ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੀ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ ਤੇ ਇਸ ਦੌਰਾਨ ਸੰਗਤ ਇਲਾਹੀ ਬਾਣੀ ਦਾ ਸਰਵਣ ਵੀ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅੱਜ ਜੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਅਤੇ ਸਮਾਗਮ ਕਰਵਾਏ ਜਾ ਰਹੇ ਹਨ ।
ਇਸ ਮੌਕੇ ਗੱਲਬਾਤ ਕਰਦਿਆਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਿੱਖ ਕੌਮ ਤੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਜੀ ਦੇ ਮਾਰਗ ਤੇ ਚੱਲਣ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਗੁਰਬਾਣੀ ਨਾਲ ਜੁੜਨ, ਗੁਰੂ ਮਹਾਰਾਜ ਦੇ ਦੱਸੇ ਮਾਰਗ ਤੇ ਚੱਲਣ ਤੇ ਇੱਕ ਦੂਜੇ ਦੇ ਮਿਲਜੁਲ ਕੇ ਰਹਿਣ ਦਾ ਵੀ ਸੰਦੇਸ਼ ਦਿੱਤਾ ।
ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਲਈ ਬਹੁਤ ਹੀ ਵੱਡਾ ਅਤੇ ਖੁਸ਼ੀ ਦਾ ਦਿਹਾੜਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ।
ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਇਸ ਮੌਕੇ ਗੁਰੂ ਜੀ ਦੇ ਜੀਵਨ ਬਾਰੇ ਅਹਿਮ ਜਾਣਕਾਰੀ ਵੀ ਸਿੱਖ ਸੰਗਤ ਦੇ ਨਾਲ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗੁਰੂ ਜੀ ਨੇ ਬਹਾਦਰੀ ਨਾਲ ਲੜਦਿਆਂ ਮੁਗਲਾਂ ਤੇ ਜਿੱਤ ਪ੍ਰਾਪਤ ਕੀਤੀ ਸੀ।
ਇਹ ਵੀ ਪੜ੍ਹੋ:ਪੁਰਾਤਨ ਵਿਧੀ ਤੇ ਸੋਨੇ ਦੀ ਸ਼ਿਆਹੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਉਤਾਰਾ