ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿੱਚ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੱਗ ਅਲੱਗ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਇਸ ਸਮਾਗਮਾਂ ਦੇ ਵਿੱਚ ਸ਼ਿਰਕਤ ਕਰਨ ਵਾਸਤੇ ਪਹੁੰਚੇ ਹੋਏ ਹਨ। ਉਹਨਾਂ ਵੱਲੋਂ ਅੱਜ ਦਰਬਾਰ ਸਾਹਿਬ ਦੇ ਅੰਦਰ ਮੰਜੀ ਸਾਹਿਬ ਦੀਵਾਨ ਹਾਲ ਦੇ ਵਿੱਚ ਕਥਾ ਕੀਤੀ ਗਈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੇਅਦਬੀ ਦੇ ਮਾਮਲੇ ਵਿੱਚ ਸਾਰੀਆਂ ਸਰਕਾਰਾਂ ਨੂੰ ਘੇਰਿਆ ਹੈ। ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਮਾਮਲੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਫੇਲ੍ਹ ਹੋਈਆਂ ਹਨ।
ਐੱਸਜੀਪੀਸੀ ਚੋਣਾਂ ਨੂੰ ਲੈ ਕੇ ਬਿਆਨ : ਪੰਜਾਬ ਵਿੱਚ ਹੋ ਰਹੇ ਬੇਅਦਬੀਆਂ ਨੂੰ ਲੈ ਕੇ ਲਗਾਤਾਰ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਦਮਦਮਾ ਸਾਹਿਬ ਦੇ ਜਥੇਦਾਰ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਉੱਤੇ ਸਵਾਲ ਖੜੇ ਕੀਤੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜਦੋਂ ਵੀ ਪੰਜਾਬ ਅਤੇ ਹਰਿਆਣਾ ਦੇ ਵਿੱਚ ਗੁਰਦੁਆਰਾ ਸਾਹਿਬ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਾਂਦੀ ਹੈ ਤਾਂ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਬਚਾਉਣ ਵਾਸਤੇ ਉਸ ਨੂੰ ਪਾਗਲ ਕਿਹਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਬੇਅਦਬੀ ਦੇ ਦੌਰ ਦੇ ਵਿੱਚ ਸਾਰੀ ਸਿਆਸੀ ਪਾਰਟੀਆਂ ਫੇਲ ਹੁੰਦੀਆਂ ਹੋਈਆਂ ਨਜ਼ਰ ਆਈਆਂ ਹਨ।
- Bathinda Trader Murder Case Update: ਵਪਾਰੀ ਕਤਲ ਮਾਮਲੇ ਨੂੰ ਲੈ ਕੇ ਬਠਿੰਡਾ ਬੰਦ, ਫੌਜੀ ਚੌਕ 'ਚ ਦੁਕਾਨਦਾਰਾਂ ਨੇ ਰੱਖੀ ਲਾਸ਼, ਧਰਨੇ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਹੋਏ ਸ਼ਾਮਲ
- Industrial Advisory Commission: ਸਰਕਾਰ ਵੱਲੋਂ ਇੰਡਸਟਰੀਅਲ ਐਡਵਾਈਜਰੀ ਕਮਿਸ਼ਨ ਬਣਾਉਣ ਦਾ ਨੋਟੀਫਿਕੇਸ਼ਨ ਜਾਰੀ, ਇੰਡਸਟਰੀ ਮਾਲਕ ਨਾ ਖੁਸ਼
- Stubble maintain: ਪਰਾਲੀ ਨੂੰ ਸਾਂਭਣ ਲਈ PAU ਦੀਆਂ ਇਹ ਤਕਨੀਕਾਂ ਕਿਸਾਨਾਂ ਨੂੰ ਦੇਣਗੀਆਂ ਮੁਨਾਫ਼ਾ ਤੇ ਵਧਾਈ ਆਮਦਨ, ਕਈ ਸਾਲਾਂ ਦੀ ਮਿਹਨਤ ਲਿਆਵੇਗੀ ਰੰਗ !
ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸਾਨੂੰ ਸਾਰਿਆਂ ਨੂੰ ਵੋਟਾਂ ਬਣਾਉਣੀਆਂ ਚਾਹੀਦੀਆਂ ਹਨ ਅਤੇ ਵੋਟਾਂ ਦੇ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਨੌਜਵਾਨਾਂ ਨੂੰ ਹਿੱਸਾ ਲੈਣਾ ਚਾਹੀਦਾ ਹੈ। ਜੇਕਰ ਕਮੇਟੀ ਦੀਆਂ ਚੋਣਾਂ ਦੇ ਵਿੱਚ ਨੌਜਵਾਨ ਹਿੱਸਾ ਲੈਣਗੇ ਤਾਂ ਹੀ ਚੋਣਾਂ ਠੀਕ ਢੰਗ ਨਾਲ ਹੋ ਸਕਣਗੀਆਂ।