ETV Bharat / state

ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ ਲੁੱਟੇ 2 ਲੱਖ, ਘਟਨਾ ਸੀਸੀਟੀਵੀ 'ਚ ਕੈਦ

ਅੰਮ੍ਰਿਤਸਰ ਦੀ ਦਾਲ ਮੰਡੀ ਬਾਜ਼ਾਰ ਵਿਖੇ 2 ਲੁਟੇਰੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ 2 ਲੱਖ ਦੇ ਕਰੀਬ ਨਕਦੀ ਲੁੱਟ ਕੇ ਫਰਾਰ ਹੋ ਗਏ। ਲੁੱਟ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ।

ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ ਲੁੱਟੇ 2 ਲੱਖ, ਘਟਨਾ ਸੀਸੀਟੀਵੀ 'ਚ ਕੈਦ
Loot in amritsar
author img

By

Published : Sep 4, 2020, 8:46 PM IST

ਅੰਮ੍ਰਿਤਸਰ: ਸੂਬੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਜਗ੍ਹਾ ਤੋਂ ਲੁੱਟ ਦੀ ਖ਼ਬਰ ਸੁਣਨ ਮਿਲ ਰਹੀ ਹੈ। ਲੁਟੇਰੇ ਬਿਨ੍ਹਾਂ ਕਿਸੇ ਡਰ ਤੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਲੁੱਟ ਦਾ ਇੱਕ ਹੋਰ ਮਾਮਲਾ ਅੰਮ੍ਰਿਤਸਰ ਦੀ ਦਾਲ ਮੰਡੀ ਬਾਜ਼ਾਰ ਤੋਂ ਸਾਹਮਣੇ ਆਇਆ ਹੈ। ਜਿੱਥੇ ਦਿਨ-ਦਿਹਾੜੇ 2 ਲੁਟੇਰੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ 2 ਲੱਖ ਦੇ ਕਰੀਬ ਲੁੱਟ ਕੇ ਫਰਾਰ ਹੋ ਗਏ। ਲੁੱਟ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ।

Loot in amritsar

ਦੁਕਾਨਦਾਰ ਅਮਿਤ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰਨ ਜਾ ਰਿਹਾ ਸੀ ਤਾਂ 2 ਨੌਜਵਾਨ ਆਏ ਤੇ ਪਿਸਤੌਲ ਦੀ ਨੋਕ 'ਤੇ ਸਾਰੀ ਨਕਦੀ ਲੈ ਕੇ ਫਰਾਰ ਹੋ ਗਏ।

ਉੱਥੇ ਹੀ ਪੁਲਿਸ ਅਧਿਕਾਰੀ ਜਗਮੋਹਨ ਸਿੰਘ ਨੇ ਕਿਹਾ ਕਿ ਸੀਸੀਟੀਵੀ ਨੂੰ ਕਬਜ਼ੇ ਵਿੱਚ ਲੈ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਅਨੁਸਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।

ਇਹ ਵੀ ਪੜੋ: ਲੁਧਿਆਣਾ ਪੁਲਿਸ ਨੇ ਹੱਥ ਜੋੜ ਲੋਕਾਂ ਨੂੰ ਕੀਤਾ ਜਾਗਰੂਕ, ਵੰਡੇ ਮਾਸਕ

ETV Bharat Logo

Copyright © 2024 Ushodaya Enterprises Pvt. Ltd., All Rights Reserved.