ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਹੋਣ ਜਾ ਰਹੀਆਂ ਹਨ ਤੇ ਹਰੇਕ ਪਾਰਟੀ ਦੇ ਉਮੀਦਵਾਰਾਂ ਵੱਲੋਂ ਆਪਣੇ ਵੋਟਰਾਂ ਨੂੰ ਲੁਭਾਉਣ ਲਈ ਵੱਖ-ਵੱਖ ਢੰਗ ਤਰੀਕੇ ਅਪਣਾਏ ਜਾ ਰਿਹਾ ਹੈ। ਜਿਸਦੇ ਚੱਲਦੇ ਅੰਮ੍ਰਿਤਸਰ ਦੇ ਵਿਧਾਨਸਭਾ ਹਲਕਾ ਕੇਂਦਰੀ ਵਿਖੇ ਇੱਕ ਫੈਕਟਰੀ ਵਿੱਚੋਂ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ। ਇਸਦੇ ਨਾਲ ਹੀ ਸ਼ਰਾਬ ਦੇ ਨਾਲ ਨਾਲ ਮੌਕੇ ਤੋਂ ਸਿਆਸੀ ਪਾਰਟੀ ਦੇ ਝੰਡੇ ਵੀ ਬਰਾਮਦ ਹੋਏ ਹਨ।
ਇਸ ਮੌਕੇ ਭਾਜਪਾ ਉਮੀਦਵਾਰ ਰਾਮਚਾਵਲਾ ਆਪਣੇ ਵਰਕਰਾਂ ਦੇ ਨਾਲ ਉੱਥੇ ਪੁੱਜੇ ਅਤੇ ਕਾਂਗਰਸ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਨਾਲ ਹੀ ਉਨ੍ਹਾਂ ਕਾਂਗਰਸੀ ਆਗੂ ਦੇ ਘਰ ਵਿੱਚ ਸ਼ਰਾਬ ਫੜ੍ਹੇ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਜੇ ਅਜਿਹੀ ਛਾਪੇਮਾਰੀ ਹੋਰ ਥਾਂ ਵੀ ਕੀਤੀ ਜਾਵੇ ਤਾਂ ਵੱਡੀ ਮਾਤਰਾ ਵਿੱਚ ਨਸ਼ਾ ਬਰਾਮਦ ਹੋ ਸਕਦਾ ਹੈ।
ਇਸ ਛਾਪੇਮਾਰੀ ਦੌਰਾਨ ਪੁਲਿਸ ਦੇ ਨਾਲ ਨਾਲ ਐਕਸਾਈਜ ਵਿਭਾਗ ਦੀ ਟੀਮ ਅਤੇ ਚੋਣ ਕਮਿਸ਼ਨ ਦੀ ਟੀਮ ਵੀ ਮੌਜੂਦ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਰਾਬ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਅਤੇ ਸੂਚਨਾ ਦੇ ਆਧਾਰ ਉੱਪਰ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਸ਼ਰਾਬ ਦੀਆਂ ਪੇਟੀਆਂ ਅਤੇ ਸਿਆਸੀ ਪਾਰਟੀ ਦੇ ਝੰਡੇ ਬਰਾਮਦ ਹੋਏ ਹਨ ਜਿੰਨ੍ਹਾਂ ’ਤੇ ਪੰਜੇ ਦੀ ਮੋਹਰ ਲੱਗੀ ਹੋਈ ਸੀ।
ਇਸ ਬਰਾਮਦ ਹੋਏ ਸਮਾਨ ਨੂੰ ਪੁਲਿਸ ਵੱਲੋਂ ਥਾਣੇ ਲਿਆਂਦਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਗਿਆ ਸ਼ਰਾਬ ਬਰਾਮਦ ਹੋਈ ਹੈ। ਉਨ੍ਹਾਂ ਇਸ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਕਿ ਕਿਸੇ ਪਾਰਟੀ ਦੇ ਆਗੂ ਦੇ ਘਰ ਵਿੱਚੋਂ ਸ਼ਰਾਬ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਜੋ ਵੀ ਮੁਲਜ਼ਮ ਪਾਇਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਕੇਜਰੀਵਾਲ ਵੱਲੋਂ ਰੋਡ ਸ਼ੋਅ, ਕੀਤੀ ਇਹ ਅਪੀਲ