ETV Bharat / state

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕਿਆ - ਗੁਰਬਚਨ ਸਿੰਘ ਚੱਬਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਅਕਤੂਬਰ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਦੇ ਤਹਿਰ ਅੰਮ੍ਰਿਤਸਰ ‘ਚ ਕੇਂਦਰ ਸਰਕਾਰ (Central Government) ਦਾ ਪੁਤਲਾ ਫੂਕਿਆ ਗਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕਿਆ

author img

By

Published : Oct 18, 2021, 4:22 PM IST

ਅੰਮ੍ਰਿਤਸਰ: ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਪੰਜਾਬ ਵਿੱਚ ਕੇਂਦਰ ਸਰਕਾਰ (Central Government) ਦਾ ਵਿਰੋਧ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੀਆਂ ਸਰਹੱਦਾਂ ‘ਤੇ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ (Farmers) ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਪੰਜਾਬ ਦੇ ਪਿੰਡਾਂ ਵਿੱਚ ਵੀ ਕੇਂਦਰ ਸਰਕਾਰ (Central Government) ਦੇ ਪੁਲਲੇ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਅਕਤੂਬਰ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਦੇ ਤਹਿਰ ਅੰਮ੍ਰਿਤਸਰ ‘ਚ ਕੇਂਦਰ ਸਰਕਾਰ (Central Government) ਦਾ ਪੁਤਲਾ ਫੂਕਿਆ ਗਿਆ ਹੈ।

ਜਿਸ ਥਾਂ ‘ਤੇ 15 ਅਕਤੂਬਰ ਨੂੰ ਰਾਵਣ ਦਾ ਪੁਤਲਾ ਫੂਕਿਆ ਗਿਆ ਸੀ, 16 ਅਕਤੂਬਰ ਨੂੰ ਉਸੇ ਥਾਂ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ (Chief Minister Yogi of UP) ਦਾ ਪੁਤਲਾ ਫੂਕਿਆ ਗਿਆ ਹੈ। ਇਸ ਮੌਕੇ ਅੰਬਾਨੀ,ਅਡਾਨੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Union Minister of State for Home Affairs Ajay Mishra) ਦਾ ਵੀ ਕਿਸਾਨਾਂ (Farmers) ਵੱਲੋਂ ਪੁਤਲਾ ਫੂਕਿਆ ਗਿਆ ਹੈ।

ਇਸ ਮੌਕੇ ਕਿਸਾਨਾਂ (Farmers) ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਦੀ ਬੀਜੇਪੀ ਸਰਕਾਰ (BJP government) ਇੱਕ ਤਾਲੀਬਾਨ ਸਰਕਾਰ ਹੈ ਜੋ ਭਾਰਤ ਦੇ ਹਰ ਵਰਗ ‘ਤੇ ਜਬਰਨ ਲੋਕ ਮਾਰੂ ਕਾਨੂੰਨ ਧੋਪ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਹੰਕਾਰ ਕਾਰਨ ਭਾਰਤ ਅੱਜ ਆਪਣੇ ਗਰੀਬ ਗੁਆਂਢੀ ਦੇਸ਼ਾਂ ਤੋਂ ਵੀ ਪਿੱਛੇ ਜਾ ਚੁੱਕਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।

ਲਖੀਮਪੁਰ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਕਿਸਾਨਾਂ ਦੇ ਕੀਤੇ ਕਤਲ ‘ਤੇ ਬੋਲਦਿਆ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਅਤੇ ਕਿਸਾਨਾਂ ਵੱਲੋਂ ਘਟਨਾ ਦੇ ਮੁਲਜ਼ਮ ਲਈ ਅਦਾਲਤ ਤੋਂ ਫਾਂਸੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਦੁਸ਼ਹਿਰੇ ਵਾਲੇ ਦਿਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, ਹਿੰਦੂ ਸੰਗਠਨਾਂ ਨੇ ਜਤਾਇਆ ਰੋਸ

ETV Bharat Logo

Copyright © 2025 Ushodaya Enterprises Pvt. Ltd., All Rights Reserved.