ਅੰਮ੍ਰਿਤਸਰ: ਪਿਛਲੇ ਦਿਨਾਂ ‘ਚ ਆਮ ਆਦਮੀ ਪਾਰਟੀ ((Aam Aadmi Party)) ‘ਚ ਸ਼ਾਮਿਲ ਹੋਏ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Partap Singh) ਦੇ ਸ਼ਾਮਿਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਉਨ੍ਹਾਂ ਦੇ ਫਲੈਕਸ ਬੋਰਡ ਪੂਰੇ ਅੰਮ੍ਰਿਤਸਰ ਵਿੱਚ ਲਗਾਏ ਜਾ ਰਹੇ। ਇਸਦੇ ਚਲਦੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਸੈਂਟਰਲ ‘ਚ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਫਲੈਕਸ ਬੋਰਡ ਲਗਾਏ ਜਾ ਰਹੇ ਸੀ ਜਿਸ ਤੋਂ ਬਾਅਦ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉੱਥੇ ਪਹੁੰਚ ਕੇ ਫਲੈਕਸ ਬੋਰਡਾਂ ਨੂੰ ਪਾੜ ਦਿੱਤਾ ਗਿਆ।
ਇਸ ਘਟਨਾ ਨੂੰ ਲੈਕੇ ਆਪ ਵਰਕਰਾਂ ਤੇ ਆਗੂਆਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੌਰਾਨ ਮੌਕੇ ਤੇ ਪਹੁੰਚੇ ਆਪ ਵਰਕਰਾਂ ਤੇ ਆਗੂਆਂ ਨੇ ਕਾਂਗਰਸ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਪਹਿਲਾਂ ਹੀ ਡਰ ਚੁੱਕੀਆਂ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜੇ ਤਾਂ ਆਮ ਆਦਮੀ ਪਾਰਟੀ ਨੇ ਆਪਣਾ ਇੱਕ ਹੀ ਪੱਤਾ ਖੋਲ੍ਹਿਆ ਹੈ ਤਾਂ ਵਿਰੋਧੀ ਪਾਰਟੀਆਂ ਦੇ ਹੱਥ ਪੈਰ ਕੰਬਣ ਲੱਗ ਪਏ।
ਉਨ੍ਹਾਂ ਕਿਹਾ ਕਿ ਦੋ ਹਜਾਰ ਬਾਈ ਵਿੱਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਵੇਗੀ ਤਾਂ ਇਨ੍ਹਾਂ ਗੁੰਡਾ ਅਨਸਰਾਂ ‘ਤੇ ਨਕੇਲ ਕਸੇਗੀ। ਇਸ ਦੌਰਾਨ ਉਨ੍ਹਾਂ ਕਾਂਗਰਸ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕਾਂਗਰਸ ਦੇ ਗੁੰਡਿਆਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਆਪ ਆਗੂਆਂ ਦੇ ਵੱਲੋਂ ਪੁਲਿਸ ਤੋਂ ਇਸ ਮਾਮਲ ਦੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਮਾਈਨਿੰਗ ਮਾਮਲਾ: ਰਾਜਾ ਵੜਿੰਗ ਤੇ ਜੈਜੀਤ ਜੌਹਲ ਵਿਚਕਾਰ ਸੋਸ਼ਲ ਮੀਡੀਆ 'ਤੇ ਜੰਗ ਸ਼ੁਰੂ