ETV Bharat / state

ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ 'ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੀਤੀ ਨਿੰਦਾ

author img

By

Published : Apr 2, 2022, 12:42 PM IST

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿੱਚ ਆਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਐਕਸ਼ਨ ਲਿਆ ਹੈ।

ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ 'ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੀਤੀ ਨਿੰਦਾ
ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ 'ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੀਤੀ ਨਿੰਦਾ

ਅੰਮ੍ਰਿਤਸਰ: ਅਮਰੀਕਾ ਦੀ ਇਕ ਸੰਸਥਾ ‘ਸਿੱਖ ਬੁੱਕ ਕਲੱਬ’ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਬੀੜ ਛਾਪਣ ਅਤੇ ਉਸ ਦਾ ਪੀ.ਡੀ.ਐਫ਼ ਵੈੱਬਸਾਈਟ ’ਤੇ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ। ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਇਹ ਹਰਕਤ ਅਮਰੀਕੀ ਸੰਸਥਾ ਸਿੱਖ ਬੁੱਕ ਕਲੱਬ ਵਾਲੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਕੀਤੀ ਹੈ, ਜਿਸ ਨੇ ਤਿਆਰ ਕੀਤੀ ਬੀੜ ਨੂੰ ਸਿੱਖ ਬੁੱਕ ਕਲੱਬ ਡਾਟਕਾਮ ’ਤੇ ਪੀ.ਡੀ.ਐਫ਼ ਬਣਾ ਕੇ ਅਪਲੋਡ ਕੀਤਾ ਹੈ।

ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿਚ ਆਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਐਕਸ਼ਨ ਲਿਆ ਹੈ। ਜਥੇਦਾਰ ਸਾਹਿਬ ਅੱਗੇ ਬੋਲਦਿਆਂ ਇਹਨੂੰ ਬੇਅਦਬੀ ਕਰਾਰ ਦਿੰਦਿਆਂ ਸਬੰਧਤ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਵੀ ਆਪਣੇ ਆਪ ਨਹੀਂ ਕਰ ਸਕਦਾ। ਅਮਰੀਕਾ ਵਾਸੀ ਵਿਅਕਤੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ, ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ’ਤੇ 2014 ਵਿਚ ਚੀਨ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਛਪਵਾ ਕੇ ਡਾਕ ਰਾਹੀਂ ਵੰਡਣ ਕਰਕੇ ਵੀ ਸ਼੍ਰੋਮਣੀ ਕਮੇਟੀ ਵੱਲੋਂ 295-ਏ ਦਾ ਪਰਚਾ ਦਰਜ ਕਰਵਾਇਆ ਗਿਆ ਸੀ।

ਹੁਣ ਫਿਰ ਇਸ ਨੇ ਇਕ ਵਾਰ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਦੇਖਦਿਆਂ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਉਸ ਵੱਲੋਂ ਵੈੱਬਸਾਈਟ ਜਰੀਏ ਵੰਡੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਡਾਊਨਲੋਡ ਕਰਕੇ ਅੱਗੇ ਨਾ ਵਧਾਇਆ ਜਾਵੇ। ਇਸ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਵਿਅਕਤੀ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਕਿਰਪਾਨ ਸਣੇ ਗੁਰਸਿੱਖ ਨੌਜਵਾਨ ਨੂੰ ਮੈਟਰੋ ਅੰਦਰ ਜਾਣ ਤੋਂ ਰੋਕਿਆ, ਐਸਜੀਪੀਸੀ ਨੇ ਲਿਆ ਨੋਟਿਸ

ETV Bharat Logo

Copyright © 2024 Ushodaya Enterprises Pvt. Ltd., All Rights Reserved.