ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਹੀ ਬੇਅਦਬੀਆਂ ਦੇ ਮਾਮਲੇ ਘਟਣ ਦਾ ਨਾਮ ਨਹੀਂ ਲੈ ਰਹੇ। ਉਥੇ ਹੀ ਇੱਕ ਵਾਰ ਫਿਰ ਤੋਂ ਅਜਨਾਲਾ ਦੇ ਧਰਮਕੋਟ ਪਿੰਡ ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਜਿੱਥੇ ਇੱਕ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਪਾੜ ਕੇ ਸੁੱਟ ਦਿੱਤੇ ਗਏ ਜਿਸ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ।
ਉਥੇ ਹੀ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲਣ ਤੋਂ ਬਾਅਦ ਮੁਲਜ਼ਮਾਂ ਨੂੰ ਸੰਗਤ ਦੀ ਮੌਜੂਦਗੀ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਸਬੰਧੀ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਲਾਕੇ ਦੇ ਹੀ ਇਕ ਵਿਅਕਤੀ ਵੱਲੋਂ ਇਹ ਪੰਨੇ ਪਾੜ ਕੇ ਸੁੱਟੇ ਗਏ ਹਨ ਅਤੇ ਉਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਲਜ਼ਮਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕਿ ਭਵਿੱਖ ਵਿੱਚ ਇਸ ਤਰ੍ਹਾਂ ਦਾ ਕੋਈ ਵੀ ਕਰਨ ਬਾਰੇ ਨਾ ਸੋਚੇ।
ਉੱਥੇ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਦਿੱਤਾ ਗਿਆ ਹੈ ਅਤੇ ਧਾਰਾ 295 ਏ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਤੈਅ ਤੱਕ ਜਾਣ ਲਈ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੁਲਿਸ ਨੇ ਸੁਲਝਾਇਆ ਲੁਧਿਆਣਾ ਅਦਾਲਤ ਧਮਾਕਾ ਮਾਮਲਾ, ਮੁੱਖ ਮੁਲਜ਼ਮ ਗ੍ਰਿਫ਼ਤਾਰ