ETV Bharat / state

ਖੁਦਾਈ ਦੌਰਾਨ ਮਿਲੀ ਸੁਰੰਗਾਂ ’ਤੇ ਹੋਰ ਰਹੀ ਸਿਆਸਤ- ਜਥੇਦਾਰ - ਸ੍ਰੀ ਅਕਾਲ ਤਖਤ ਸਾਹਿਬ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਨਵੇਂ ਬਣ ਰਹੇ ਜੋੜਾ ਘਰ ਦੀ ਖੁਦਾਈ ਦੌਰਾਨ ਜ਼ਮੀਨ ਤੋਂ ਮਿਲੀ ਸੁਰੰਗ ’ਤੇ ਕਿਹਾ ਕਿ ਇਸ ’ਤੇ ਸਿਰਫ ਸਿਆਸਤ ਕੀਤੀ ਜਾ ਰਹੀ ਹੈ।

ਖੁਦਾਈ ਦੌਰਾਨ ਮਿਲੀ ਸੁਰੰਗਾਂ ’ਤੇ ਹੋਰ ਰਹੀ ਸਿਆਸਤ- ਜਥੇਦਾਰ

author img

By

Published : Jul 19, 2021, 1:34 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਅਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੇ ਦੁਆਰਾ ਦਿਖਾਏ ਗਏ ਮਾਰਗਾਂ ’ਤੇ ਚੱਲਣ।

ਖੁਦਾਈ ਦੌਰਾਨ ਮਿਲੀ ਸੁਰੰਗਾਂ ’ਤੇ ਹੋਰ ਰਹੀ ਸਿਆਸਤ- ਜਥੇਦਾਰ
ਖੁਦਾਈ ਦੌਰਾਨ ਮਿਲੀ ਸੁਰੰਗਾਂ ’ਤੇ ਹੋਰ ਰਹੀ ਸਿਆਸਤ- ਜਥੇਦਾਰ

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੋ ਰਹੀ ਸਿਆਸਤ ਬਾਰੇ ਉਨ੍ਹਾਂ ਵੱਲੋਂ 26 ਜੁਲਾਈ ਨੂੰ ਇੱਕ ਮੀਟਿੰਗ ਸੱਦੀ ਗਈ ਹੈ। ਜਿਸ ’ਚ ਸਿੱਖ ਜਥੇਬੰਦੀਆਂ, ਸਿੱਖ ਸੰਪਰਦਾਵਾਂ ਦੇ ਮੁਖੀ ਸ਼ਾਮਲ ਹੋਣਗੇ। ਇਸ ਮੀਟਿੰਗ ’ਚ ਇਸ ਗੱਲ ’ਤੇ ਚਰਚਾ ਕੀਤੀ ਜਾਵੇਗੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਤੇ ਹੋ ਰਹੀ ਸਿਆਸਤ ਨੂੰ ਕਿਸ ਤਰ੍ਹਾਂ ਬੰਦ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਤੋਂ ਸੁਝਾਅ ਵੀ ਲਏ ਜਾਣਗੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਨਵੇਂ ਬਣ ਰਹੇ ਜੋੜਾ ਘਰ ਦੀ ਖੁਦਾਈ ਦੌਰਾਨ ਜ਼ਮੀਨ ਤੋਂ ਮਿਲੀ ਸੁਰੰਗ ’ਤੇ ਕਿਹਾ ਕਿ ਇਸ .ਤੇ ਸਿਰਫ ਸਿਆਸਤ ਕੀਤੀ ਜਾ ਰਹੀ ਹੈ। ਸਾਲ 1988 ’ਚ ਇਹ ਇੱਕ ਨਿੱਜੀ ਪ੍ਰਾਪਰਟੀ ਸੀ ਇੱਥੇ ਰਹਿਣ ਵਾਲੇ ਲੋਕਾਂ ਨੇ ਸਰਕਾਰ ਤੋਂ ਮੁਆਵਜ਼ਾ ਲੈ ਕੇ ਇਸ ਥਾਂ ਨੂੰ ਖਾਲੀ ਕਰ ਦਿੱਤਾ। ਉਸ ਸਮੇਂ ਇਸ ’ਤੇ ਕੁਝ ਵੀ ਨਹੀਂ ਕਿਹਾ ਗਿਆ ਸੀ। ਪਰ ਇਸ ਸਮੇਂ ਇਸ ਸਬੰਧ ਚ ਸਿਆਸਤ ਕਰਨਾ ਚੰਗੀ ਗੱਲ ਨਹੀਂ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇੱਥੇ ਕਿਸੇ ਦੀ ਕੋਠੀ ਜਾਂ ਘਰ ਨਹੀਂ ਬਣ ਰਿਹਾ ਹੈ ਇੱਥੇ ਸਿਰਫ ਸਿੱਖ ਸੰਗਤ ਦੀ ਸਹੂਲਤ ਲਈ ਜੋੜਾ ਘਰ, ਸਕੂਟਰ ਘਰ ਬਣ ਰਿਹਾ ਹੈ ਜਿਸ ਨਾਲ ਸਿੱਖ ਸੰਗਤਾਂ ਨੂੰ ਲਾਭ ਮਿਲੇਗਾ।

ਇਹ ਵੀ ਪੜੋ: ਮੀਰੀ ਪੀਰੀ ਦਿਵਸ: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ETV Bharat Logo

Copyright © 2025 Ushodaya Enterprises Pvt. Ltd., All Rights Reserved.