ਅੰਮ੍ਰਿਤਸਰ: ਸੁਲਤਾਨਵਿੰਡ ਰੋਡ 'ਤੇ ਮਨੀ ਐਕਸਚੇਂਜਰ ਦੀ ਦੁਕਾਨ' ਤੇ ਲੁੱਟ ਦੇ ਮਾਮਲੇ 'ਚ ਅੰਮ੍ਰਿਤਸਰ ਦੀ ਪੁਲਿਸ ਨੇ ਸੀਸੀਟੀਵੀ (CCTV) ਦੇ ਆਧਾਰ' ਤੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ (Arrested) ਕੀਤਾ ਹੈ। ਪੁਲਿਸ (Police) ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਲੁੱਟੀ ਗਈ ਕੁਝ ਰਕਮ ਵੀ ਬਰਾਮਦ ਕੀਤੀ ਗਈ ਹੈ ਪਰ ਪੁਲਿਸ (Police) ਇਸ ਲੁੱਟ ਦੀ ਘਟਨਾ 'ਚ ਖੁਦ ਇੱਕ ਬੁਝਾਰਤ ਸੁਲਝਾਉਣ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ ਕਿਉਂਕਿ ਦੁਕਾਨਦਾਰ ਦੇ ਅਨੁਸਾਰ ਉਸ ਤੋਂ ਸਾਢੇ 8 ਲੱਖ ਰੁਪਏ ਲੁੱਟੇ ਗਏ ਸਨ, ਪਰ ਮੁਲਜ਼ਮ ਨੇ ਦੱਸਿਆ ਕਿ ਸਿਰਫ ਡੇਢ ਲੱਖ ਰੁਪਏ ਹੀ ਲੁੱਟੇ ਗਏ ਹਨ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਮਨੀ ਐਕਸਚੇਂਜਰ ਦੀ ਦੁਕਾਨ ਤੋਂ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਪਿਸਤੌਲ ਅਤੇ ਕੁਝ ਲੁੱਟੇ ਹੋਏ ਪੈਸੇ ਬਰਾਮਦ ਕੀਤੇ ਹਨ। ਕਾਬੂ ਕੀਤੇ ਗਏ ਮੁਲਜ਼ਮਾਂ ਵਿੱਚੋਂ ਮੁੱਖ ਮੁਲਜ਼ਮ ਕਾਕਾ ਹੈ, ਜਿਸਦੀ ਅਜੇ ਗ੍ਰਿਫਤਾਰੀ ਹੋਣੀ ਬਾਕੀ ਹੈ।
ਪੁਲਿਸ ਨੇ ਚਾਰ ਨੌਜਵਾਨਾਂ ਤੋਂ ਇੱਕ ਲੱਖ 20,000 ਰੁਪਏ ਬਰਾਮਦ ਕੀਤੇ ਗਏ ਹਨ, ਪੁਲਿਸ ਦਾ ਕਹਿਣਾ ਹੈ ਕਿ ਕਾਕਾ, ਜੋ ਮੁੱਖ ਮੁਲਜ਼ਮ ਹੈ, ਉਸਦੀ ਭੈਣ ਯੂਐਸਏ ਤੋਂ ਪੈਸੇ ਭੇਜਦੀ ਸੀ ਅਤੇ ਉਹ ਇਸ ਦੁਕਾਨ ਤੋਂ ਪੈਸੇ ਲੈਣ ਆਉਂਦਾ ਸੀ, ਉਸਨੂੰ ਪਤਾ ਸੀ ਕਿ ਇਸ ਦੁਕਾਨ ਵਿੱਚ ਬਹੁਤ ਸਾਰਾ ਪੈਸਾ ਹੈ ਜਿਸ ਕਰਕੇ ਆਪਣੇ ਸਾਥੀਆਂ ਦੀ ਸਹਾਇਤਾਂ ਨਾਲ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।