ETV Bharat / state

ਮਰਹੂਮ ਗੁਰਚਰਨ ਸਿੰਘ ਟੌਹੜਾ ਦੇ ਪੋਤਰੇ ਨੂੰ ਭਾਜਪਾ ਨੇ ਦਿੱਤੀ ਅਹਿਮ ਜ਼ਿੰਮੇਵਾਰੀ, ਮੱਥਾ ਟੇਕਣ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ - ਭਾਰਤੀ ਜਨਤਾ ਪਾਰਟੀ

ਅੰਮ੍ਰਿਤਸਰ ਵਿਖੇ ਮਰਹੂਮ ਅਕਾਲੀ ਆਗੂ ਗੁਰਚਰਨ ਸਿੰਘ ਟੋਹੜਾ (Late Akali leader Gurcharan Singh Tohra) ਦੇ ਪੋਤਰੇ ਕੰਵਬੀਰ ਸਿੰਘ ਟੌਹੜਾ ਭਾਜਪਾ ਭਾਰਤੀ ਜਨਤਾ ਯੁਵਾ ਮੋਰਚਾ ਦਾ ਪ੍ਰਧਾਨ (President of BJP Bharatiya Janata Yuva Morcha) ਬਣਨ ਤੋਂ ਬਾਅਦ ਮੱਥਾ ਟੇਕਣ ਲੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

Kanwarbir Singh Tohra bowed down at Amritsar
ਮਰਹੂਮ ਗੁਰਚਰਨ ਸਿੰਘ ਟੌਹੜਾ ਦੇ ਪੋਤਰੇ ਨੂੰ ਭਾਜਪਾ ਨੇ ਦਿੱਤੀ ਅਹਿਮ ਜ਼ਿੰਮੇਵਾਰੀ, ਸੱਚਖੰਡ ਵਿਖੇ ਮੱਥਾ ਟੇਕਣ ਪਹੁੰਚੇ ਕੰਵਰਬੀਰ ਟੌਹੜਾ
author img

By

Published : Dec 19, 2022, 6:31 PM IST

ਮਰਹੂਮ ਗੁਰਚਰਨ ਸਿੰਘ ਟੌਹੜਾ ਦੇ ਪੋਤਰੇ ਨੂੰ ਭਾਜਪਾ ਨੇ ਦਿੱਤੀ ਅਹਿਮ ਜ਼ਿੰਮੇਵਾਰੀ, ਸੱਚਖੰਡ ਵਿਖੇ ਮੱਥਾ ਟੇਕਣ ਪਹੁੰਚੇ ਕੰਵਰਬੀਰ ਟੌਹੜਾ

ਅੰਮ੍ਰਿਤਸਰ:2024 ਦੀਆਂ ਮੈਂਬਰ ਪਾਰਲੀਮੈਂਟ ਦੀਆਂ ਚੋਣਾਂ (2024 Member of Parliament Elections) ਨੂੰ ਲੈ ਕੇ ਲਗਾਤਾਰ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਨੇਤਾਵਾਂ ਨੂੰ ਅਹੁਦੇਦਾਰੀਆਂ ਦੇ ਕੇ ਨਵਾਜਿਆ ਜਾ ਰਿਹਾ ਹੈ। ਕੁਝ ਮਹੀਨੇ ਪਹਿਲਾਂ ਗੁਰਚਰਨ ਸਿੰਘ ਟੌਹੜਾ (Late Akali leader Gurcharan Singh Tohra) ਦਾ ਪੋਤਰੇ ਕੰਵਰਬੀਰ ਸਿੰਘ ਟੌਹੜਾ ਭਾਜਪਾ ਦੇ ਵਿੱਚ ਸ਼ਾਮਲ (Kanwarbir Singh Tohra joined the BJP) ਹੋਏ ਸਨ ਤੋਂ ਬਾਅਦ ਹੁਣ ਇਹਨਾਂ ਨੂੰ ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਢੋਲ ਵਜਾ ਕੇ ਸਵਾਗਤ: ਨਵ-ਨਿਯੁਕਤ ਸੂਬਾ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ (State President Kanwarbir Singh reached Amritsar) ਪਹੁੰਚੇ ਜਿੱਥੇ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲਾ ਪ੍ਰਧਾਨ ਵੱਲੋਂ ਆਪਣੇ ਸੂਬਾ ਪ੍ਰਧਾਨ ਦੇ ਢੋਲ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਨਤਮਸਤਕ ਹੋਏ ਅਤੇ ਨਤਮਸਤਕ ਹੋਣ ਤੋਂ ਬਾਅਦ ਨਵ-ਨਿਯੁਕਤ ਸੂਬਾ ਪ੍ਰਧਾਨ ਕੰਵਰਬੀਰ ਸਿੰਘ ਟੌਹੜਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (Bharatiya Janata Party) ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ।

ਸੁਖਬੀਰ ਬਾਦਲ ਉੱਤੇ ਨਿਸ਼ਾਨੇ: ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਦੇ ਸਵਾਲ ਉੱਤੇ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਕਾਰਣ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਟੌਹੜਾ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਹੱਥੀਂ ਸਿੰਜ ਕੇ ਕਿਉਂ ਛੱਡਿਆ ਹੈ।

ਇਹ ਵੀ ਪੜ੍ਹੋ: ਪੰਜਾਬ ਵਿੱਚ ਵਧ ਰਹੀ ਧੁੰਦ ਕਾਰਨ ਟ੍ਰੈਫਿਕ 'ਤੇ ਲੱਗੀਆਂ ਬਰੇਕਾਂ, ਮੌਸਮ ਵਿਭਾਗ ਦੀ ਭਵਿੱਖਬਾਣੀ ਕਿਹਾ- ਹੋਰ ਵਧੇਗੀ ਠੰਡ

ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ । ਇਸਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਰ ਇੱਕ ਧਰਮ ਦੇ ਨਾਗਰਿਕ ਨੂੰ ਆਪਣੇ ਨਾਲ ਲੈ ਕੇ ਚਲਣਾ ਜਾਣਦੀ ਹੈ ਅਤੇ ਪੰਜਾਬ ਦੀ ਤਰੱਕੀ ਲਈ ਭਾਰਤੀ ਜਨਤਾ ਪਾਰਟੀ (Bharatiya Janata Party for the progress of Punjab) ਹਰ ਇਕ ਸੰਭਵ ਕੋਸ਼ਿਸ਼ ਕਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.