸਿੰਘ ਨੇ ਸਾਲ 2016 ਦੀ ਅੰਤ੍ਰਿਗ ਕਮੇਟੀ ਨੂੰ ਸੁਣਾਈ ਧਾਰਮਿਕ ਸਜ਼ਾ

ਸਾਲ 2016 ਵਿੱਚ ਗੁਰਦੁਆਰਾ ਰਾਮਸਰ ਸਾਹਿਬ ਤੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਡਿਉਢੀ ਤੋਂ ਸਾਲ 2016 ਦੀ ਅੰਤ੍ਰਿਗ ਕਮੇਟੀ ਨੂੰ ਧਾਰਮਿਕ ਸਜ਼ਾ ਸੁਣਾਈ ਹੈ।

ਫ਼ੋਟੋ
ਫ਼ੋਟੋ
author img

By

Published : Sep 18, 2020, 8:47 PM IST

ਅੰਮ੍ਰਿਤਸਰ: ਸਾਲ 2016 ਵਿੱਚ ਗੁਰਦੁਆਰਾ ਰਾਮਸਰ ਸਾਹਿਬ ਤੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਡਿਉਢੀ ਤੋਂ ਸਾਲ 2016 ਦੀ ਅੰਤ੍ਰਿਗ ਕਮੇਟੀ ਨੂੰ ਧਾਰਮਿਕ ਸਜ਼ਾ ਸੁਣਾਈ।

ਵੀਡੀਓ

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਲ 2016 ਵਿੱਚ ਭਾਵੇਂ ਵੀ ਕਿਸੇ ਵੀ ਕਾਰਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅੱਗ ਲੱਗੀ ਗਈ ਪਰ ਅੰਤ੍ਰਿਗ ਕਮੇਟੀ ਦਾ ਫ਼ਰਜ ਬਣਦਾ ਸੀ ਕਿ ਉਹ ਗੁਰੂ ਤੋਂ ਮੁਆਫ਼ੀ ਮੰਗ ਕੇ ਪਸ਼ਚਾਤਾਪ ਕਰਨਾ ਅਤੇ ਇਸ ਗ਼ਲਤੀ ਲਈ ਗੁਰਬਾਣੀ ਦਾ ਪਾਠ ਕੀਤਾ ਜਾਂਦਾ ਹੈ ਪਰ ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ, ਇਸ ਲਈ ਪੁਰਾਣੀ ਅੰਤ੍ਰਿਗ ਕਮੇਟੀ ਸਰੂਪਾਂ ਦੇ ਅਗਨ ਭੇਟ ਦੇ ਮਾਮਲੇ ਵਿੱਚ ਦੋਸ਼ੀ ਹਨ।

ਫ਼ੋਟੋ
ਫ਼ੋਟੋ

ਜਥੇਦਾਰ ਹਰਪ੍ਰੀਤ ਸਿੰਘ ਨੇ ਸੀਨੀਅਰ ਮੀਤ ਪ੍ਰਧਾਨ ਰਹੇ ਰਘੁਬੀਰ ਸਿੰਘ ਵਿਰਕ, ਰਜਿੰਦਰ ਸਿੰਘ ਮਹਿਤਾ,ਕਰਨੈਲ ਸਿੰਘ ਪੰਜੋਲੀ, ਸੂਬਾ ਸਿੰਘ, ਪਿਰਮਲ ਸਿੰਘ, ਮੋਹਨ ਸਿੰਘ, ਗੁਰਬਚਨ ਸਿੰਘ, ਭਜਨ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਉਂਦੇ ਹੋਏ ਕਿਹਾ ਕਿ ਹਰ ਦੋਸ਼ੀ ਇੱਕ-ਇੱਕ ਸਹਿਜ ਪਾਠ ਕਰੇ, ਜੋ ਖ਼ੁਦ ਨਹੀਂ ਕਰ ਸਕਦਾ, ਉਹ ਪਾਠੀ ਸਿੰਘ ਤੋਂ ਸੁਣੇ, ਅਤੇ ਜਿੰਨਾ ਸਮਾਂ ਸਹਿਜ ਪਾਠ ਚੱਲੇਗਾ, ਉਨ੍ਹਾਂ ਸਮਾਂ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕੀਤੀ ਜਾਵੇ। ਤੀਜੀ ਸਜ਼ਾ ਅੰਤਰਿੰਗ ਕਮੇਟੀ ਦਾ ਕੋਈ ਵੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਮੇਟੀ ਦਾ ਅਹੁਦੇਦਾਰ ਨਹੀਂ ਬਣ ਸਕੇਗਾ, ਸਿਰਫ਼ ਪੁਰਾਣੇ ਅਹੁਦਿਆਂ 'ਤੇ ਕੰਮ ਕਰ ਸਕਣਗੇ।

ਇਹ ਵੀ ਪੜ੍ਹੋ:ਰਾਜ ਸਭਾ 'ਚ ਸ਼ਰਾਬ ਮਾਫੀਆ 'ਤੇ ਬੋਲੇ ਸ਼ਮਸੇਰ ਸਿੰਘ ਦੂਲੋਂ

ETV Bharat Logo

Copyright © 2024 Ushodaya Enterprises Pvt. Ltd., All Rights Reserved.