ETV Bharat / state

ਅੰਮ੍ਰਿਤਸਰ ਦੇ ਹਰੀਪੁਰਾ 'ਚ ਸਥਾਨਕ ਵਾਸੀਆਂ ਦਾ ਪੁਲਿਸ ਵਿਰੁੱਧ ਰੋਸ ਪ੍ਰਦਰਸ਼ਨ - ਪੁਲਿਸ ਵਿਰੁੱਧ ਰੋਸ ਪ੍ਰਦਰਸ਼ਨ

ਪਿਛਲੇ ਦਿਨੀਂ ਹਰੀਪੁਰਾ ਗਲੀ ਨੰ.5 'ਚ ਪੁਰਾਣੀ ਦੁਸ਼ਮਣੀ ਦੇ ਚੱਲਦੇ ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖਲ ਹੋ ਕੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਸੀ ਜਿਸ ਦੇ ਇਨਸਾਫ਼ ਲਈ ਪੀੜਤ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕੋਈ ਕਾਰਵਾਈ ਨਾ ਹੁੰਦੇ ਦੇਖ ਪੀੜਤ ਪਰਿਵਾਰ ਤੇ ਹਰੀਪੁਰਾ ਦੇ ਪੂਰੇ ਮੁਹੱਲੇ ਨੇ ਸੜਕ ਜਾਮ ਕਰਕੇ ਪੁਲਿਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਅੰਮ੍ਰਿਤਸਰ ਦੇ ਹਰੀਪੁਰਾ 'ਚ ਸਥਾਨਕ ਵਾਸੀਆਂ ਨੇ ਪੁਲਿਸ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

author img

By

Published : Jun 17, 2020, 12:28 PM IST

ਅੰਮ੍ਰਿਤਸਰ: ਪਿਛਲੇ ਦਿਨੀਂ ਹਰੀਪੁਰਾ ਗਲੀ ਨੰ.5 'ਚ ਪੁਰਾਣੀ ਦੁਸ਼ਮਣੀ ਦੇ ਚੱਲਦੇ ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖਲ ਹੋ ਕੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਸੀ ਜਿਸ ਦੇ ਇਨਸਾਫ਼ ਲਈ ਪੀੜਤ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕੋਈ ਕਾਰਵਾਈ ਨਾ ਹੁੰਦੇ ਦੇਖ ਪੀੜਤ ਪਰਿਵਾਰ ਤੇ ਹਰੀਪੁਰਾ ਦੇ ਪੂਰੇ ਮੁਹੱਲੇ ਨੇ ਸੜਕ ਜਾਮ ਕਰਕੇ ਪੁਲਿਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਮ੍ਰਿਤਕ ਦੇ ਪਿਤਾ ਸਤਪਾਲ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਰ ਵਿੱਚ ਹੈਰੋਇਨ ਦਾ ਧੰਦਾ ਕੀਤਾ ਜਾਂਦਾ ਸੀ। ਉਨ੍ਹਾਂ ਨੇ ਉਸ ਧੰਦੇ ਨੂੰ ਕਈ ਵਾਰ ਰੋਕਿਆ ਸੀ ਜਿਸ ਦਾ ਬਦਲਾ ਲੈਣ ਲਈ ਉਨ੍ਹਾਂ ਲੋਕਾਂ ਨੇ ਉਨ੍ਹਾਂ ਦੇ ਮੁੰਡੇ ਨੂੰ ਮਾਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਇਹ ਘਟਨਾ ਵਾਪਰਨ ਸਮੇਂ ਉਨ੍ਹਾਂ ਦਾ ਮੁੰਡਾ ਸੂਰਜ ਘਰ 'ਚ ਇਕੱਲਾ ਸੀ ਉਨ੍ਹਾਂ ਲੋਕਾਂ ਨੇ (ਸ਼ੰਭੂ ਅਤੇ ਚੰਦਨ ਆਪਣੇ ਸਾਥੀਆਂ ਸਮੇਤ) ਮੌਕਾ ਦਾ ਫਾਇਦਾ ਚੁੱਕਦੇ ਹੋਏ ਘਰ ਵਿੱਚ ਦਾਖਲ ਹੋਏ ਕੇ ਸੂਰਜ 'ਤੇ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਉਹ ਘਰ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਇਹ ਹਾਦਸਾ ਵਾਪਰਨ ਤੋਂ ਬਾਅਦ ਪੂਰੇ ਮੁਹੱਲੇ 'ਚ ਡਰ ਦਾ ਮਾਹੌਲ ਬਣ ਗਿਆ ਹੈ। ਹਰ ਕੋਈ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਨੂੰ ਵਾਪਰੇ 11 ਦਿਨ ਹੋ ਗਏ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲੇਗਾ ਉਹ ਇਸੇ ਤਰ੍ਹਾਂ ਆਪਣਾ ਸੰਘਰਸ਼ ਜਾਰੀ ਰੱਖਣਗੇ।

ਅੰਮ੍ਰਿਤਸਰ ਦੇ ਹਰੀਪੁਰਾ 'ਚ ਸਥਾਨਕ ਵਾਸੀਆਂ ਨੇ ਪੁਲਿਸ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਇਹ ਵੀ ਪੜ੍ਹੋ:ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਕੀਤਾ ਜਵਾਬ ਤਲਬ

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਪਰਿਵਾਰ ਦੇ ਕਹਿਣ ਅਨੁਸਾਰ ਚਾਰਾਂ ਮੁਲਜ਼ਮਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਲਦ ਹੀ ਉਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.