ਅੰਮ੍ਰਿਤਸਰ: ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਨਜ਼ਰ ਆ ਰਹੀ ਹੈ ਆਏ ਦਿਨੀਂ ਲੁੱਟ ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਜਿਸਨੇ ਪੁਲਿਸ ਦੇ ਨੱਕ ਵਿਚ ਦਮ ਕਰਕੇ ਰੱਖਿਆ ਹੋਇਆ ਹੈ। ਅੰਮ੍ਰਿਤਸਰ ਦਿਹਾਂਤੀ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਹੱਥ ਲੱਗੀ ਜਦੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਦੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਫੇਰੀ ਲਾ ਕੇ ਬਰਤਨ ਵੇਚਣ ਵਾਲੇ ਨਾਲ ਲੁੱਟ ਖੋਹ: ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ (ਦਿਹਾਂਤੀ) ਦੇ ਅਧੀਨ ਪੈਂਦੇ ਥਾਣਾ ਕਥੂਨੰਗਲ ਦੇ ਏਰੀਆ ਵਿੱਚ ਹਰਜੀਤ ਸਿੰਘ ਜੋ ਕਿ ਫੇਰੀ ਲਾ ਕੇ ਬਰਤਨ ਵੇਚਣ ਦਾ ਕੰਮ ਕਰਦਾ ਹੈ ਅਤੇ ਉਸਨੂੰ 02 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਹਿਜ਼ਾਦਾ ਨੇੜੇ ਰੋਕ ਕੇ ਪਿਸਟਲ ਦਿਖਾ ਕੇ ਉਸਦੀ ਜੇਬ ਵਿਚੋਂ ਡਰਾ ਧਮਕਾ ਕੇ 4000 ਰੁਪਏ ਕੱਢ ਲਏ ਤਾਂ ਹਰਜੀਤ ਸਿੰਘ ਨੇ ਵਿਰੋਧ ਕੀਤਾ ਅਤੇ ਮੋਟਰਸਾਈਕਲ ਦੇ ਪਿਛਲੇ ਪਾਸੇ ਸਵਾਰ ਵਿਅਕਤੀ ਨਾਲ ਹੱਥੋਪਾਈ ਹੋ ਗਿਆ। ਇਸੇ ਦੌਰਾਨ ਮੋਟਰਸਾਈਕਲ ਚਾਲਕ ਸਮੇਤ ਮੋਟਰਸਾਈਕਲ ਮੌਕਾ ਤੋਂ ਫਰਾਰ ਹੋ ਗਿਆ।
ਸਾਥੀ ਦੀ ਭਾਲ ਜਾਰੀ: ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਥਾਣਾ ਕੱਥੂਨੰਗਲ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ ਅਤੇ ਮੌਕੇ ਤੋਂ ਮੁਲਜ਼ਮ ਨੂੰ ਕਾਬੂ ਕਰਕੇ ਉਸਦੇ ਕਬਜੇ ਵਿਚੋਂ 1 ਪਿਸਟਲ ਨਜ਼ਾਇਜ ਬਰਾਮਦ ਕਰ ਲਿਆ ਹੈ, ਇਸਦੇ ਸਾਥੀ ਦੀ ਭਾਲ ਜਾਰੀ ਹੈ ਅਤੇ ਉਸਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੁਲਿਸ ਵੱਲੋ ਮਾਮਲਾ ਦਰਜ: ਗਿਰਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਿੰਸਪਾਲ ਸਿੰਘ ਵਜੋਂ ਹੋਈ ਹੈ। ਜਿਸ ਪਾਸੋਂ 1 ਨਜਾਇਜ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 06 ਜਿੰਦਾ ਰੋਂਦਾ ਪੁਲਿਸ ਵੱਲੋਂ ਕਬਜੇ ਵਿੱਚ ਲਏ ਗਏ ਹਨ। ਇਸ ਸਬੰਧੀ ਆਰੋਪਿਆ ਖਿਲਾਫ ਥਾਣਾ ਕੱਥੂਨੰਗਲ ਵਿੱਚ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਰਜਿਸਟਰ ਕਰ ਲਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਗ੍ਰਿਫਤਾਰ ਆਰੋਪੀ ਪ੍ਰਿੰਸਪਾਲ ਸਿੰਘ ਖ਼ਿਲਾਫ ਪਹਿਲਾਂ ਵੀ ਵੱਖ ਵੱਖ ਥਾਣਿਆਂ ਚ ਮਾਮਲੇ ਦਰਜ ਹਨ ਅਤੇ ਵੱਖ-ਵੱਖ ਅਦਾਲਤਾਂ ਵੱਲੋਂ ਮੁਲਜ਼ਮ ਭਗੌੜਾ ਚੱਲ ਰਿਹਾ ਹੈ।
ਹੋਰ ਖੁਲਾਸੇ ਹੋਣ ਦੀ ਉਮੀਦ: ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਏ ਨਜਾਇਜ ਹਥਿਆਰ ਸਪਲਾਈ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਬਾਰੇ ਵੀ ਪਤਾ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਓਹਨਾ ਕਿਹਾ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭਵਿੱਖ ਵਿਚ ਵੀ ਨਜਾਇਜ ਹਥਿਆਰ ਰੱਖਣ/ਸਪਲਾਈ ਕਰਨ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖੀ ਜਾ ਸਕੇ।
ਇਹ ਵੀ ਪੜ੍ਹੋ:- ਪੁਲਿਸ ਮੁਲਾਜ਼ਮ ਨੂੰ ਵਿਆਹ ਵਿੱਚ ਹਵਾਈ ਫਾਇਰ ਕਰਨੇ ਪਏ ਭਾਰੀ, ਮਾਮਲਾ ਦਰਜ