ਅੰਮ੍ਰਿਤਸਰ: ਅੰਮ੍ਰਿਤਸਰ ਪੂਰਬੀ ਹਲਕੇ ਤੋਂ ਮੋਹਕਮਪੁਰਾ ਦੀ ਜਿੱਥੇ ਰੇਲਵੇ ਅੰਡਰ ਬਰਿੱਜ ਦੇ ਥੱਲੇ ਸੀਵਰੇਜ ਦਾ ਗੰਦਾ ਪਾਣੀ ਜਮਾਂ ਹੋਣ ਨਾਲ ਇਲਾਕਾ ਵਾਸੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਥਾਨਕ ਵਾਸੀਆਂ ਨੇ ਕਿਹਾ ਕਿ ਇੱਥੇ ਫੋਕਲ ਪੁਆਇੰਟ ਦਾ ਸੀਵਰੇਜ ਦਾ ਪਾਣੀ ਇੱਥੇ ਇਕੱਠਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਗੰਦੇ ਪਾਣੀ ਦੇ ਜਮਾ ਹੋਣ ਨਾਲ ਉਨ੍ਹਾਂ ਆਉਣ-ਜਾਣ ਵਿੱਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਉਨ੍ਹਾਂ ਨੂੰ ਰੇਲਵੇ ਲਾਈਨਾਂ ਪਾਰ ਕਰਕੇ ਦੂਜੇ ਪਾਸੇ ਜਾਣਾ ਹੁੰਦਾ ਹੈ ਤਾਂ ਉਹ ਰੇਲਵੇ ਲਾਈਨਾਂ ਨੂੰ ਕਰੋਸ ਕਰਕੇ ਆਉਂਦੇ ਹਨ ਤੇ ਕਈ ਵਾਰ ਉਨ੍ਹਾਂ ਨੂੰ ਗੰਦੇ ਵਿੱਚੋਂ ਲੰਘਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਕਈ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਸਥਾਨਕ ਵਾਸੀ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਨਵਜੋਤ ਸਿੰਘ ਸਿੱਧੂ ਵੱਲੋਂ ਇਹ ਤਸਵੀਰਾਂ ਦੇਖਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਹਲਕੇ ਤੋਂ ਚਰਨਜੀਤ ਸਿੰਘ ਮਾਨਤੀ ਨੂੰ ਮੌਕੇ ਦੇ ਹਾਲਾਤਾਂ ਦਾ ਦੌਰਾ ਕਰਨ ਭੇਜਿਆ।
ਚਰਨਜੀਤ ਸਿੰਘ ਮਾਨਤੀ ਨੇ ਕਿਹਾ ਕਿ ਇਹ ਮਾਮਲਾ ਨਵਜੋਤ ਸਿੰਘ ਸਿੱਧੂ ਦੇ ਧਿਆਨ ਵਿੱਚ ਹੈ ਅਤੇ 15 ਤੋਂ 20 ਦਿਨਾਂ ਵਿੱਚ ਇਸ ਸੀਵਰੇਜ ਨੂੰ ਸਾਫ ਕਰਵਾ ਦਿੱਤਾ ਜਾਵੇਗਾ ਤਾਂ ਜੋ ਇਲਾਕਾ ਵਾਸੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ।