ਅੰਮ੍ਰਿਤਸਰ: ਸੂਬੇ ਵਿੱਚ ਲੁੱਟ ਖੋਹ ਦੇ ਮਾਮਲੇ ਵਧਦੇ ਜਾ ਰਹੇ ਹਨ। ਲੁਟੇਰੇ ਬਿਨਾਂ ਖੌਫ਼ ਦੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਲੁੱਟ ਦਾ ਇੱਕ ਹੋਰ ਮਾਮਲਾ ਹੁਣ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਖਿਲਚੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਲੁਟੇਰਿਆਂ ਨੇ ਘਰ ਦੇ 3 ਮੈਂਬਰਾਂ ਨੂੰ ਤੇਜ਼-ਤਰਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖਮੀ ਕਰਕੇ ਲੁੱਟ ਦੀ ਵਾਰਦਾਤ ਅੰਜਾਮ ਦਿੱਤਾ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਸ ਲੁੱਟ ਦੀ ਵਾਰਦਾਤ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਦੇ ਗੁਆਂਢੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 3 ਤੋਂ 4 ਵਜੇ ਦੇ ਸਮੇਂ ਲੁਟੇਰਿਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਲੁੱਟ ਨੂੰ ਅੰਜਾਮ ਦਿੱਤਾ ਹੈ। ਉਸ ਨੇ ਦੱਸਿਆ ਕਿ ਲੁਟੇਰਿਆਂ ਨੇ ਘਰ ਦੇ 3 ਮੈਂਬਰਾਂ ਨੂੰ ਜ਼ਖਮੀ ਕੀਤਾ ਹੈ, ਜਿਨ੍ਹਾਂ ਵਿੱਚੋਂ 2 ਹਾਲਤ ਗੰਭੀਰ ਹੈ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਰਾਹੀ ਸਾਹਮਣੇ ਆਇਆ ਹੈ ਕਿ 4 ਬੰਦੇ ਘਰ ਵਿੱਚ ਦਾਖ਼ਲ ਹੋਏ ਸਨ।
ਇਹ ਵੀ ਪੜੋ: ਮੋਦੀ ਸਰਕਾਰ ਛੋਟੇ ਕਾਰੋਬਾਰੀਆਂ ਨੂੰ ਖ਼ਤਮ ਕਰਕੇ ਅਡਾਨੀ, ਅੰਬਾਨੀ ਦੇ ਭਰ ਰਹੀ ਘਰ: ਬੈਂਸ
ਉੱਥੇ ਹੀ ਇਸ ਮੌਕੇ ਪਹੁੰਚੇ ਡੀਐਸਪੀ ਹਰਕ੍ਰਿਸ਼ਨ ਨੇ ਕਿਹਾ ਕਿ ਪਰਿਵਾਰ ਦੇ 3 ਵਿਅਕਤੀਆਂ ਨੂੰ ਜ਼ਖਮੀ ਕਰਕੇ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਲੁੱਟ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦੀ ਹੀ ਫੜ੍ਹ ਲਿਆ ਜਾਵੇਗਾ।