ਅੰਮ੍ਰਿਤਸਰ: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਹੁਣ ਆਰੋਪੀਆਂ ਦੀ ਮੁਸ਼ਕਿਲਾਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਕਿਉਂਕਿ ਐਸਆਈਟੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ।
ਜਿਸ ਤੋਂ ਬਾਅਦ ਸਾਬਕਾ ਆਈਜੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ ਕੁੰਵਰ ਵਿਜੇ ਪ੍ਰਤਾਪ ਸਿੰਘ Kunwar Vijay Pratap demands arrest of Sukhbir Badal ਵੱਲੋਂ ਇਕ ਵਿਵਾਦਤ ਬਿਆਨ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਜੋ ਵੀ ਆਰੋਪੀ ਹਨ ਤੇ ਇਨ੍ਹਾਂ ਖ਼ਿਲਾਫ਼ ਪੂਰੇ ਸਬੂਤ ਹਨ, ਉਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ 13 ਅਪਰੈਲ ਵਾਲੇ ਦਿਨ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਆਪਣਾ ਅਸਤੀਫਾ ਭੇਜਿਆ ਗਿਆ ਸੀ ਅਤੇ ਸਾਫ਼ ਲਿਖਿਆ ਗਿਆ ਸੀ ਕਿ ਉਹ ਆਪਣਾ ਕੇਸ ਹੁਣ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਚਹਿਰੀ ਵਿੱਚ ਲਗਾ ਰਹੇ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਸ ਦਾ ਜਲਦ ਹੀ ਕੋਈ ਨਾ ਕੋਈ ਸਿੱਟਾ ਨਿਕਲੇਗਾ।
ਉਨ੍ਹਾਂ ਨੇ ਕਿਹਾ ਕਿ ਉਹ ਪੇਸ਼ੇ ਤੋਂ ਵਕੀਲ ਹਨ ਅਤੇ ਸਾਬਕਾ ਆਈ ਜੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਬਾਰੇ ਸਾਰੀ ਜਾਣਕਾਰੀ ਹੈ ਅਤੇ ਉਹ ਸੰਵਿਧਾਨ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਇਸ ਪਿੱਛੇ ਵੱਡਾ ਆਰੋਪੀ ਹੋਇਆ ਤਾਂ ਉਸ ਖ਼ਿਲਾਫ਼ ਵੀ ਜ਼ਰੂਰ ਕਾਰਵਾਈ Kunwar Vijay Pratap demands arrest of Sukhbir Badal ਹੋਣੀ ਚਾਹੀਦੀ ਹੈ ਅਤੇ ਇਕ ਪੁਲਿਸ ਅਧਿਕਾਰੀ ਕਿਸੇ ਆਰੋਪੀ ਨੂੰ ਵੀ ਗ੍ਰਿਫ਼ਤਾਰ ਕਰ ਸਕਦਾ ਹੈ।
ਜਾਣਕਾਰੀ ਅਨੁਸਾਰ ਦੱਸ ਦਈਏ ਕਿ ਕੁੰਵਰ ਵਿਜੈ ਪ੍ਰਤਾਪ ਅੱਜ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਸਰਕਟ ਹਾਊਸ ਦੀ ਜ਼ਮੀਨ ਠੇਕੇ ਉੱਤੇ ਦਿੱਤੇ ਜਾਣ ਦੇ ਮਾਮਲੇ ਦੀ ਜਾਂਚ ਦੇ ਮਾਮਲੇ ਵਿੱਚ ਵਿਧਾਨ ਸਭਾ ਦੀ ਕਮੇਟੀ ਰਾਹੀਂ ਕਰਨ ਲਈ ਅੰਮ੍ਰਿਤਸਰ ਦੇ ਸਰਕਟ ਹਾਊਸ ਪੁੱਜੇ ਸਨ। ਉੱਥੇ ਹੀ ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਗੁਜ਼ਾਰੀ ਉੱਤ ਸਵਾਲ ਚੁੱਕਿਆ ਕਿਹਾ ਕਿ ਸਵਾਲ ਇਹ ਉੱਠਦਾ ਹੈ ਕਿ ਇਨ੍ਹਾਂ ਨੂੰ ਗ੍ਰਿਫ਼ਤਾਰ ਕੋਣ ਕਰੇਗਾ। ਇਹ ਪੁਲਿਸ ਜਿਸ ਨੇ ਨਸ਼ੇ ਦੀ ਮਾਮਲੇ ਵਿਚ ਨਸ਼ਾਂ ਤਸਕਰਾਂ ਦੀ ਰਿਮਾਂਡ ਲੈਣ ਦੀ ਹਿੰਮਤ ਨਹੀਂ ਦਿਖਾ ਪਾਈ।
ਇਹ ਵੀ ਪੜੋ:- ਆਪ ਦੀ ਸੁਖਬੀਰ ਬਾਦਲ ਨੂੰ ਚੁਣੌਤੀ, ਡੇਰਾ ਮੁਖੀ ਰਾਮ ਰਹੀਮ ਨਾਲ ਆਪਣੇ ਸਬੰਧਾਂ ਨੂੰ ਸਪਸ਼ੱਟ ਕਰਨ ਬਾਦਲ