ETV Bharat / state

ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ CM ਚੰਨੀ ’ਤੇ ਮਾਈਨਿੰਗ ਨੂੰ ਲੈ ਕੇ ਸਾਧੇ ਨਿਸ਼ਾਨੇ

2022 ਵਿਧਾਨਸਭਾ ਚੋਣਾਂ (2022 Assembly Elections) ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਅੰਮ੍ਰਿਤਸਰ ਏਅਰਪੋਰਟ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਸੀਐਮ ਚੰਨੀ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਉੱਪਰ ਨਿਸ਼ਾਨੇ ਸਾਧੇ ਹਨ। ਕੇਜਰੀਵਾਲ ਨੇ ਕਿਹਾ ਕਿ ਚੰਨੀ ਦੇ ਆਪਣੇ ਹਲਕੇ ਚਮਕੌਰ ਸਾਹਿਬ ਦੇ ਵਿੱਚ ਨਾਜਾਇਜ਼ ਮਾਇਨਿੰਗ ਹੋ ਰਹੀ ਹੈ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

author img

By

Published : Dec 7, 2021, 10:21 AM IST

Updated : Dec 7, 2021, 12:09 PM IST

ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ CM ਚੰਨੀ ’ਤੇ ਮਾਈਨਿੰਗ ਨੂੰ ਲੈ ਕੇ ਸਾਧੇ ਨਿਸ਼ਾਨੇ
ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ CM ਚੰਨੀ ’ਤੇ ਮਾਈਨਿੰਗ ਨੂੰ ਲੈ ਕੇ ਸਾਧੇ ਨਿਸ਼ਾਨੇ

ਅੰਮ੍ਰਿਤਸਰ: 2022 ਵਿਧਾਨਸਭਾ ਚੋਣਾਂ (2022 Assembly Elections) ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਅੰਮ੍ਰਿਤਸਰ ਏਅਰਪੋਰਟ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਸੀਐਮ ਚੰਨੀ ਨੂੰ ਨਿਸ਼ਾਨੇ ’ਤੇ ਲਿਆ ਹੈ। ਕੇਜਰੀਵਾਲ ਨੇ ਨਾਜਾਇਜ਼ ਮਾਈਨਿੰਗ (Illegal mining) ਨੂੰ ਲੈ ਕੇ ਮੁੱਖ ਮੰਤਰੀ ਉੱਪਰ ਨਿਸ਼ਾਨੇ ਸਾਧੇ ਹਨ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਹਲਕੇ ਚਮਕੌਰ ਸਾਹਿਬ ਦੇ ਵਿੱਚ ਨਾਜਾਇਜ਼ ਮਾਇਨਿੰਗ ਹੋ ਰਹੀ ਹੈ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

ਕੇਜਰੀਵਾਲ ਦੇ ਚੰਨੀ ’ਤੇ ਨਿਸ਼ਾਨੇ

ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ ਵਿੱਚ ਨਾਜਾਇਜ਼ ਮਾਇਨਿੰਗ ਹੋਈ ਅਤੇ ਇਸ ਦਾ ਉਨ੍ਹਾਂ ਨੂੰ ਪਤਾ ਨਾ ਹੋਵੇ ਅਜਿਹਾ ਸੋਚਣਾ ਮੁਸ਼ਕਿਲ ਹੈ। ਕੇਜਰੀਵਾਲ ਨੇ ਚੰਨੀ ’ਤੇ ਸਵਾਲ ਖੜ੍ਹੇ ਕੀਤੇ ਹਨ ਕਿ ਜਿਹੜੀ ਉਨ੍ਹਾਂ ਦੇ ਹਲਕੇ ਵਿੱਚ ਮਾਈਨਿੰਗ ਹੋ ਰਹੀ ਹੈ ਉਸ ਸਬੰਧੀ ਪਤਾ ਲੱਗਣਾ ਚਾਹੀਦਾ ਹੈ ਕੀ ਚੰਨੀ ਉਸਦੇ ਮਾਲਕ ਹਨ ਜਾਂ ਉਨ੍ਹਾਂ ਦੀ ਪਾਟਰਨਸ਼ਿੱਪ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਇਸ ਮੌਕੇ ਉਨ੍ਹਾਂ ਮਾਈਨਿੰਗ ਨੂੰ ਲੈਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੇ ਵਿੱਚ ਮਾਈਨਿੰਗ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੰਤਰੀਆਂ, ਵਿਧਾਇਕ ਦੀ ਇਸ ਵਿਚ ਸ਼ਮੂਲੀਅਤ ਦੀ ਗੱਲ ਕਹੀ ਸੀ।

ਕੇਜਰੀਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਇੰਨ੍ਹੇ ਵੱਡੇ ਪੱਧਰ ’ਤੇ ਪੰਜਾਬ ਦੇ ਵਿੱਚ ਮਾਈਨਿੰਗ ਹੋ ਰਹੀ ਹੈ ਅਤੇ ਇਸ ਨੂੰ ਲੈ ਕੇ ਮੁੱਖ ਮੰਤਰੀ ਅਤੇ ਮੰਤਰੀਆਂ ’ਤੇ ਇਲਜ਼ਾਮ ਲੱਗ ਰਹੇ ਹਨ। ਉਨ੍ਹਾਂ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਜੇਕਰ ਇਸ ਤਰ੍ਹਾਂ ਵੱਡੇ ਲੀਡਰਾਂ ’ਤੇ ਅਜਿਹੇ ਇਲਜ਼ਾਮ ਲੱਗ ਰਹੇ ਹਨ ਤਾਂ ਪੰਜਾਬ ਦੇ ਲੋਕ ਕਿੱਥੇ ਜਾਣਗੇ ਅਤੇ ਪੰਜਾਬ ਦਾ ਵਿਕਾਸ ਕਿਸ ਤਰ੍ਹਾਂ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਇੱਕ ਅੰਦਾਜ਼ੇ ਮੁਤਾਬਕ 20 ਹਜ਼ਾਰ ਕਰੋੜ ਰੁਪਏ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਆਉਣ ’ਤੇ ਇਸ ਨੂੰ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਇਹ ਪੈਸਾ ਲੀਡਰਾਂ ਦੀ ਜੇਬ ਵਿੱਚ ਜਾ ਰਿਹਾ ਹੈ ਉਹ ਪੈਸਾ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇ ਰੂਪ ਵਿੱਚ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਕੈਪਟਨ ਦਾ ਭਾਜਪਾ ਨਾਲ ਗਠਜੋੜ ਸਿਆਸੀ ਖੁਦਕੁਸ਼ੀ : ਸਾਂਸਦ ਜਸਬੀਰ ਡਿੰਪਾ

Last Updated : Dec 7, 2021, 12:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.