ਅੰਮ੍ਰਿਤਸਰ: ਕੈਪਟਨ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਸੂਬੇ ਦੇ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਸਾਢੇ ਤਿੰਨ ਸਾਲ ਬਾਅਦ ਸਰਕਾਰ ਪੂਰਾ ਕਰਨ ਜਾ ਰਹੀ ਹੈ। ਇਸ ਨੂੰ ਲੈ ਕੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ 'ਤੇ ਤੰਜ ਕਸਿਆ ਹੈ।
ਮਜੀਠੀਆ ਨੇ ਕਿਹਾ ਕਿ ਕੈਪਟਨ ਨੇ ਹਰੇਕ ਨੌਜਵਾਨ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਤਕਰੀਬਨ 4 ਸਾਲ ਬੀਤ ਜਾਣ ਤੋਂ ਬਾਅਦ ਉਹ ਪੂਰਾ ਨਹੀਂ ਹੋਇਆ। ਮਜੀਠੀਆ ਨੇ ਕਿਹਾ ਕਿ ਜਿਹੜੇ ਫੋਨ ਦਿੱਤੇ ਜਾ ਰਹੇ ਹਨ ਉਨ੍ਹਾਂ ਦਾ ਵੀ ਭਰੋਸਾ ਨਹੀਂ ਕਿ ਉਹ ਚੱਲਣਗੇ ਜਾਂ ਨਹੀਂ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸਦਿਆਂ ਮਜੀਠੀਆ ਨੇ ਕਿਹਾ ਕਿ ਕੈਪਟਨ ਪਹਿਲਾਂ ਖ਼ੁਦ ਤਸਵੀਰਾਂ ਲਾਉਣ ਦੀ ਰਾਜਨੀਤੀ ਦਾ ਵਿਰੋਧ ਕਰਦੇ ਸਨ ਪਰ ਹੁਣ ਫੋਨਾਂ ਉੱਤੇ ਹਰੇਕ ਥਾਂ ਆਪਣੀ ਤਸਵਰੀ ਲਗਵਾਈ ਹੋਈ ਹੈ।