ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਜੁਲਾਈ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਹਾਜ਼ਰੀ ਭਰਨ ਲਈ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਹੋ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਪੁਹੰਚੇ ਸ਼ਰਧਾਲੂਆਂ ਵੱਲੋਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ ਗਿਆ।
ਸ੍ਰੀ ਹਰਮੰਦਿਰ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੀ ਸੇਵਾ ਕਰਨ ਆਉਂਦੇ ਸੇਵਕ ਪਰਗਟ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਸੰਗਤਾਂ ਬਹੁਤ ਚਿਰ ਤੋਂ ਅਰਦਾਸ ਕਰਦੀਆਂ ਸਨ ਜੋ ਕਿ ਜਲਦ ਹੀ ਖੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ।
ਇਹ ਵੀ ਪੜ੍ਹੋ: ਭਾਰਤੀ ਰੇਲਵੇ ਦਾ ਨਹੀਂ ਹੋਵੇਗਾ ਨਿੱਜੀਕਰਨ
ਉੱਥੇ ਹੀ, ਸ੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਣ ਆਏ ਹੋਰਨਾਂ ਸ਼ਰਧਾਲੂਆਂ ਨੇ ਵੀ ਦੋਹਾਂ ਦੇਸ਼ਾਂ ਦੇ ਵਜ਼ੀਰਾਂ ਦਾ ਧੰਨਵਾਦ ਕਰਦਿਆਂ ਕਰਤਾਰਪੁਰ ਲਾਂਘੇ ਦੇ ਕਦਮ ਨੂੰ ਸ਼ਲਾਘਾਯੋਗ ਦੱਸਿਆ।
ਇਹ ਵੀ ਪੜ੍ਹੋ: ਨਰੇਗਾ ਮਜ਼ਦੂਰ ਸਰਕਾਰ ਤੋਂ ਨਜ਼ਰ ਆਏ ਨਾਰਾਜ਼, ਵੇਖੋ ਵੀਡੀਓ