ETV Bharat / state

ਲੋਹੜੀ ਦੀਆਂ ਰੌਣਕਾਂ, ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

author img

By

Published : Jan 13, 2023, 8:00 PM IST

ਸੀ.ਬੀ.ਐਸ.ਈ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਜੰਡਿਆਲਾ ਗੁਰੂ ਵਿਖੇ ਲੋਹੜੀ ਦਾ ਤਿਉਹਾਰ ਧੂਣੀ ਬਾਲ ਕੇ ਮਨਾਇਆ ਗਿਆ। ਇਸ ਦੌਰਾਨ ਸਕੂਲ ਸਟਾਫ ਅਤੇ ਬੱਚਿਆਂ ਨੇ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ ਅਤੇ ਗਿੱਧੇ ਭੰਗੜੇ ਨਾਲ ਇਸ ਪ੍ਰੋਗਰਾਮ ਨੂੰ ਹੋਰ ਵੀ ਆਨੰਦਮਈ ਅਤੇ ਯਾਦਗਾਰ ਬਣਾਇਆ।

Lohri festival celebrated Mallian Jandiala Guru

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਅੰਮ੍ਰਿਤਸਰ: ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਲੋਕਾਂ ਵੱਲੋਂ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਹੈ। ਜਿੱਥੇ ਸੀ.ਬੀ.ਐਸ.ਈ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਜੰਡਿਆਲਾ ਗੁਰੂ ਵਿਖੇ ਲੋਹੜੀ ਦਾ ਤਿਉਹਾਰ ਧੂਣੀ ਬਾਲ ਕੇ ਮਨਾਇਆ ਗਿਆ। ਇਸ ਦੌਰਾਨ ਸਕੂਲ ਸਟਾਫ ਅਤੇ ਬੱਚਿਆਂ ਨੇ ਇਸ ਪ੍ਰੋਗਰਾਮ ਦਾ ਆਨੰਦ ਮਾਣਿਆ ਅਤੇ ਗਿੱਧੇ ਭੰਗੜੇ ਨਾਲ ਇਸ ਪ੍ਰੋਗਰਾਮ ਨੂੰ ਹੋਰ ਵੀ ਆਨੰਦਮਈ ਅਤੇ ਯਾਦਗਾਰ ਬਣਾਇਆ।

ਲੜਕੀਆਂ ਦੀ ਲੋਹੜੀ ਵੀ ਲੜਕਿਆਂ ਦੀ ਤਰ੍ਹਾਂ ਮਨਾਉਣੀ ਚਾਹੀਦੀ:- ਇਸ ਮੌਕੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਕੂਲ ਦੇ ਪ੍ਰਿੰਸੀਪਲ ਪਲਵਿੰਦਰਪਾਲ ਸਿੰਘ ਨੇ ਕਿਹਾ ਕਿ ਅੱਜ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਜੰਡਿਆਲਾ ਗੁਰੂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸਕੂਲ ਬੱਚਿਆਂ ਨੂੰ ਦੱਸਿਆ ਜਾਵੇ ਕਿ ਪੁਰਾਤਨ ਸਮੇਂ ਵਿੱਚ ਲੋਹੜੀ ਦਾ ਤਿਉਹਾਰ ਕਿਵੇਂ ਮਨਾਇਆ ਜਾਂਦਾ ਸੀ। ਇਸ ਤੋਂ ਇਲਾਵਾ ਸਾਨੂੰ ਲੜਕੇ ਤੇ ਲੜਕੀ ਵਿੱਚ ਕੋਈ ਫਰਕ ਨਹੀਂ ਰੱਖਣਾ ਚਾਹੀਦਾ। ਸਾਨੂੰ ਲੜਕੀਆਂ ਦੀ ਲੋਹੜੀ ਵੀ ਲੜਕਿਆਂ ਦੀ ਤਰ੍ਹਾਂ ਧੂਮਧਾਮ ਨਾਲ ਮਨਾਉਣੀ ਚਾਹੀਦੀ ਹੈ। ਕਿਉਂਕਿ ਲੜਕੀਆਂ ਹੀ ਬੁਢਾਪੇ ਵਿੱਚ ਮਾਂ ਬਾਪ ਦਾ ਸਹਾਰਾ ਬਣਦੀਆਂ ਹਨ।

ਲੋਹੜੀ ਦਾ ਤਿਉਹਾਰ ਸਾਂਝੀ ਵਾਲਤਾ ਦਾ ਪ੍ਰਤੀਕ:- ਇਸ ਮੌਕੇ ਮੈਡਮ ਹਰਜੀਤ ਕੌਰ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸਾਂਝੀ ਵਾਲਤਾ ਦਾ ਪ੍ਰਤੀਕ ਹੈ। ਇਹ ਪੰਜਾਬ ਵਿੱਚ ਬੜੇ ਜੋਰਾਂ-ਸ਼ੋਰਾਂ ਨਾਲ ਮਨਾਇਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਸਕੂਲ ਵਿੱਚ ਇਸੇ ਤਰ੍ਹਾਂ ਹੀ ਲੋਹੜੀ ਦਾ ਤਿਉਹਾਰ ਮਨਾਉਂਦੇ ਆ ਰਹੇ ਹਾਂ ਅਤੇ ਅੱਗੇ ਵੀ ਇਸੇ ਤਰ੍ਹਾਂ ਮਨਾਉਂਦੇ ਰਹਾਂਗੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਟੀਚਰਾਂ ਗਿੱਧੇ ਭੰਗੜੇ ਪਾਏ ਗਏ ਅਤੇ ਮੂੰਗਫਲੀ ਰੇਓੜੀਆਂ ਅਤੇ ਫੁੱਲੇ ਵੰਡੇ ਗਏ।

ਇਹ ਵੀ ਪੜੋ:- ਚੰਡੀਗੜ੍ਹ ਦੇ ਸੈਕਟਰ 17 'ਚ ਲੋਹੜੀ ਦੀਆਂ ਖਾਸ ਰੌਣਕਾਂ, ਪੰਜਾਬੀ ਫਿਲਮ ਇੰਡਸਟਰੀ ਦੇ ਸਿਤਾਰੇ ਇੰਝ ਮਨਾਉਂਦੇ ਹਨ ਲੋਹੜੀ

ETV Bharat Logo

Copyright © 2024 Ushodaya Enterprises Pvt. Ltd., All Rights Reserved.