ਅੰਮ੍ਰਿਤਸਰ: ਬੀਤੇ ਦਿਨੀਂ ਕਰਨਾਲ ਦੇ ਵਿੱਚ ਕਿਸਾਨਾਂ ਉੱਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦਾ ਪੰਜਾਬ ਵਿੱਚ ਵੀ ਵਿਰੋਧ ਹੋ ਰਿਹਾ ਹੈ। ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। ਜਿਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਵੀ ਕਿਸਾਨਾਂ ਵੱਲੋਂ 2 ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ, ਕਿ ਬੀਤੇ ਦਿਨੀਂ ਹਰਿਆਣਾ ਦੇ ਵਿੱਚ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਉੱਤੇ ਜਿਸ ਤਰ੍ਹਾਂ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਉਹ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ, ਅਤੇ ਸਰਕਾਰ ਨੂੰ ਆਪਣੀ ਤਾਕਤ ਦੁਬਾਰਾ ਦਿਖਾਉਣ ਵਾਸਤੇ ਅਜੇ 2 ਘੰਟੇ ਦਾ ਰੋਸ ਪ੍ਰਦਰਸ਼ਨ ਕਰ ਰਹੇ ਹਾਂ,
ਉਨ੍ਹਾਂ ਕਿਹਾ, ਕਿ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹਰਿਆਣੇ ਦਾ ਇੱਕ ਪ੍ਰਸ਼ਾਸਨਿਕ ਅਧਿਕਾਰੀ ਖ਼ੁਦ ਬੋਲ ਰਿਹਾ ਹੈ, ਕਿ ਕਿਸਾਨਾਂ ਦੀਆਂ ਲੱਤਾਂ ਬਾਹਵਾਂ ਤੋੜੀਆਂ ਜਾਣ, ਜੋ ਕਿ ਬਰਦਾਸ਼ਤ ਕਰਨ ਦੇ ਕਾਬਿਲ ਨਹੀਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਦੇ ਇੱਕ ਲੜਕੇ ਦੀ ਫਾਈਲ ਵੀ ਈਡੀ ਦੇ ਕੋਲ ਹੈ। ਜਿਸ ਦੇ ਕਰਕੇ ਮੁੱਖ ਮੰਤਰੀ ਕੈਪਟਨ ਵੱਲੋਂ ਵੀ ਕੱਲ੍ਹ ਜਲ੍ਹਿਆਂਵਾਲੇ ਬਾਗ ਦੇ ਬਾਹਰ ਕਿਸਾਨਾਂ ਉੱਤੇ ਲਾਠੀਚਾਰਜ ਕਰਵਾਇਆ ਗਿਆ ਸੀ।