ਅੰਮ੍ਰਿਤਸਰ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ 'ਤੇ ਹੋਰ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ।
ਅੰਮ੍ਰਿਤਸਰ ਪੁੱਜ ਕੇ ਸਾਰੇ ਆਗੂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਤੋਂ ਬਾਅਦ ਉੱਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁਜੇ। ਇਥੇ ਉਹ ਜਥੇਦਾਰ ਹਰਪ੍ਰੀਤ ਸਿੰਘ ਨਾਲ ਦਿੱਲੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਘੁਟਾਲੇ ਮਾਮਲੇ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ।
ਦੱਸਣਯੋਗ ਹੈ ਕਿ ਦਿੱਲੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਹੋਏ ਘੁਟਾਲੇ ਕਾਰਨ ਸਿੱਖ ਕੌਮ 'ਚ ਲੰਮੇਂ ਸਮੇਂ ਤੋਂ ਵਿਵਾਦ ਜਾਰੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇਸ ਮਾਮਲੇ 'ਤੇ 5 ਮਾਰਚ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਜਵਾਬ ਤਲਬ ਕੀਤਾ ਸੀ।