ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਵੱਡੀ ਗਿਣਤੀ ਵਿੱਚ ਨਸ਼ੀਲੇ ਕੈਪਸੂਲਾਂ ਤੇ ਲਾਹਣ ਸਮੇਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ, ਕਿ ਕੁਝ ਵਿਅਕਤੀ ਨਸ਼ੇ ਦੀ ਸਪਲਾਈ ਕਰ ਰਹੇ ਹਨ। ਜਿਨ੍ਹਾਂ ਨੂੰ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਦਾ ਕਹਿਣਾ ਹੈ, ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ, ਕਿ ਸੋਨੂੰ ਨਾਮ ਦੇ ਵਿਅਕਤੀ ਵਾਸੀ ਮਜੀਠਾ ਰੋਡ ਅੰਮ੍ਰਿਤਸਰ ‘ਤੇ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ। ਤੇ ਦੂਜਾ ਮੁਲਜ਼ਮ ਗਣਪਤੀ ਕਲੋਨੀ ਵਿੱਚ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸਰਚ ਅਭਿਆਨ ਦੌਰਾਨ 18 ਹਜ਼ਾਰ ਨਸ਼ੀਲੇ ਕੈਪਸੂਲ।
ਪੁਲਿਸ ਦਾ ਕਹਿਣਾ ਹੈ, ਕਿ ਮੁਲਜ਼ਮ ਮੌਕੇ ‘ਤੇ ਮੌਜੂਦ ਨਹੀਂ ਸੀ। ਜਿਸ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਡਰੱਗ ਦੇ ਸੰਬੰਧ ਵਿੱਚ ਜਿਸ ਦੀ ਵੀ ਸਮੂਲੀਅਤ ਹੋਵੇਗੀ। ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁਲਜ਼ਮਾ ‘ਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾਵੇਗੀ।
ਪੁਲਿਸ ਵੱਲੋਂ ਇੱਕ ਸਰਚ ਅਭਿਆਨ ਦੌਰਾਨ ਬਲਵਿੰਦਰ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੁਲਜ਼ਮ ਤੋਂ ਪੁਲਿਸ ਨੇ 210 ਲੀਟਰ ਲਾਹਣ ਬਰਾਮਦ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਨੇ ਮੁਲਜ਼ਮ ਤੋਂ ਸ਼ਰਾਬ ਦੀ ਭੱਠੀ ਦਾ ਸਮਾਨ ਤੇ ਨਾਜਾਇਜ਼ ਸ਼ਰਾਬ ਵੱਡੀ ਗਿਣਤੀ ਵਿੱਚ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਹੈ।