ਅੰਮ੍ਰਿਤਸਰ: ਪੰਜਾਬ ਵਿੱਚ ਪੰਜਾਬ ਵਿਧਾਨਸਭਾ ਚੋਣਾਂ 2022 ਦੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਗਈ ਜਿਸ ਤੋਂ ਬਾਅਦ ਬੀਤੇ ਦਿਨ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੀ ਪਹਿਲੀ ਮੀਟਿੰਗ ਕੀਤੀ ਗਈ ਜਿਸ ਵਿੱਚ ਭਗਵੰਤ ਮਾਨ ਵੱਲੋਂ ਆਪਣੇ ਸਾਰੇ ਜਿੱਤੇ ਹੋਏ ਉਮੀਦਵਾਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਕਿ ਉਹ ਸਿਰਫ ਆਪਣੇ ਹਲਕੇ ਵਿੱਚ ਰਹਿ ਕੇ ਹੀ ਕੰਮ ਕਰਨ।
ਉੱਥੇ ਹੀ ਜੀਵਨਜੋਤ ਕੌਰ ਜੋ ਕਿ ਅੰਮ੍ਰਿਤਸਰ ਪੂਰਬੀ ਹਲਕੇ ਵਿਚ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ ਉਹ ਜਿਸ ਰਾਹੀਂ ਆਪਣੇ ਹਲਕੇ ਵਿੱਚ ਪਹੁੰਚੇ ਲੋਕਾਂ ਵੱਲੋਂ ਅਤੇ ਖ਼ਾਸ ਤੌਰ ਤੇ ਔਰਤਾਂ ਵੱਲੋਂ ਉਸ ਦਾ ਭਰਵਾਂ ਸਵਾਗਤ ਕੀਤਾ ਗਿਆ।
ਉੱਥੇ ਹੀ ਜੀਵਨਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਵਧੀਆ ਮਹਿਸੂਸ ਹੋ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਦੋ ਵੱਡੇ ਦਿੱਗਜਾਂ ਨੂੰ ਹਰਾ ਕੇ ਇਹ ਸੀਟ ਜਿੱਤੀ ਗਈ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਔਰਤਾਂ ਨੂੰ ਮਾਣ ਸਨਮਾਨ ਦੇਣ ਵਾਲੇ ਅਰਵਿੰਦ ਕੇਜਰੀਵਾਲ ਵੱਲੋਂ 11 ਸੀਟਾਂ ’ਤੇ ਔਰਤਾਂ ਨੂੰ ਚੋਣ ਲੜਾਈ ਗਈ ਸੀ ਜਿਨ੍ਹਾਂ ਨੇ 11 ਔਰਤਾਂ ਵੱਲੋਂ ਜਿੱਤ ਪ੍ਰਾਪਤ ਕਰ ਕੇ ਪੰਜਾਬ ਅਤੇ ਅਰਵਿੰਦ ਕੇਜਰੀਵਾਲ ਦਾ ਮਾਣ ਵਧਾਇਆ ਹੈ।
'ਆਪ' ਵੱਲੋਂ ਮੰਤਰੀ ਬਣਾਉਣ ’ਤੇ ਉਨ੍ਹਾਂ ਕਿਹਾ ਕਿ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਬਹੁਤ ਸਾਰਾ ਮਾਣ ਸਤਿਕਾਰ ਦਿੱਤਾ ਹੈ ਅਗਰ ਉਨ੍ਹਾਂ ਨੂੰ ਕਿਸੇ ਵੀ ਹੋਰ ਪੱਧਰ ਤੇ ਬਿਠਾਉਂਦੇ ਨੇ ਉੱਥੇ ਵੀ ਉਹ ਆਪਣੇ ਦਿਲ ਦਿਨ ਰਾਤ ਇੱਕ ਕਰਕੇ ਅਤੇ ਲੋਕਾਂ ਦੇ ਲਈ ਹਮੇਸ਼ਾ ਹੀ ਆਵਾਜ਼ ਚੁੱਕਦੇ ਰਹਿਣਗੇ।
ਇਹ ਵੀ ਪੜੋ: ਜਿੱਤ ਦਾਅਵੇ, ਪਰ ਜ਼ਮਾਨਤ ਵੀ ਨਹੀਂ ਬਚਾ ਸਕੇ ਮੁੱਖ ਪਾਰਟੀਆਂ ਦੇ ਕਈ ਉਮੀਦਵਾਰ