ਅੰਮ੍ਰਿਤਸਰ: ਰੇਲ ਰੋਕੋ ਅੰਦੋਲਨ 57 ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਕਿਸਾਨ ਮਜ਼ਦੂਰ ਸੰਘਰਸ਼ ਸੰਮਤੀ ਪੰਜਾਬ ਰਾਜ ਤੇ ਜ਼ਿਲ੍ਹਾ ਪੱਧਰੀ ਨੇਤਾਵਾਂ ਨੇ ਦਿੱਲੀ ਦੀ ਘੇਰਾਬੰਦੀ ਦੀ ਤਿਆਰੀ ਸ਼ੁਰੂ ਕਰ ਦਿੱਤੀਆਂ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਪੰਜਾਬ ਭਰ ਵਿੱਚ ਜ਼ਿਲ੍ਹਿਆਂ ਤੇ ਪਿੰਡਾਂ ਦਾ ਦੌਰਾ ਕਰ ਰਹੇ ਹਨ।
ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਦੇ ਸੂਬਾ ਲੋਕ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਮਜੀਠਾ, ਕੱਥੂਨੰਗਲ ਅਤੇ ਤਰਸਿਕਾ ਖੇਤਰਾਂ ਵਿੱਚ ਪਿੰਡ ਦੀਆਂ ਮੀਟਿੰਗਾਂ ਕੀਤੀਆਂ ਗਈਆਂ
ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਧਰਨੇ ਵਿੱਚ ਜਾਣ ਲਈ ਜਥੇਬੰਦੀਆਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ ਵਿੱਚ ਲੋਕਾਂ ਨੂੰ ਦਿੱਲੀ ਜਾਣ ਲਈ ਹੋਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਲਗਾਏ ਜਾਣ ਵਾਲੇ ਧਰਨੇ ਵਿੱਚ ਪੰਜਾਬ ਦੇ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਹਰ ਵਰਗ ਦੇ ਲੋਕ ਸ਼ਮੂਲੀਅਤ ਕਰਨਗੇ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।