ਅੰਮ੍ਰਿਤਸਰ: ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਅਤੇ ਹਰ ਘਰ ਵਿਚ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕਾਂਗਰਸੀ ਜ਼ਿਲ੍ਹਾ ਦੇਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਆਰਸੈਨਿਕ ਰਿਮੂਵਲ ਆਰ.ਓ ਵੰਡੇ ਗਏ।
ਇਸ ਮੌਕੇ ਪਿੰਡ ਵਾਸੀਆਂ ਦੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਜਿੱਥੇ ਕਿਤੇ ਪਾਣੀ ਦੇ ਦੂਸ਼ਿਤ ਹੋਣ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ ਉੱਥੇ ਲੋਕਾਂ ਨੂੰ ਵਾਟਰ ਟਰੀਟਮੈਂਟ ਪਲਾਂਟਾਂ ਰਾਹੀਂ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਜਿਹੜੇ ਵੀ ਪਿੰਡਾਂ 'ਚ ਪਾਣੀ ਦੂਸ਼ਿਤ ਹੋਣ ਦਾ ਪਤਾ ਲੱਗਦਾ ਹੈ ਤਾਂ ਉੱਥੇ ਤੁਰੰਤ ਆਰਸੈਨਿਕ ਰਿਮੂਵਲ ਆਰ.ਓ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਸਰਪੰਚ ਅਜੈਬ ਸਿੰਘ, ਨੌਜਵਾਨ ਆਗੂ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਹਰਪਾਲ ਸਿੰਘ ਹਾਸ਼ਮਪੁਰਾ, ਸਰਪੰਚ ਮਿਹਰ ਸਿੰਘ ਬਿਕਰਾਊਰ, ਗੁਰਪ੍ਰੀਤ ਸਿੰਘ ਗੋਪੀ ਨੰਗਲ, ਜੇ.ਈ ਸੁਰਿੰਦਰ ਮੋਹਨ ਸ਼ਰਮਾ, ਤੂਫੈਲ ਮਸੀਹ, ਹਰਦਿਆਲ ਸਿੰਘ, ਬਲਜੀਤ ਸਿੰਘ ਤੇ ਰਾਜ (ਸਾਰੇ ਪੰਚ), ਤਜਿੰਦਰ ਸਿੰਘ, ਮੁਖਤਾਰ ਸਿੰਘ ਫ਼ੌਜੀ, ਅਵਤਾਰ ਸਿੰਘ, ਸ਼ਮਸ਼ੇਰ ਸਿੰਘ, ਰਣਜੀਤ ਸਿੰਘ, ਪੀ.ਏ ਸੱੁਖ, ਗੁਰਸੇਵਕ ਸਿੰਘ ਅਤੇ ਗੁਰਦੀਪ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।
ਇਹ ਵੀ ਪੜੋ: ਪੁਲਿਸ ਛਾਉਣੀ ‘ਚ ਤਬਦੀਲ ਲੁਧਿਆਣਾ, ਦੁਸ਼ਹਿਰੇ ਦੇ ਚੱਲਦਿਆਂ ਰੱਖਣਗੇ ਸੁਰੱਖਿਆ ਦਾ ਧਿਆਨ