ETV Bharat / state

Youth Missing at Amritsar Railway Station: ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਆਇਆ ਪਰਵਾਸੀ ਰੇਲਵੇ ਸਟੇਸ਼ਨ 'ਤੋਂ ਹੋਇਆ ਲਾਪਤਾ

ਲੁਧਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਅੰਮ੍ਰਿਤਸਰ 'ਚ ਲਾਪਤਾ ਹੋਣ ਤੋਂ ਬਾਅਦ ਉਕਤ ਵਿਅਕਤੀ ਦੇ ਪਰਿਵਾਰ ਵੱਲੋਂ ਪੁਲਿਸ ਤੋਂ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਵਿਅਕਤੀ 12 ਤਰੀਕ ਨੂੰ ਵੈਸ਼ਨੋ ਦੇਵੀ ਗਿਆ ਸੀ, ਜਿਸ ਤੋਂ ਬਾਅਦ ਉਹ 14 ਤਰੀਕ ਤੋਂ ਲਾਪਤਾ ਹੈ। (Youth Missing at Amritsar Railway Station)

Ludhiana's 24 year old youth missing at Amritsar railway station
Amritsar News : ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਆਇਆ ਪਰਵਾਸੀ ਰੇਲਵੇ ਸਟੇਸ਼ਨ 'ਤੇ ਹੋਇਆ ਲਾਪਤਾ,ਪਰਿਵਾਰ ਨੇ ਪ੍ਰਸ਼ਾਸਨ ਤੋਂ ਲਗਾਈ ਮਦਦ ਦੀ ਗੁਹਾਰ
author img

By ETV Bharat Punjabi Team

Published : Sep 18, 2023, 2:17 PM IST

ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਆਇਆ ਪਰਵਾਸੀ ਰੇਲਵੇ ਸਟੇਸ਼ਨ 'ਤੋਂ ਹੋਇਆ ਲਾਪਤਾ

ਅੰਮ੍ਰਿਤਸਰ: ਲੁਧਿਆਣਾ ਦਾ ਇੱਕ ਵਿਅਕਤੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਲਾਪਤਾ ਹੋ ਗਿਆ। ਜਿਸ ਦੀ ਭਾਲ ਕਰਦਿਆਂ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਦਦ ਦੀ ਗੁਹਾਰ ਲਗਾਈ ਹੈ। ਦਰਅਸਲ 24 ਸਾਲਾ ਨੌਜਵਾਨ ਵਿਕਾਸ ਦੇ ਲਾਪਤਾ ਹੋਣ ਦਾ ਮਾਮਲਾ 14 ਤਰੀਕ ਨੂੰ ਸਾਹਮਣੇ ਆਇਆ। ਲਾਪਤਾ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਲਾਪਤਾ ਵਿਕਾਸ ਕੁਮਾਰ 8 ਸਤੰਬਰ ਨੂੰ ਉਹ ਆਪਣੀ ਭੈਣ ਨੂੰ ਮਿਲਣ ਆਇਆ ਸੀ ਅਤੇ ਭਰਜਾਈ ਨਾਲ ਵੈਸ਼ਨੂੰ ਮਾਤਾ ਮੰਦਰ ਮੱਥਾ ਟੇਕਣ ਗਿਆ ਸੀ ਅਤੇ 13 ਤਰੀਕ ਨੂੰ ਵੈਸ਼ਨੂ ਦੇਵੀ ਤੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਵਾਪਸ ਆਉਂਦਿਆਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਉਸਦਾ ਭਰਾ ਲਾਪਤਾ ਹੋ ਗਿਆ।

ਡਿਪ੍ਰੇਸ਼ਨ ਦਾ ਸ਼ਿਕਾਰ ਸੀ ਵਿਕਾਸ : ਲਾਪਤਾ ਹੋਏ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ 8 ਮਹੀਨੇ ਪਹਿਲਾਂ ਡਿਪ੍ਰੈਸ਼ਨ ਦਾ ਸ਼ਿਕਾਰ ਹੋਇਆ ਸੀ ਅਤੇ ਹੁਣ ਡਾਕਟਰਾਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਤਬਦੀਲੀ ਆਈ ਹੈ ਤਾਂ ਹੋ ਸਕਦਾ ਹੈ ਕਿ ਡਿਪਰੈਸ਼ਨ ਕਾਰਨ ਉਹ ਕੀਤੇ ਚਲਾ ਗਿਆ ਹੋਵੇ। ਲਾਪਤਾ ਹੋਏ ਨੌਜਵਾਨ ਦੇ ਪਰਿਵਾਰ ਦਾ ਹੁਣ ਰੋ-ਰੋ ਕੇ ਬੁਰਾ ਹਾਲ ਹੈ, ਉਨ੍ਹਾਂ ਕਿਹਾ ਕਿ ਨੌਜਵਾਨ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਹੀ ਲਾਪਤਾ ਹੋਇਆ ਹੈ। ਉਹਨਾਂ ਕਿਹਾ ਕਿ ਰੇਲਵੇ ਸਟੇਸ਼ਨ ਤੋਂ ਲੈਕੇ ਅੰਮ੍ਰਿਤਸਰ ਸ਼ਹਿਰ, ਦੁਰਗਿਆਣਾ ਮੰਦਰ ਚੌਕੀ ਦੇ ਬਾਹਰ ਵੀ ਵੱਖ-ਵੱਖ ਥਾਵਾਂ 'ਤੇ ਲਾਪਤਾ ਹੋਏ ਨੌਜਵਾਨ ਦੇ ਪੋਸਟਰ ਵੀ ਲਗਵਾ ਦਿੱਤੇ ਗਏ ਹਨ। ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੋਈ ਹੈ ਅਤੇ ਹੋ ਸਕਦਾ ਹੈ ਕਿ ਪੁਲਿਸ ਜੇਕਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਤਾਂ ਉਸ ਦਾ ਭਰਾ ਮਿਲ ਸਕਦਾ ਹੈ,ਪਰ ਪੁਲਿਸ ਕੁਝ ਨਹੀਂ ਕਰ ਰਹੀ।

ਕੈਮਰਿਆਂ ਵਿੱਚ ਵੀ ਨਜ਼ਰ ਨਹੀਂ ਆਇਆ ਵਿਕਾਸ : ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਨੌਜਵਾਨ ਮੂਲ ਰੂਪ ਵਿੱਚ ਯੂਪੀ ਦਾ ਰਹਿਣ ਵਾਲਾ ਹੈ ਤੇ ਹਾਲ ਵਿੱਚ ਲੁਧਿਆਣਾ ਰਹਿ ਰਿਹਾ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੈਸ਼ਨੋ ਮਾਤਾ ਤੋਂ ਦਰਸ਼ਨ ਕਰਨ ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਲਾਪਤਾ ਹੋਇਆ ਹੈ, ਜਿਸ ਸੰਬੰਧ 'ਚ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਸਟੇਸ਼ਨ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਹਨ ਪਰ ਉਨ੍ਹਾਂ ਦਾ ਭਰਾ ਕਿਤੇ ਨਜ਼ਰ ਨਹੀਂ ਆਇਆ ਜਦੋਂ ਕਿ ਪਰਿਵਾਰ ਵੱਲੋਂ ਉਸ ਦੇ ਲਾਪਤਾ ਹੋਣ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਪਰ ਅਜੇ ਤੱਕ ਉਸ ਦੇ ਭਰਾ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ, ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.