ਅੰਮ੍ਰਿਤਸਰ: ਮੰਗਲਵਾਰ ਦੇਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਇੱਕ ਪਰਿਵਾਰ ਸੁੱਤਾ ਪਿਆ ਸੀ। ਜਦੋਂ ਉਹ ਸੁੱਤੇ ਉਠੇ, ਤਾਂ ਉਨ੍ਹਾਂ ਵੇਖਿਆ ਕਿ ਉਨ੍ਹਾਂ ਦਾ ਛੇ ਸਾਲ ਦਾ ਬੱਚਾ ਉਨ੍ਹਾਂ ਦੇ ਨਾਲ ਨਹੀਂ ਸੀ। ਉਨ੍ਹਾਂ ਵੱਲੋਂ ਆਲੇ ਦੁਆਲੇ ਉਸਦੀ ਭਾਲ ਕੀਤੀ ਗਈ, ਪਰ ਬੱਚਾ ਨਹੀਂ ਮਿਲਿਆ। ਪਰਿਵਾਰ ਵੱਲੋਂ ਉਸਦੀ ਗੁੰਮਸ਼ੂਦਗੀ ਦੀ ਰਿਪੋਰਟ ਗਾਲਿਆਰਾ ਪੁਲਿਸ ਚੌਂਕੀ ਨੂੰ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।
ਇਸ ਸਾਰੀ ਘਟਨਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਦੱਸਿਆ ਗਿਆ। ਜਦੋਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਇਸ ਦੀ ਜਾਂਚ (Kidnapped child from plaza outside Sachkhand Sri Harmandir Sahib) ਕੀਤੀ ਗਈ, ਤਾਂ ਉਨ੍ਹਾਂ ਨੇ ਇਕ ਨੌਜਵਾਨ ਵੱਲੋਂ ਉਹ ਬੱਚਾ ਲੈ ਜਾਂਦੇ ਵੇਖਿਆ ਗਿਆ। ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵਲੋਂ ਉਸ ਨੌਜਵਾਨ ਨੂੰ ਬੱਚੇ ਸਣੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਖਿਲਾਫ ਕਿਡਨੈਪਿੰਗ ਦਾ ਮਾਮਲਾ ਦਰਜ ਕਰ ਬੱਚਾ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਜਾਂਚ ਅਧਿਕਾਰੀ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਮਹਿਲਾ ਵਲੋਂ ਬੱਚੇ ਦੇ ਗੁੰਮ ਜਾਣ ਦੀ ਸ਼ਿਕਾਇਤ ਦਿੱਤੀ ਗਈ, ਤਾਂ ਬੱਚੇ ਦੀ ਭਾਲ ਲਈ ਟੀਮ ਜੁੱਟ ਗਈ। ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਵੀ ਇਸ ਦੀ ਜਾਂਚ ਕੀਤੀ ਅਤੇ ਬੱਚਾ ਮਿਲ ਗਿਆ। ਜਿਸ ਨੌਜਵਾਨ ਨੇ ਬੱਚੇ ਨੂੰ ਅਗਵਾ ਕੀਤਾ, ਉਸ ਇਰਫਾਨ ਨਾਂਅ ਦੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੌਜਵਾਨ ਉੱਤੇ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅੱਗੇ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: ਲੁਧਿਆਣਾ ਵਿੱਚ ਕਾਂਗਰਸੀਆਂ ਵੱਲੋਂ ਧਾਰਾ 144 ਦੀ ਉਲੰਘਣਾ