ਅੰਮ੍ਰਿਤਸਰ: ਕੇਂਦਰ ਵੱਲੋ ਪਾਸ ਕੀਤੇ 3 ਖੇਤੀ ਕਾਨੂੰਨਾਂ ਨੂੰ ਕਿਸਾਨ ਅੰਦੋਲਨ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਪਰ ਅੱਜ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨ ਤੋਂ ਪ੍ਰਦਰਸ਼ਨ ਕਰ ਰਹੇ ਹਨ। ਜਿਨ੍ਹਾਂ ਵਿੱਚੋਂ ਇੱਕ ਦਿਨ ਉਹਨਾ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਉਤੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਦੂਸਰੇ ਦਿਨ ਅੰਮ੍ਰਿਤਸਰ - ਪਠਾਨਕੋਟ ਮੁੱਖ ਮਾਰਗ ਕੱਥੂਨੰਗਲ ਦੇ ਨਜ਼ਦੀਕ ਟੋਲ ਪਲਾਜ਼ਾ ਤੇ ਬੈਠ ਗਿਆ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨੀ ਅੰਦੋਲਨ ਵਿੱਚੋਂ ਆਪਣੀ ਸਿਆਸਤ ਲੱਭਣ ਦੀ ਕੋਸ਼ਿਸ਼: ਉੱਥੇ ਹੀ ਕਿਸਾਨ ਨੇਤਾ ਬਲਦੇਵ ਸਿੰਘ ਸਰਸਾ ਦਾ ਕਹਿਣਾ ਹੈ ਕਿ ਕੁਝ ਵਿਅਕਤੀਆਂ ਵੱਲੋਂ ਕਿਸਾਨੀ ਅੰਦੋਲਨ ਵਿੱਚੋਂ ਆਪਣੀ ਸਿਆਸਤ ਲੱਭਣ ਦੀ ਕੋਸ਼ਿਸ਼ ਕੀਤੀ ਗਈ ਜਿਸ ਵਿੱਚ ਅਸੀਂ ਤਿੰਨ ਖੇਤੀ ਕਾਨੂੰਨ ਨੂੰ ਤਾਂ ਰੱਦ ਕਰਵਾ ਲਏ। ਪਰ ਜੋ ਬਾਕੀ ਮੰਗਾਂ ਸਨ ਉਹ ਮੰਗਾਂ ਪੂਰੀਆਂ ਨਹੀ ਹੋ ਸਕਿਆ। ਜਿਸ ਨੂੰ ਲੈ ਕੇ ਅਸੀਂ ਹੁਣ ਦੁਬਾਰਾ ਤੋਂ ਅੰਮ੍ਰਿਤਸਰ ਜੰਮੂ ਐਕਸਪ੍ਰੈਸ ਉੱਤੇ ਬੈਠ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ।
ਅੰਮ੍ਰਿਤਸਰ ਦੇ ਕੱਥੂਨੰਗਲ ਟੋਲ ਪਲਾਜ਼ਾ ਉਤੇ ਪ੍ਰਦਰਸ਼ਨ ਜਾਰੀ: ਕਿਸਾਨ ਜਥੇਬੰਦੀਆਂ ਵੱਲੋਂ ਹੁਣ ਇਕ ਵਾਰ ਫਿਰ ਤੋਂ ਕਿਸਾਨੀ ਅੰਦੋਲਨ ਦੀ ਗੱਲ ਕੀਤੀ ਜਾ ਰਹੀ ਹੈ। ਉਧਰ ਹੀ ਅੰਮ੍ਰਿਤਸਰ ਵਿਚ ਹੁਣ ਕਿਸਾਨ ਆਗੂਆਂ ਵੱਲੋਂ ਅੰਮ੍ਰਿਤਸਰ ਦੇ ਕੱਥੂਨੰਗਲ ਦੇ ਟੋਲ ਪਲਾਜ਼ਾ ਉਤੇ ਬੈਠ ਕੇ ਦੋ ਦਿਨ ਤੋਂ ਜਾਰੀ ਹੈ। ਇਸ ਮੌਕੇ ਉਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਈ ਕਿਸਾਨ ਆਗੂਆਂ ਉਤੇ ਅਤੇ ਸਰਕਾਰਾਂ ਉੱਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਕਿਸਾਨ ਆਗੂ ਦਾ ਕਹਿਣਾ ਹੈ ਕਿ ਕੁਝ ਕਿਸਾਨ ਨੇਤਾ ਵੱਲੋਂ ਪੰਜਾਬ ਦੀ ਸਿਆਸਤ ਵਿੱਚ ਐਂਟਰੀ ਮਾਰਨ ਵਾਸਤੇ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਪਹਿਲਾਂ ਸੰਘਰਸ਼ ਵਿੱਚ ਰਹੀ ਕਮੀ: ਉਥੇ ਹੀ ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਬੇਸ਼ੱਕ ਅਸੀਂ ਤਿੰਨੇ ਖੇਤ ਨੂੰ ਰੱਦ ਕਰਵਾਉਣ ਲੈਕੇ ਨਾ ਅਸੀਂ ਬਾਕੀ ਮੰਗਾ ਪੂਰੀਆ ਨਹੀਂ ਕਰਵਾਈਆਂ। ਜਿਸ ਕਾਰਨ ਸਾਨੂੰ ਦੁਬਾਰਾ ਤੋਂ ਹੁਣ ਪ੍ਰਦਰਸ਼ਨ ਕਰਨ ਦੀ ਜਰੂਰਤ ਪੈ ਗਈ ਹੈ ਸਰਸਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਦੋਂ ਅਸੀਂ ਧਰਨਾ-ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ ਉਤੇ ਸ਼ੁਰੂ ਕੀਤਾ ਸੀ। ਉਸ ਵੇਲੇ ਵੀ ਕਈ ਲੋਕ ਸਾਡੇ ਹੱਕ ਵਿੱਚ ਨਹੀਂ ਸਨ। ਅਸੀਂ ਆਪਣੇ ਉੱਪਰ ਥੋਪੇ ਗਏ ਅਤੇ ਖੇਤਰੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਹੀ ਘਰਾਂ ਵਿੱਚ ਵਾਪਸ ਪਹੁੰਚੇ ਸੀ ਪਰ ਹੁਣ ਦੁਬਾਰਾ ਤੋਂ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਸਾਡੀਆਂ ਮੰਗਾਂ ਤੇ ਗੌਰ ਨਾ ਕੀਤੇ ਜਾਣ ਤੋਂ ਬਾਅਦ ਅਸੀਂ ਦੁਬਾਰਾ ਤੋਂ ਧਰਨਾ ਲਾਉਣ ਲਈ ਮਜ਼ਬੂਰ ਹੋਏ ਹਾਂ ਅਤੇ ਸਾਨੂੰ ਸੰਘਰਸ਼ ਹੋਰ ਵੀ ਤਿੱਖਾ ਕਰਨਾ ਪੈ ਸਕਦਾ ਹੈ।
ਇਥੇ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਕਿਸਾਨ ਜਥੇਬੰਦੀਆਂ ਨੂੰ ਇੱਕ ਸਾਲ ਤੋਂ ਉਪਰ ਦਾ ਸਮਾਂ ਲੱਗਾ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਦੁਬਾਰਾ ਤੋਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:- ਕਿਸਾਨਾਂ ਦੇ ਮੋਰਚੇ ਤੋਂ ਪ੍ਰੇਸ਼ਾਨ ਹੋਏ ਸ਼ਹਿਰਵਾਸੀ ਪ੍ਰਸ਼ਾਸਨ ਨੂੰ ਦਿੱਤੀ ਸਖ਼ਤ ਚਿਤਾਵਨੀ