ETV Bharat / state

ਜੇਲ੍ਹ ’ਚ ਬੈਠੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਤਨਖਾਹੀਏ ਜਸਵਿੰਦਰ ਸਿੰਘ ਨੂੰ ਹਦਾਇਤ ! - ਜਥੇਦਾਰ

ਗੁਰਦੁਆਰਾ ਸ੍ਰੀ ਨਾਨਕਮੱਤਾ ਉੱਤਰਾਖੰਡ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ (Vice President Jaswinder Singh) ਨੂੰ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ (Bhai Jagtar Singh Hawara) ਵੱਲੋਂ ਚਿੱਠੀ ਲਿਖ ਕੇ ਹਦਾਇਤ ਦਿੱਤੀ ਗਈ ਹੈ। ਕਿ ਉਹ ਆਪਣੀ ਭੁੱਲ ਬਖ਼ਸ਼ਾਉਣ ਲਈ ਪੰਜ ਪਿਆਰਿਆ ਸਾਹਮਣੇ ਪੇਸ਼ ਹੋਣ।

ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਤਨਖਾਹੀਏ ਜਸਵਿੰਦਰ ਸਿੰਘ ਨੂੰ ਹਦਾਇਤ

author img

By

Published : Sep 12, 2021, 6:01 PM IST

ਅੰਮ੍ਰਿਤਸਰ: ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ (Bhai Jagtar Singh Hawara) ਨੇ ਗੁਰਦੁਆਰਾ ਸ੍ਰੀ ਨਾਨਕਮੱਤਾ (Gurdwara Sri Nanakmata) ਉੱਤਰਾਖੰਡ (Uttarakhand) ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਨੂੰ ਪੱਤਰ ਰਾਹੀਂ ਕਿਹਾ ਹੈ ਕਿ ਉਹ ਗੁਰਦੁਆਰਾ ਨਾਨਕਮੱਤਾ ਵਿਖੇ ਹੋਈ ਮਰਿਯਾਦਾ ਦੀ ਉਲੰਘਣਾ ਦੇ ਦੋਸ਼ੀ ਹਨ। ਸਿੱਖ ਰਹਿਤ ਮਰਿਯਾਦਾ ਦੇ ਅਨੁਸਾਰ ਦਾਹੜਾ ਰੰਗਣ ਦੀ ਮਨਾਹੀ ਹੈ, ਪਰ ਜਸਵਿੰਦਰ ਸਿੰਘ ਨੇ ਗੁਰਦੁਆਰੇ ਦਾ ਪ੍ਰਬੰਧਕ ਹੋਣ ਦੇ ਬਾਵਜੂਦ ਵੀ ਦਾੜਾ ਰੰਗਿਆ ਹੋਇਆ ਹੈ। ਇਸ ਲਈ ਉਹ ਸਿੱਖ ਰਹਿਤ ਮਰਿਯਾਦਾ ਅਨੁਸਾਰ ਤਨਖਾਹੀਏ ਹਨ।

ਪੱਤਰ ਵਿੱਚ ਜਸਵਿੰਦਰ ਸਿੰਘ ਨੂੰ ਹਦਾਇਤ ਕੀਤੀ ਗਈ ਹੈ, ਕਿ ਉਹ ਸੰਗਤ ਦੇ ਸਨਮੁੱਖ ਪੰਜ ਪਿਆਰਿਆਂ ਕੋਲ ਪੇਸ਼ ਹੋ ਕੇ ਹੋਈ ਭੁੱਲ ਦੀ ਖਿਮਾ ਜਾਚਨਾ ਕਰਨ। ਪੰਜ ਪਿਆਰਿਆਂ ਵੱਲੋਂ ਜੋ ਵੀ ਸਜ਼ਾ ਲਗਾਈ ਜਾਵੇ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਹੈ।

ਸਜਾ ਪੂਰੀ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਨਮਸਕਾਰ ਕੀਤੀ ਜਾਵੇ। ਗੁਰੂ ਸਾਹਿਬ ਬਖਸ਼ਣਹਾਰ ਹਨ। ਜਸਵਿੰਦਰ ਸਿੰਘ ਨੂੰ ਸੁਚੇਤ ਕਰਦਿਆਂ ਕਿਹਾ ਕਿ ਹੰਕਾਰੀ ਬਿਰਤੀ ਗੁਰੂ-ਘਰ ਵਿੱਚ ਪ੍ਰਵਾਨ ਨਹੀਂ ਹੈ।

ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਤਨਖਾਹੀਏ ਜਸਵਿੰਦਰ ਸਿੰਘ ਨੂੰ ਹਦਾਇਤ
ਗੁਰਦੁਆਰੇ ਗੁਰਮਤਿ ਵਿਚਾਰਧਾਰਾ ਦੇ ਪ੍ਰਚਾਰ ਤੇ ਪ੍ਰਸਾਰ ਦੇ ਕੇਂਦਰ ਹਨ। ਜਿੱਥੇ ਸਿੱਖ ਸੰਗਤਾਂ ਇਕੱਤਰ ਹੋ ਕੇ ਗੁਰੂ ਜੱਸ ਗਾਉਂਦੀਆਂ ਹਨ ਅਤੇ ਪੰਥਕ ਮਸਲੇ ਵਿਚਾਰੇ ਜਾਂਦੇ ਹਨ। ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਗੁਰਮਤਿ ਮਰਿਯਾਦਾ ਦੀ ਉਲੰਘਣਾ ਬਹੁਤ ਵੱਡੀ ਗਲਤੀ ਹੈ।

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਪੰਥ ਪ੍ਰਵਾਣਿਤ ਸਿੱਖ ਰਹਿਤ ਮਰਿਯਾਦਾ ਅਨੁਸਾਰ ਤਨਖ਼ਾਹੀਏ ਸਿੱਖਾਂ ਨੂੰ ਸਥਾਨਕ ਸਿੱਖ ਸੰਗਤ ਵਿੱਚੋਂ ਪੰਜ ਪਿਆਰੇ ਚੁਣ ਕੇ ਤਨਖਾਹ ਲਗਾਈ ਜਾ ਸਕਦੀ ਹੈ। ਅਜਿਹਾ ਪ੍ਰਬੰਧ ਨਾ ਹੋਣ ਕਰਕੇ ਅੰਮ੍ਰਿਤ ਸੰਚਾਰ ਕਰ ਰਹੇ ਪੰਜ ਪਿਆਰਿਆਂ ਦੇ ਸਨਮੁੱਖ ਪੇਸ਼ ਹੋ ਕੇ ਭੁੱਲ ਬਖਸ਼ਾਈ ਜਾ ਸਕਦੀ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰੋ. ਬਲਜਿੰਦਰ ਸਿੰਘ ਨੇ ਕਿਹਾ, ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਜੋ ਜਸਵਿੰਦਰ ਸਿੰਘ ਨੂੰ ਹਦਾਇਤ ਦਿੱਤੀ ਗਈ ਹੈ। ਅਸੀਂ ਉਸ ਮੁਤਾਬਿਕ ਚੱਲ ਕੇ ਜਸਵਿੰਦਰ ਸਿੰਘ ਨੂੰ ਪੰਜ ਪਿਆਰਿਆ ਅੱਗੇ ਪੇਸ਼ ਕਰ ਰਹੇ ਹਾਂ।

ਉਧਰ ਜਸਵਿੰਦਰ ਸਿੰਘ ਨੇ ਕਿਹਾ, ਕਿ ਮੈਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਦਿੱਤੀ ਹਦਾਇਤ ਅਨੁਸਾਰ ਪੰਜ ਪਿਆਰਿਆ ਅੱਗੇ ਪੇਸ਼ ਹੋ ਕੇ ਭੁੱਲ ਬਖ਼ਸ਼ਾ ਰਿਹਾ ਹਾਂ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਦੇ ਹੁਕਮ ਨੂੰ ਮੰਨਣ ਤੋਂ ਇੱਕ ਵਾਰ ਫਿਰ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ:ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਚੁੱਕੇ ਅਹਿਮ ਮੁੱਦੇ !

ETV Bharat Logo

Copyright © 2025 Ushodaya Enterprises Pvt. Ltd., All Rights Reserved.