ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਤੋਂ ਬਾਅਦ ਲਗਾਤਾਰ ਹੀ ਪੰਜਾਬ ਦੇ ਕਿਸਾਨਾਂ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਨਾਰਥ ਹਲਕੇ ਦੇ ਉਮੀਦਵਾਰ ਸਾਬਕਾ ਆਈਪੀਐਸ ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੰਜਾਬ ਸਰਕਾਰ ਉੱਤੇ ਵੀ ਨਿਸ਼ਾਨੇ ਸਾਧੇ ਗਏ ਹਨ।
ਉਨ੍ਹਾਂ ਪੀਐਮ ਦੀ ਸੁਰੱਖਿਆ (PM security breach) ਨੂੰ ਲੈਕੇ ਸਵਾਲ ਚੁੱਕਦਿਆਂ ਕਿਹਾ ਕਿ ਜੋ ਪੀਐਮ ਦੀ ਸੁਰੱਖਿਆ ਹੁੰਦੀ ਹੈ ਉਹ ਸੂਬਾ ਸਰਕਾਰ ਦਾ ਫਰਜ਼ ਹੁੰਦਾ ਹੈ ਅਤੇ ਇਸ ਉੱਪਰ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ।
ਇਸ ਘਟਨਾ ਨੂੰ ਲੈਕੇ ਭਾਜਪਾ ਵੱਲੋਂ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਸਲੇ ’ਤੇ ਬੋਲਦਿਆਂ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਭਾਜਪਾ ਉਹ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਨਹੀਂ ਕਰਦੇ। ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਇੰਨ੍ਹੇ ਜੋਗੀ ਨਹੀਂ ਹੈ ਕਿ ਉਹ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰ ਰਹੀ ਹੈ ਪਰ ਜੇ ਰਾਸ਼ਟਰਪਤੀ ਰਾਜ ਲਾਗੂ ਹੁੰਦਾ ਹੈ ਤਾਂ ਪੰਜਾਬ ਉੱਤੇ ਸਿੱਧਾ ਕੰਟਰੋਲ ਕੇਂਦਰ ਦ ਸਰਕਾਰ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜੇ ਕੇਂਦਰ ਦੀ ਸਰਕਾਰ ਦਾ ਕੰਟਰੋਲ ਹੁੰਦਾ ਹੈ ਤਾਂ ਇਸਦਾ ਫਾਇਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੈਣਗੇ ਕਿਉਂਕਿ ਉਹ ਭਾਜਪਾ ਦੇ ਨਾਲ ਮਿਲੇ ਹੋਏ ਹਨ ਅਤੇ ਭਾਜਪਾ ਦੀ ਕੇਂਦਰ ਵਿੱਚ ਸਰਕਾਰ ਹੈ। ਇਸ ਲਈ ਰਾਸ਼ਟਰਪਤੀ ਰਾਜ ਲਗਾਉਣ ਦਾ ਵੀ ਕੋਈ ਫਾਇਦਾ ਨਹੀਂ ਹੈ।
ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਵੱਲੋਂ ਵਿਧਾਨਸਭਾ ਚੋਣਾਂ ਨੂੰ ਲੈਕੇ ਜੋ ਐਲਾਨ ਕੀਤੇ ਜਾ ਰਹੇ ਹਨ ਉਸ ਨੂੰ ਲੈਕੇ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਨਵਜੋਤ ਸਿੱਧੂ ਹੋਣ ਜਾਂ ਮੁੱਖ ਮੰਤਰੀ ਉਹ ਜੋ ਵੀ ਐਲਾਨ ਕਰ ਰਹੇ ਹਨ ਜਾਂ ਉਹ ਆਪ ਦੀ ਰੀਸ ਕਰ ਰਹੇ ਹਨ ਉਸਨੂੰ ਲਾਗੂ ਕਰਵਾਉਣ ਕਿਉਂਕਿ ਉਹ ਸੱਤਾ ਵਿੱਚ ਹਨ ਅਤੇ ਉਨ੍ਹਾਂ ਨੂੰ ਲਾਗੂ ਕਰਵਾਉਣ ਦੀ ਉਨ੍ਹਾਂ ਸ਼ਕਤੀ ਹੈ।
ਇਹ ਵੀ ਪੜ੍ਹੋ: PM ਮੋਦੀ ਦੇ ਕਾਫ਼ਲੇ ਕੋਲ ਭਾਜਪਾ ਆਗੂ, ਵੀਡੀਓ ਵਾਇਰਲ