ਅੰਮ੍ਰਿਤਸਰ: ਗੁਰੂਘਰ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਵਿਖੇ ਅੱਜ ਯਾਨੀ ਕਿ 14 ਨਵੰਬਰ ਨੂੰ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਖੰਡ ਪਾਠ ਦੇ ਭੋਗ ਪਾਏ ਗਏ, ਇਸ ਮੌਕੇ ਹਲਕਾ ਮਜੀਠਾ ਦੇ ਵਿਧਾਇਕ ਗੁਨੀਤ ਕੌਰ ਮਜੀਠੀਆ ਅਤੇ ਸ਼ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਵੀ ਮੌਜੂਦ ਸਨ।
ਉੱਥੇ ਹੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਬਾਅਦ ਬਿਕਰਮਜੀਤ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ, ਮਜੀਠੀਆ ਨੇ ਕਿਹਾ ਕਿ ਚੋਣਾਂ ਤੋਂ ਪਹਿਲੇ ਉਨ੍ਹਾਂ ਨੂੰ ਡਰ ਸੀ ਕਿ ਉਨ੍ਹਾਂ ਦੇ ਮਾਤਾ ਪਿਤਾ ਬਜ਼ੁਰਗ ਹਨ ਅਤੇ ਬੱਚੇ ਛੋਟੇ ਹਨ ਪਰ ਜਦੋਂ ਉਹ ਜੇਲ੍ਹ ਦੇ ਅੰਦਰ ਗਏ ਉਸ ਤੋਂ ਬਾਅਦ ਉਨ੍ਹਾਂ ਦਾ ਡਰ ਉਹ ਵੀ ਖ਼ਤਮ ਹੋ ਗਿਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧਰਮ ਪਤਨੀ ਨੂੰ ਹਲਕਾ ਮਜੀਠਾ ਤੋਂ ਲੋਕਾਂ ਵੱਲੋਂ ਵਿਧਾਇਕ ਬਣਾ ਕੇ ਮੇਰੇ ਮਨ ਨੂੰ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੇ ਕਾਤਲ ਨੂੰ ਰਿਹਾਅ ਕੀਤਾ ਗਿਆ ਹੈ ਪਰ ਬੰਦੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਕਿਸੇ ਵੀ ਸਰਕਾਰ ਵੱਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਹਨ।
ਬੰਦੀ ਸਿੰਘਾਂ ਬਾਰੇ: ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਆਪਸੀ ਭਾਈਚਾਰਾ ਰਹੇਗਾ ਅਤੇ ਸ਼ਾਂਤੀ ਬਣੀ ਰਹੇਗੀ ਤਾਂ ਪੰਜਾਬ ਤਰੱਕੀ ਕਰੇਗਾ। ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਉਤੇ ਭਾਈ ਰਾਜੋਆਣੇ ਅਤੇ ਹੋਰ ਕਈ ਬੰਦੀ ਸਿੰਘਾਂ ਕੈਦੀਆਂ ਦੀ ਮੌਤ ਦੀ ਸਜ਼ਾ ਮੁਆਫ ਕਰਨ ਤੋਂ ਬਾਅਦ ਉਸ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਆਉਂਦੀ ਹੈ ਤਾਂ ਸਾਰੇ ਕਾਨੂੰਨ ਬਦਲ ਜਾਂਦੇ ਹਨ, ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤ ਨੂੰ ਆਪਣੇ ਘਰਾਂ ਵਿੱਚ ਅਰਦਾਸ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਨਹੀਂ ਚਾਹੁੰਦਾ ਕਿ ਖ਼ਾਲਿਸਤਾਨ ਦੁਬਾਰਾ ਬਣੇ ਮੈਂ ਜਲਦਾ ਹੋਇਆ ਪੰਜਾਬ ਨਹੀਂ ਵੇਖ ਸਕਦਾ। ਹਰ ਧਰਮ ਦੇ ਬੱਚੇ ਅਤੇ ਬੱਚੀ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:11 ਫੁੱਟ ਦੇ ਕੋਬਰਾ ਸੱਪ ਨੂੰ ਲੋਕਾਂ ਨੇ ਬਚਾਇਆ ਦੇਖੋ, VIDEO