ਅੰਮ੍ਰਿਤਸਰ: ਮਿਊਂਸੀਪਲ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਹੁਣ ਹਰ ਰਾਜਨੀਤਿਕ ਧਿਰ ਸਰਗਰਮ ਹੋ ਚੁੱਕੀ ਹੈ ਜਿਸ ਦੇ ਚੱਲਦਿਆਂ ਅਕਾਲੀ ਦਲ ਤੋਂ ਬਿਕਰਮ ਸਿੰਘ ਮਜੀਠੀਆ ਖੁਦ ਮੈਦਾਨ ’ਚ ਉਤਰ ਆਏ ਹਨ। ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਵਿੱਚ ਆਪਣੇ ਉਮੀਦਵਾਰਾਂ ਲਈ ਵੋਟ ਮੰਗਣ ਲਈ ਮਜੀਠੀਆ ਖ਼ੁਦ ਜੰਡਿਆਲਾ ਗੁਰੂ ਦੇ ਬਾਜ਼ਾਰਾਂ ਵਿੱਚ ਨਜ਼ਰ ਆਏ।
2017 ਦੀਆਂ ਚੋਣਾਂ ਦੌਰਾਨ ਕਾਂਗਰਸ ਨੇ ਲੋਕਾਂ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਕੀਤੇ: ਮਜੀਠੀਆ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਲੋਕ ਕਾਂਗਰਸ ਸਰਕਾਰ ਤੋਂ ਬਹੁਤ ਜ਼ਿਆਦਾ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਘਰ ’ਚ ਨੌਕਰੀ ਦਿੱਤੀ ਜਾਵੇਗੀ, ਪਰ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਅੱਜ ਤੱਕ ਕਿਸੇ ਨੂੰ ਨੌਕਰੀ ਨਹੀਂ ਮਿਲੀ ਜਿਸ ਤੋਂ ਬਾਅਦ ਲੋਕ ਹੁਣ ਕਾਂਗਰਸ ਸਰਕਾਰ ਤੋਂ ਕਾਫੀ ਸਤਾਏ ਹੋਏ ਨਜ਼ਰ ਆ ਰਹੇ। ਉਨ੍ਹਾਂ ਕਿਹਾ ਕਿ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਦੁਬਾਰਾ ਸੱਤਾ ’ਚ ਦੇਖਣਾ ਚਾਹੁੰਦੇ ਹਨ ਅਤੇ ਲੋਕ ਇਸ ਵਾਰ ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਵੱਡੀ ਲੀਡ ਨਾਲ ਜਿੱਤ ਦਿਵਾਉਣਗੇ।
ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੂੰ ਪਹਿਲਾਂ ਕਿਸਾਨ ਅੱਤਵਾਦੀ ਨਜ਼ਰ ਆਉਂਦੇ ਸਨ: ਮਜੀਠੀਆ
ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਹੱਕ ’ਚ ਬੋਲਦਿਆਂ ਕਿਹਾ ਕਿ ਕਦੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਜੋ ਸੰਸਦ ’ਚ ਬਿਆਨ ਆਇਆ ਹੈ ਉਸ ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਰੇਂਦਰ ਤੋਮਰ ਨੂੰ ਕਦੀ ਕਿਸਾਨ ਅਤਿਵਾਦੀ ਨਜ਼ਰ ਆਉਂਦੇ ਸੀ, ਪਰ ਬਾਅਦ ’ਚ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੀਟਿੰਗਾ ਵੀ ਕੀਤੀਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਊਂਸੀਪਲ ਕੌਂਸਲ ਦੀਆਂ ਚੋਣਾਂ ’ਚ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ।