ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ 'ਚ ਭੀੜ ਵੱਲੋਂ 3 ਨੌਜਵਾਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ ਤੇ ਸਮੁੱਚੇ ਸਿੱਖ ਜਗਤ ਵਿੱਚ ਰੋਹ ਦੀ ਲਹਿਰ ਹੈ। ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ ’ਤੇ ਧੱਬਾ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਿਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀ ਉੱਤੇ ਇਹ ਹਮਲੇ ਚਿੰਤਾ ਜਨਕ ਹੈ, ਉਨ੍ਹਾਂ ਕਿਹਾ ਕਿ ਇਹ ਪਤਾ ਲੱਗਾ ਕਿ ਇਹ ਬੱਚਿਆ ਦੇ ਪਰਿਵਾਰ ਪਾ ਸੂਰ ਪਾਲਣ ਦਾ ਕੰਮ ਕਰਦੇ ਸਨ, ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਬਹੁਤ ਸਾਰੇ ਸਿਕਲਿਗਰ ਪਰਿਵਾਰ ਸੂਰ ਪਾਲਣ ਦਾ ਕੰਮ ਕਰਦੇ ਹਨ। ਉਹਨਾਂ ਕਿਹਾ ਕਿ ਸੂਰ ਇੱਕ ਪਿੰਡ ਵਿੱਚ ਚਲੇ ਜਾਂਦੇ ਹਨ ਅਤੇ ਉਹ ਪਿੰਡ ਮੁਸਲਮਾਨ ਭਾਈਚਾਰੇ ਦਾ ਪਿੰਡ ਸੀ, ਜਿਹੜੇ ਸੂਰ ਨੂੰ ਚੰਗਾ ਨਹੀਂ ਸਮਝਦੇ। ਜਿਸ ਦੇ ਚੱਲਦੇ ਇਨ੍ਹਾਂ ਬੱਚਿਆ ਦੀ ਉਹਨਾਂ ਦੇ ਨਾਲ ਤਕਰਾਰਬਾਜ਼ੀ ਹੋਈ ਅਤੇ ਤਕਰਾਰਬਾਜ਼ੀ ਦੇ ਦੌਰਾਨ ਉਹਨਾਂ ਮੁਸਲਮਾਨਾਂ ਨੇ ਇਨ੍ਹਾਂ ਬੱਚੀਆਂ ਨੂੰ ਕੁੱਟਿਆ, ਜਿਸ ਦੌਰਾਨ ਇਕ ਬੱਚੇ ਦੀ ਮੌਤ ਹੋ ਗਈ ਹੈ ਤੇ ਦੂਸਰਾ ਬੱਚਾ ਗੰਭੀਰ ਰੂਪ ਵਿੱਚ ਹਸਪਤਾਲ ਵਿੱਚ ਦਾਖਲ ਹੈ।
ਜਥੇਦਾਰ ਨੇ ਕਿਹਾ ਭਾਰਤ ਸਰਕਾਰ ਨੂੰ ਘੱਟ ਗਿਣਤੀ ਦੀ ਜਾਨ- ਮਾਲ ਦੀ ਰਾਖੀ ਸਰਕਾਰ ਦਾ ਫਰਜ਼ ਹੈ, ਇਸਦੇ ਲਈ ਸਰਕਾਰ ਜਿੰਮੇਵਾਰ ਹੈ। ਜਥੇਦਾਰ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਪਣਾ ਇਕ ਵਫ਼ਦ ਉੱਥੇ ਭੇਜਣਾ ਚਾਹੀਦਾ ਹੈ, ਉੱਥੇ ਜਾ ਕੇ ਪੀੜਤ ਪਰਿਵਾਰ ਦੀ ਮਦਦ ਕਰੇ ਅਤੇ ਸਰਕਾਰ ਕੋਲੋਂ ਉਹਨਾਂ ਇਨਸਾਫ ਦਿਵਾਏ।
ਤਹਾਨੂੰ ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਰਪਾਲ ਸਿੰਘ ਨਾਮੀ ਸਿੱਖ ਨੌਜੁਆਨ ਦਾ ਕਤਲ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਤੇ ਅਰੁਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਇਸ ਘਟਨਾ ਨੇ ਸਿੱਖ ਮਾਨਸਿਕਤਾ ਨੂੰ ਗਹਿਰੀ ਸੱਟ ਮਾਰੀ ਹੈ ਅਤੇ ਪੂਰੇ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ ’ਤੇ ਧੱਬਾ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਿਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।
- ਸਾਬਕਾ ਸੀਐੱਮ ਚੰਨੀ ਦੇ ਕਥਿਤ ਰਿਸ਼ਵਤ ਕਾਂਡ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਕਿਆ ਪਰਦਾ, ਅਲਟੀਮੇਟਮ ਪੂਰਾ ਹੋਣ 'ਤੇ ਪੇਸ਼ ਕੀਤੇ ਸਬੂਤ
- Punjab Cabinet Reshuffle: ਮੰਤਰੀ ਮੰਡਲ ਦੇ ਫੇਰਬਦਲ ਵਿੱਚ ਜਾਣੋ ਕਿਨ੍ਹਾਂ ਦਾ ਖੁੱਸਿਆ ਵਿਭਾਗ ਤੇ ਕਿਨ੍ਹਾਂ ਦਾ ਵਧਿਆ ਕੱਦ
- Punjab Weather Update: ਬਦਲਦੇ ਮੌਸਮ ਨੇ ਤੋੜੇ 50 ਸਾਲਾਂ ਦੇ ਰਿਕਾਰਡ, 31 ਡਿਗਰੀ ਰਿਹਾ ਦਿਨ ਦਾ ਤਾਪਮਾਨ
ਕਈ ਲੋਕਾਂ ਦੇ ਖਿਲਾਫ ਪਰਚਾ : ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿੱਚ ਭੀੜ ਵਲੋਂ ਇੱਕ ਨਾਬਾਲਗ ਲੜਕੇ ਨੂੰ ਬੱਕਰੀਆਂ ਚੋਰੀ ਕਰਨ ਵਾਲਾ ਸਮਝ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ। ਹਾਲਾਤ ਇਹ ਬਣੇ ਕਿ ਹਮਲੇ ਨਾਲ ਇਕ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਸਿੱਖ ਬੱਚੇ ਗੰਭੀਰ ਜਖਮੀ ਹੋਏ ਹਨ। ਦੂਜੇ ਪਾਸੇ ਇਸ ਮਾਮਲੇ ਵਿੱਚ ਪੁਲਿਸ ਨੇ ਵੀ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਕੁੱਲ 6 ਲੋਕਾਂ ਦੇ ਖਿਲਾਫ ਪਰਚਾ ਵੀ ਕੀਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਗ੍ਰਾਮ ਪੰਚਾਇਤ ਦੇ ਸਾਬਕਾ ਸਰਪੰਚ ਅਕਰਮ ਪਟੇਲ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ।