ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਰਾਜਧਾਨੀ ਦੀਆਂ ਸਰਹੱਦਾ ‘ਤੇ ਬੈਠੇ ਕਿਸਾਨਾਂ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆ ਤੋਂ ਕਿਸਾਨਾਂ ਦੀਆਂ ਜਥੇਬੰਦੀਆਂ ਨਾਲ ਸਬੰਧਿਤ ਆਗੂਆਂ ਦਾ ਦਿੱਲੀ ਕੂਚ ਜਾਰੀ ਹੈ। ਇਸੇ ਤਹਿਤ ਅੱਜ ਅੰਮ੍ਰਿਤਸਰ ਅਧੀਨ ਪੈਂਦੇ ਦਰਿਆ ਬਿਆਸ ਪੁੱਲ ਤੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਵਿਸ਼ਾਲ ਜਥਾ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਇਆ ਹੈ।
ਧਰਨੇ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਕਿਹਾ, ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨੀ ਅੰਦੋਲਨ ਜਾਰੀ ਰਹੇਗਾ।
ਕਿਸਾਨ ਆਗੂ ਗੁਰਪਾਲ ਸਿੰਘ ਨੇ ਕਿਹਾ, ਅਸੀਂ ਕਿਸਾਨੀ ਅੰਦੋਲਨ ਨੂੰ ਹਰ ਹਾਲ ਵਿੱਚ ਜਿੱਤਾਂ ਹੈ, ਉਨ੍ਹਾਂ ਨੇ ਕਿਹਾ, ਕਿ ਜੇਕਰ ਸਾਨੂੰ ਆਪਣੀਆਂ ਜਾਨਾਂ ਵੀ ਦੇਣੀਆਂ ਪਾਈਆ, ਤਾਂ ਅਸੀਂ ਇਸ ਤੋਂ ਪਿੱਛੇ ਨਹੀਂ ਹੱਟਗੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆ ਕਿਹਾ, ਕਿ ਕੇਂਦਰ ਸਰਕਾਰ ਨੂੰ ਇਹ ਤਿੰਨੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।
ਉਧਰ ਕਿਸਾਨ ਆਗੂ ਬਿਕਰਮਜੀਤ ਸਿੰਘ ਨੇ ਕਿਹਾ, ਕਿ ਰਾਜਧਾਨੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨ ਵੀ ਭਾਰਤ ਦੇ ਨਾਗਰਿਕ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਨਾਲ ਅਜਿਹਾ ਵਰਤਾ ਕਰ ਰਹੀ ਹੈ, ਜਿਵੇਂ ਉਹ ਕਿਸੇ ਹੋਰ ਦੇਸ਼ ਤੋਂ ਆਏ ਹੁੰਦੇ ਹਨ। ਇਸ ਮੌਕੇ ਉਨ੍ਹਾਂ ਨੇ ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ:ਪ੍ਰਿਅੰਕਾ ਤੇ ਰਾਵਤ ਨੇ ਕਿਉਂ ਥਾਪੜੀ ਕੈਪਟਨ ਦੀ ਪਿੱਠ, ਜਾਣੋ ਕਿਸ ਨੂੰ ਪੁੱਜੇਗਾ ਫਾਇਦਾ