ETV Bharat / state

ਸ਼ਖ਼ਸ ਦਾ ਬੇਰਹਿਮੀ ਨਾਲ ਕਤਲ - amritsar crime news

ਅੰਮ੍ਰਿਤਸਰ ਦੇ ਵਿੱਚ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਸ਼ਰੇਆਮ ਸ਼ਖ਼ਸ ਦਾ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਘਟਨਾ ਸਬੰਧੀ ਸੀਸੀਟੀਵੀ ਸਾਹਮਣੇ ਆਈ ਹੈ। ਰੋਸ ਦੇ ਵਜੋਂ ਪੀੜਤ ਪਰਿਵਾਰ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ ਤਾਂ ਜੋ ਇਨਸਾਫ ਮਿਲ ਸਕੇ।

ਸ਼ਖ਼ਸ ਦਾ ਬੇਰਹਿਮੀ ਨਾਲ ਕਤਲ
ਸ਼ਖ਼ਸ ਦਾ ਬੇਰਹਿਮੀ ਨਾਲ ਕਤਲ
author img

By

Published : Dec 8, 2021, 8:10 AM IST

ਅੰਮ੍ਰਿਤਸਰ: ਪੰਜਾਬ ਦੇ ਵਿੱਚ ਅਪਰਾਧ ਦੀਆਂ ਘਟਨਾਵਾਂ ਦੇ ਵਿੱਚ ਦਿਨ ਬ ਦਿਨ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਦੋ ਅਣਪਛਾਤੇ ਨੌਜਵਾਨਾਂ ਦੇ ਵੱਲੋਂ ਸ਼ਖ਼ਸ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦਾ ਕਿਰਚਾ ਮਾਰ ਕੇ ਕਤਲ ਕੀਤਾ ਗਿਆ ਹੈ। ਇਸ ਘਟਨਾ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਦੋ ਅਣਪਛਾਤੇ ਨੌਜਵਾਨ ਜਾਂਦੇ ਵਿਖਾਈ ਦੇ ਰਹੇ ਹਨ। ਇਸ ਸੀਸੀਟੀਵੀ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਸ਼ਖ਼ਸ ਦਾ ਬੇਰਹਿਮੀ ਨਾਲ ਕਤਲ

ਸ਼ਹਿਰ ਦੇ ਜਗਦੰਬਾ ਕਲੋਨੀ ਦਾ ਰਮੇਸ਼ ਕੁਮਾਰ ਜਿਸਦੀ ਉਮਰ 40 ਸਾਲ ਹੈ ਇੱਕ ਵੇਟਰ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਰਾਤ ਦੇ ਸਮੇਂ ਕੰਮ ਤੋਂ ਘਰ ਆ ਰਿਹਾ ਸੀ ਕਿ ਦੋ ਅਣਪਛਾਤਿਆਂ ਵੱਲੋਂ ਉਸ ਉੱਪਰ ਕਿਰਚਾਂ ਨਾਲ ਹਮਲਾ ਕਰ ਦਿੱਤਾ। ਇਸ਼ ਹਮਲੇ ਵਿੱਚ ਸ਼ਖ਼ਸ ਗੰਭੀਰ ਰੂਪ ਦੇ ਵਿੱਚ ਜ਼ਖ਼ਮੀ ਹੋ ਗਿਆ ਅਤੇ ਦੁੱਖ ਨਾ ਸਹਾਰਦੇ ਹੋਏ ਉਸਦੀ ਮੌਤ ਹੋ ਗਈ। ਸ਼ਖ਼ਸ ਦੀ ਮੌਤ ਨੂੰ ਲੈ ਕੇ ਪਰਿਵਾਰ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਓਧਰ ਦੂਜੇ ਪਾਸੇ ਘਟਨਾ ਸਥਾਨ ਉੱਪਰ ਪਹੁੰਚੀ ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਖ਼ਸ ਵੇਟਰ ਦਾ ਕੰਮ ਕਰਦਾ ਸੀ ਅਤੇ ਜਦੋਂ ਰਾਤ ਦੇ ਸਮੇਂ ਉਹ ਘਰ ਵਾਪਿਸ ਪਰਤ ਰਿਹਾ ਸੀ ਤਾਂ ਉਸ ਨਾਲ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣੈ ਕਿ ਪਰਿਵਾਰ ਨੂੰ ਧਰਨਾ ਚੁੱਕਣ ਦੇ ਲਈ ਕਿਹਾ ਗਿਆ ਤੇ ਜਲਦ ਇਨਸਾਫ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਮਾਮਲੇ ਦੀ ਤੈਅ ਤੱਕ ਜਾਣ ਦੇ ਲਈ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਕੀਤਾ ਹੱਲ, 3 ਮੁਲਾਜ਼ਮ ਕਾਬੂ

ETV Bharat Logo

Copyright © 2024 Ushodaya Enterprises Pvt. Ltd., All Rights Reserved.