ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ (President Bibi Jagir Kaur) ਨੇ ਬਾਲੀਵੁੱਡ ਅਦਾਕਾਰ ਕੰਗਣਾ ਰਣੌਤ (Bollywood actress Kangana Ranaut) ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ (President SGPC) ਨੇ ਆਖਿਆ ਕਿ ਕੰਗਣਾ ਰਣੌਤ ਜਾਣ-ਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ ਹੈ, ਜਿਸ ਦੇ ਨਤੀਜੇ ਘਾਤਕ ਹੋ ਸਕਦੇ ਹਨ। ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (President Manjinder Singh Sirsa) ਵੱਲੋਂ ਵੀ ਕੰਗਣਾ ਰਣੌਤ ਦੀ ਗ੍ਰਿਫ਼ਤਾਰੀ ਦੀ ਮੰਗ ਕੇਂਦਰ ਸਰਕਾਰ ਅੱਗੇ ਰੱਖੀ ਗਈ ਹੈ।
ਦਰਅਸਲ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੇ ਖੇਤੀ ਕਾਨੂੰਨ (Agricultural law) ਵਾਪਸ ਲੈਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਕੰਗਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਇਸ ਫੈਸਲੇ ਨੂੰ ਗਲਤ ਕਰਾਰ ਦਿੰਦੇ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਸੰਬੋਧਨ ਕੀਤਾ। ਕੰਗਣਾ ਨੇ ਕਿਹਾ ਕਿ 1984 ਵਿੱਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ (Prime Minister Indira Gandhi) ਵੱਲੋਂ ਸਿੱਖਾਂ ਨੂੰ ਇੱਕ ਕੀੜ ਵਾਂਗ ਕੁਚਲਿਆ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (President Bibi Jagir Kaur) ਨੇ ਆਖਿਆ ਕਿ ਕੰਗਣਾ ਨੇ ਸ਼ਾਇਦ ਸਿੱਖਾਂ ਦਾ ਇਤਿਹਾਸ (History) ਪੜ੍ਹਿਆ ਨਹੀਂ ਹੈ, ਜੇਕਰ ਪੜ੍ਹਿਆ ਹੁੰਦਾ ਤਾਂ ਉਸ ਨੂੰ ਇਸ ਗੱਲ ਦੀ ਸਮਝ ਹੁੰਦੀ ਕਿ ਇਨ੍ਹਾਂ ਸਿੱਖਾਂ ਦੀ ਬਦੌਲਤ ਹੀ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਨੂੰ ਅਜ਼ਾਦ ਕਰਵਾਉਣ ਦੇ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਹੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੰਗਣਾ ਨੂੰ ਆਪਣੀ ਬੌਧਿਕ ਕੰਗਾਲੀ ਦੀ ਪੇਸ਼ਕਾਰੀ ਕਰਕੇ ਦੇਸ਼ ਦੇ ਹਾਲਾਤਾਂ ਨੂੰ ਖ਼ਰਾਬ ਨਹੀਂ ਕਰਨਾ ਚਾਹੀਦਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਅਦਾਕਾਰਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਕੰਗਣਾ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਆਰੰਭੀ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗ ਕਰੇਗੀ।
ਇਹ ਵੀ ਪੜ੍ਹੋ: ਕਸੂਤੀ ਫਸੀ ਕੰਗਨਾ ਰਣੌਤ, ਬੀਬੀ ਜਗੀਰ ਕੌਰ ਨੇ ਕੀਤੀ ਇਹ ਮੰਗ