ETV Bharat / state

ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ - ਉਸਾਰੀ ਅਧੀਨ ਬਿਲਡਿੰਗ ਡਿੱਗਣ ਕਾਰਨ ਵੱਡਾ ਹਾਦਸਾ

ਅੰਮ੍ਰਿਤਸਰ 'ਚ ਉਸਾਰੀ ਅਧੀਨ ਬਿਲਡਿੰਗ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਤੋਂ ਬਾਅਦ ਮਜ਼ਦੂਰਾਂ ਨੂੰ ਮਲਬੇ ਹੇਠੋਂ ਕੱਢਿਆ ਜਾ ਰਿਹਾ ਹੈ। ਹਾਲੇ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ।

ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ

author img

By

Published : Jul 1, 2023, 10:16 PM IST

ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ

ਅੰਮ੍ਰਿਤਸਰ: ਸ਼ਹਿਰ ਦੇ ਲਾਰੈਂਸ ਰੋਡ 'ਤੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਨਿਰਮਾਣ ਅਧੀਨ ਬਿਲਡਿੰਗ ਅਚਾਨਕ ਡਿੱਗ ਗਈ। ਇਸ ਬਿਲਡਿੰਗ ਦੇ ਡਿੱਗਣ ਕਾਰਨ ਕਈ ਮਜ਼ਦੂਰਾਂ ਦੇ ਮਲਬੇ 'ਚ ਫਸੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਜਦੋ ਕਿ ਇੱਕ ਮਜ਼ਦੂਰ ਦੀ ਮੌਤ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਿੱਚ ਇਹ ਬਿਲਡਿੰਗ ਤਿਆਰ ਹੋ ਰਹੀ ਹੈ ਅਤੇ ਆਸ ਪਾਸ ਦੇ ਲੋਕਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਪ੍ਰਵਾਸੀ ਮਜ਼ਦੂਰਾਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਬਾਕੀ ਮਜ਼ਦੂਰਾਂ ਦੀ ਮਦਦ ਦੇ ਨਾਲ ਇਹਨਾਂ ਸਾਰੇ ਮਜ਼ਦੂਰਾਂ ਨੂੰ ਥੱਲੇ ਉਤਰਿਆ ਜਾ ਰਿਹਾ ।

ਚਸ਼ਮਦੀਦ ਦਾ ਬਿਆਨ: ਇਸ ਹਾਦਸੇ ਦੇ ਚਸ਼ਮਦੀਦ ਦਾ ਕਹਿਣਾ ਕਿ ਨਵੀਂ ਬਿਲਡਿੰਗ ਬਣਾਉਣ ਦਾ ਕੰਮ ਚੱਲ ਰਿਹਾ ਸੀ ਤਾਂ ਅਚਾਨਕ ਬਿਲਡਿੰਗ ਡਿੱਗਣਾ ਸ਼ੁਰੂ ਹੋ ਗਈ, ਜਿਸ ਕਾਰਨ ਮਜ਼ਦੂਰ ਵੀ ਮਲਬੇ ਹੇਠ ਦੱਬ ਗਏ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਇੱਕ ਮਜ਼ਦੂਰ ਬਹੁਤ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋਇਆ ਹੈ। ਜਿਸ ਨੂੰ ਕੇ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਚਸ਼ਮਦੀਦ ਮੁਤਾਬਿਕ 3 ਮਜ਼ਦੂਰ ਬਿਲਡਿੰਗ ੋਤਂ ਹੇਠਾਂ ਡਿੱਗਦੇ ਦੇਖੇ ਗਏ ਹਨ।

  • Tarn Taran News : ਪੁਰਾਣੀ ਰੰਜਿਸ਼ ਨੇ ਉਜਾੜਿਆ ਪਰਿਵਾਰ,ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਮਾਪਿਆਂ ਦਾ ਇਕਲੌਤਾ ਪੁੱਤ
  • ਬੀਬੀ ਹਰਸਿਮਰਤ ਕੌਰ ਬਾਦਲ ਨੇ ਰੱਖਿਆ ਮੰਤਰੀ ਨੂੰ ਲਿਖੀ ਚਿੱਠੀ: ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਹੱਲ ਕਰਨ ਦੀ ਕੀਤੀ ਮੰਗ
  • ਲੁਧਿਆਣਾ ਵਿਖੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5 ਲੱਖ ਦੀ ਨਕਦੀ ਤੇ ਗਹਿਣੇ ਕੀਤੇ ਚੋਰੀ, ਪੁਲਿਸ ਨੇ ਕੀਤਾ ਕਾਬੂ

ਪ੍ਰਸਾਸ਼ਨ 'ਤੇ ਸਵਾਲ: ਉੱਥੇ ਹੀ ਇਸ ਬਿਲਡਿੰਗ ਦੇ ਕਿਸੇ ਵੀ ਅਧਿਕਾਰੀ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਨਹੀਂ ਕੀਤੀ ਗਈ ਅਤੇ ਵੱਡਾ ਹਾਦਸਾ ਹੋਣ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਮੌਕੇ ਤੇ ਨਹੀਂ ਪਹੁੰਚਿਆ। ਲੋਕਾਂ ਨੇ ਖੁਦ ਆਪਣੀਆਂ ਗੱਡੀਆਂ 'ਚ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ। ਹੁਣ ਵੇਖਣਾ ਹੋਵੇਗਾ ਕਿ ਪ੍ਰਸ਼ਾਸਨਿਕ ਅਧਿਕਾਰੀ ਇਸ ਬਿਲਡਿੰਗ ਦੇ ਮਾਲਕ ਦੇ ਖਿਲਾਫ ਕੀ ਵੱਡੀ ਕਾਰਵਾਈ ਕਰਦੇ ਹਨ ਜਾਂ ਮਾਮਲਾ ਠੰਢੇ ਬਸਤੇ ਪਾਇਆ ਜਾਂਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.