ETV Bharat / state

Khalsa Sajna Diwas in Amritsar: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਮੜਿਆ ਸੰਗਤ ਦਾ ਸੈਲਾਬ, ਸ਼ਾਮ ਵੇਲ੍ਹੇ ਹੋਵੇਗੀ ਆਤਿਸ਼ਬਾਜ਼ੀ

author img

By

Published : Apr 14, 2023, 10:06 AM IST

ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਹਨ ਅਤੇ ਸ਼ਾਮ ਨੂੰ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਵੇਖਣਯੋਗ ਰਹੇਗਾ।

Khalsa Sajna Diwas in Amritsar
Khalsa Sajna Diwas in Amritsar
Khalsa Sajna Diwas in Amritsar: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਮੜਿਆ ਸੰਗਤ ਦਾ ਸੈਲਾਬ

ਅੰਮ੍ਰਿਤਸਰ:
ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲੀਆਂ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ। ਵਿਸਾਖੀ ਮੌਕੇ ਸ੍ਰੀ ਹਰਿਮੰਦਰ ਦੇ ਦਰਸ਼ਨਾਂ ਲਈ ਸੰਗਤਾਂ ਦੇ ਉਤਸ਼ਾਹ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਕਤਾਰਾਂ ਵਿੱਚ ਖੜ੍ਹੇ ਰਹਿਣਾ ਪੈ ਰਿਹਾ ਹੈ।

ਵੈਸਾਖੀ ਵਾਲੇ ਦਿਨ ਸਾਜਿਆ ਗਿਆ ਸੀ ਖਾਲਸਾ ਪੰਥ: ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਦੇ ਹੋਏ ਸਵੈਮਾਣ ਨਾਲ ਜਿਊਣ ਦਾ ਰਾਹ ਦਰਸਾਇਆ ਸੀ। ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਨਾ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ। ਖਾਲਸੇ ਦੇ ਸਾਜਨਾ ਦਿਵਸ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ ਹੈ।

ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ: ਅੱਜ ਸਵੇਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਵਲੋਂ ਸੈਂਕੜੇ ਸੰਗਤ ਨੂੰ ਅੰਮ੍ਰਿਤ ਛਕਾਇਆ ਗਿਆ।

ਸ਼ਾਮ ਵੇਲ੍ਹੇ ਹੋਵੇਗੀ ਆਤਿਸ਼ਬਾਜ਼ੀ: ਅੱਜ ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਰੰਗ ਬਿਰੰਗੀਆਂ ਐਲਈਡੀ ਲਾਈਟਾਂ ਨਾਲ ਸਜਾਇਆ ਜਾਵੇਗਾ ਤੇ ਰਹਿਰਾਸ ਦੇ ਪਾਠ ਉਪਰੰਤ ਅਤਿ ਮਨਮੋਹਕ ਆਤਿਸ਼ਬਾਜੀ ਕੀਤੀ ਜਾਵੇਗੀ। ਇਹ ਅਲੌਕਿਕ ਨਜ਼ਾਰਾ ਦੇਖਣ ਲਈ ਸੰਗਤਾਂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣਗੀਆਂ। ਕਹਿੰਦੇ ਹਨ ਕਿ ਅੱਜ ਦੇ ਕਿਸਾਨ ਵਾਹਿਗੁਰੂ ਅੱਗੇ ਅਰਦਾਸ ਕਰਕੇ ਆਪਣੀ ਫਸਲ ਦੀ ਕਟਾਈ ਸ਼ੁਰੂ ਕਰਦੇ ਹਨ। ਅੱਜ ਸ਼੍ਰੋਮਣੀ ਕਮੇਟੀ ਵੱਲੋਂ ਵੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਫੁਹਾਰੇ ਵਾਲੇ ਪੱਖੇ ਵੀ ਲਗਾਏ ਗਏ ਹਨ।

ਦੇਸ਼ ਵਿਦੇਸ਼ਾਂ ਆਈਆਂ ਸੰਗਤਾਂ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਮਨ ਰਹੀਆਂ ਹਨ ਕਿ ਉਨ੍ਹਾਂ ਨੂੰ ਅੱਜ ਦੇ ਪਾਵਨ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਵਾਲੇ ਦਿਨ ਇੱਥੇ ਖਾਲਸਾ ਪੰਥ ਦੀ ਸਥਾਪਨਾ ਕੀਤੀ, ਅੰਮ੍ਰਿਤ ਛਕਿਆ, ਪੜ੍ਹੋ ਦਿਲਚਸਪ ਕਥਾ

ETV Bharat Logo

Copyright © 2024 Ushodaya Enterprises Pvt. Ltd., All Rights Reserved.