ETV Bharat / state

ਸਤਿਕਾਰ ਕਮੇਟੀ ਕਾਂਗਰਸ ਦੀ ਸ਼ੈਅ 'ਤੇ ਕਰ ਰਹੀ ਹੈ ਗਤੀਵਿਧੀਆਂ: ਲੌਂਗੋਵਾਲ - ਐਸਜੀਪੀਸੀ ਦੇ 100 ਸਾਲ

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਪੰਜੋਲੀ ਕਲਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾਂ ਇਤਿਹਾਸ ਅਤੇ ਸਵਰਗੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ।

ਸਤਿਕਾਰ ਕਮੇਟੀ ਕਾਂਗਰਸ ਦੀ ਸ਼ੈਅ 'ਤੇ ਕਰ ਰਹੀ ਹੈ ਗਤੀਵਿਧੀਆਂ - ਲੌਂਗੋਵਾਲ
ਫ਼ੋਟੋ
author img

By

Published : Nov 1, 2020, 9:15 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਪਿੰਡ ਪੰਜੋਲੀ ਕਲਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾਂ ਇਤਿਹਾਸ ਅਤੇ ਸਵਰਗੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਵਿਸ਼ੇਸ਼ ਤੌਰ ਉੱਤੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਪ੍ਰੋ.ਹਰਪਾਲ ਸਿੰਘ ਪੰਨੂੰ ਪਹੁੰਚੇ। ਉੱਥੇ ਹੀ ਇਸ ਮੌਕੇ ਸਵ. ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਧੀ ਕੁਲਦੀਪ ਕੌਰ ਟੌਹੜਾ ਅਤੇ ਅਕਾਲੀ ਦਲ ਦੇ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਲੋਕ ਵੀ ਪਹੁੰਚੇ।

ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੱਜ ਦਾ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲ ਪੂਰੇ ਹੋਣ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਯਾਦ ਕਰਦੇ ਹੋਏ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ 100 ਸਾਲ 15 ਨਵੰਬਰ ਨੂੰ ਪੂਰੇ ਹੋਣਗੇ, ਜਿਸ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। 17 ਨਵੰਬਰ ਵਾਲੇ ਦਿਨ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਵੇਖੋ ਵੀਡੀਓ

ਲੌਗੋਂਵਾਲ ਨੇ ਪਿਛਲੇ ਦਿਨੀਂ ਅੰਮ੍ਰਿਤਸਰ ਵਿਖੇ ਸਤਿਕਾਰ ਕਮੇਟੀ ਦੇ ਮਾਮਲੇ ਉੱਤੇ ਬੋਲਦੇ ਹੋਏ ਕਿਹਾ ਕਿ ਜੋ ਵੀ ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਕੀਤਾ ਗਿਆ ਹੈ, ਉਸ ਪਿੱਛੇ ਕਾਂਗਰਸ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਖੋਸਾ ਦੇ ਨਾਲ ਸਿੱਧੂ ਅਤੇ ਸੁਖਜਿੰਦਰ ਰੰਧਾਵਾ ਦੇ ਨਜ਼ਦੀਕੀ ਸਬੰਧ ਹਨ।

ਅਕਾਲੀ ਦਲ ਦੇ ਨੇਤਾ ਚੰਦੂਮਾਜਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਧਰਮ ਦੇ ਨਾਲ ਜੋੜਣ ਲਈ ਉਹ ਐਸਜੀਪੀਸੀ ਨੂੰ ਬੇਨਤੀ ਕਰਨਗੇ ਕਿ ਸ਼ੋਸ਼ਲ ਮੀਡੀਆ ਦਾ ਇਸਤੇਮਾਲ ਕਰੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.