ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਅਜਨਾਲਾ ਸਰਹੱਦੀ ਖੇਤਰ ਅੰਦਰ ਦਰਜਨਾ ਪਿੰਡਾਂ ਵਿੱਚ ਗੜ੍ਹੇਮਾਰੀ ਨਾਲ ਤਬਾਹ ਹੋਈ ਫਸਲ ਦਾ ਜਾਇਜਾ ਲੈਣ ਤੇ ਇਸ ਦੀ ਗਿਰਦਾਵਰੀ ਪ੍ਰਤੀ ਮਾਲ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤਾਂ ਦੇਣ ਲਈ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਈ ਪਿੰਡਾਂ ਦਾ ਦੌਰਾ ਕਰਕੇ ਖਰਾਬ ਹੋਈ ਫਸਲ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ‘ਤੇ ਕਿਸਾਨਾਂ ਦੀ ਸ਼ਿਕਾਇਤ ਮੁਤਾਬਿਕ ਡਿਊਟੀ ਦੌਰਾਨ ਕੋਤਾਹੀ ਵਰਤਣ ਵਾਲੇ ਤਿੰਨ ਪਟਵਾਰੀਆਂ ਸਬੰਧੀ ਮਾਜਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਧਿਆਨ ਵਿੱਚ ਲਿਆਉਂਦਿਆ ਉਕਤ ਪਟਵਾਰੀਆਂ ਨੂੰ ਤਰੁੰਤ ਮੁਅੱਤਲ ਕਰਨ ਤੇ ਉਨ੍ਹਾ ਦੀ ਜਗ੍ਹਾ ਨਵੇ ਪਟਵਾਰੀਆਂ ਦੀ ਨਿਯੁਕਤੀ ਕਰਨ ਦੀ ਸ਼ਿਫਾਰਿਸ਼ ਕੀਤੀ ਹੈ।
ਕੁਤਾਹੀ ਕਰਨ ਵਾਲੇ 3 ਪਟਵਾਰੀਆਂ ਖਿਲਾਫ਼ ਵੱਡੀ ਕਾਰਵਾਈ ਇਸ ਮੌਕੇ ਪ੍ਰਭਾਵਿਤ ਕਿਸਾਨਾਂ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕੁਦਰਤ ਦੀ ਇਸ ਆਫਤ ਨਾਲ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਵੀ ਵਿਸੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਰਕਲ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਮਾਨਦਾਰੀ ਨਾਲ ਪ੍ਰਭਾਵਿਤ ਕਿਸਾਨਾਂ ਦੀ ਖਰਾਬ ਹੋਈ ਫਸਲ ਦੀ ਗਿਰਦਾਵਰੀ ਕਰਕੇ ਜਲਦ ਰਿਪੋਰਟ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਭੇਜਣ ਤਾਂ ਜੋ ਕਿਸਾਨਾਂ ਨੂੰ ਯੋਗ ਮੁਆਵਜਾ ਦਿੱਤਾ ਜਾ ਸਕੇ।ਇਸ ਸਮੇਂ ਕਿਸਾਨਾਂ ਵੱਲੋਂ ਹਲਕਾ ਵਿਧਾਇਕ ਨੂੰ ਤਿੰਨ ਪਟਵਾਰੀਆਂ ਜਤਿੰਦਰ ਕੁਮਾਰ, ਹਰਪ੍ਰੀਤ ਸਿੰਘ ਤੇ ਰਣਜੀਤ ਸਿੰਘ ਦੀ ਹਲਕੇ ਵਿੱਚ ਨਾ ਆਉਣ ਦੀ ਕੀਤੀ ਸ਼ਿਕਾਇਤ ਤੇ ਤਰੁੰਤ ਸਾਰਾ ਮਾਜਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਧਿਆਨ ਵਿੱਚ ਲਿਆਉਂਦਿਆ ਉਕਤ ਪਟਵਾਰੀਆਂ ਨੂੰ ਤਰੁੰਤ ਮੁਅੱਤਲ ਕਰਨ ਤੇ ਉਨ੍ਹਾਂ ਦੀ ਜਗ੍ਹਾ ਨਵੇਂ ਪਟਵਾਰੀਆਂ ਦੀ ਨਿਯੁਕਤੀ ਕਰਨ ਦੀ ਸ਼ਿਫਾਰਿਸ਼ ਕੀਤੀ। ਜਿਸ ‘ਤੇ ਫੋਰਨ ਐਕਸ਼ਨ ਕਰਦਿਆ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਉਕਤ ਤਿੰਨਾਂ ਪਟਵਾਰੀਆਂ ਖਿਲਾਫ਼ ਐਕਸ਼ਨ ਲਈ ਲਈ ਤਹਿਸੀਲਦਾਰ ਅਜਨਾਲਾ ਨੂੰ ਹੁਕਮ ਦਿੱਤੇ ਤੇ ਨਾਲ ਹੀ ਨਵੇਂ ਪਟਵਾਰੀਆਂ ਦੀ ਨਿਯੁਕਤੀ ਲਈ ਕਿਹਾ।
ਇਸ ਸਬੰਧੀ ਕਿਸਾਨਾਂ ਨੇ ਕਿਹਾ ਕਿ ਉਹ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦਾ ਧੰਨਵਾਦ ਕਰਦੇ ਹਨ ਜੋ ਉਨ੍ਹਾਂ ਕੋਲ ਨੁਕਸਾਨ ਹੋਈ ਫਸਲ ਦੀ ਗਿਰਦੌਰੀ ਕਰਵਾਉਣ ਲਈ ਖੁਦ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਵਿਸੇਸ਼ ਤੌਰ ਤੇ ਕੰਮ ਚ ਕੁਤਾਹੀ ਵਰਤਣ ਵਾਲੇ ਤਿੰਨੋਂ ਪਟਵਾਰੀਆਂ ਨੂੰ ਮੁਅੱਤਲ ਕਰਨ ਲਈ ਉਹ ਪ੍ਰਸ਼ਾਸਨ ਅਤੇ ਵਿਧਾਇਕ ਅਜਨਾਲਾ ਦਾ ਧੰਨਵਾਦ ਕਰਦੇ ਹਨ।
ਇਹ ਵੀ ਪੜ੍ਹੋ:ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਸ਼ੁਰੂ !