ਅੰਮ੍ਰਿਤਸਰ: ਸਮਾਜ ਸੇਵੀ ਵਜੋਂ ਜਾਣੇ ਜਾਂਦੇ ਮਨਦੀਪ ਸਿੰਘ ਮੰਨਾ ਨੇ ਸ਼੍ਰੋਮਣੀ ਅਕਾਲੀ ਦੇ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Sidhu and Bikram Majithia) ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਮਨਦੀਪ ਮੰਨਾ ਨਵਜੋਤ ਸਿੰਘ ਸਿੱਧੂ ’ਤੇ ਕੱਸੇ ਤੰਜ਼ ਕਸਦਿਆਂ ਕਿਹਾ ਹੈ ਕਿ ਨਵਜੋਤ ਸਿੱਧੂ ਸਿਆਸੀ ਤੌਰ ’ਤੇ ਨਿਪੁੰਸਕ ਹਨ। ਉਨ੍ਹਾਂ ਕਿਹਾ ਕਿ ਸਿੱਧੂ ਵਿੱਚ ਸਿਆਸਤ ਵਾਲਾ ਕੋਈ ਗੁਣ ਨਹੀਂ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਸਿੱਧੂ ਦੀ ਬੋਲਬਾਣੀ ਕਰਕੇ ਹੀ ਕਾਂਗਰਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਤੇ ਕਈ ਕਾਂਗਰਸੀ ਵਰਕਰ ਇਸ ਵਾਰ ਕਾਂਗਰਸ ਪਾਰਟੀ ਨਾਲੋਂ ਟੁੱਟ ਗਏ।
ਮੰਨਾ ਨੇ ਸਿੱਧੂ ਦੀ ਕਾਰਗੁਜਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਉਹ ਇੱਕ ਕੰਮ ਦੱਸਣ ਜੋ ਉਨ੍ਹਾਂ ਨੇ ਆਪਣੇ ਹਲਕੇ ਵਿੱਚ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣੀ ਸਰਕਾਰ ਵਿੱਚ ਦੋ ਨੰਬਰ ਦੇ ਮੰਤਰੀ ਰਹੇ ਹਨ ਪਰ ਉਨ੍ਹਾਂ ਵੱਲੋਂ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ ਗਿਆ। ਅੰਮ੍ਰਿਤਸਰ ਪੂਰਬੀ ਵਿਧਾਨਸਭਾ ਹਲਕਾ ਨੂੰ ਹੌਟ ਸੀਟ ਕਹੇ ਜਾਣ ਨੂੰ ਲੈਕੇ ਮੰਨਾ ਨੇ ਮਜੀਠੀਆ ਤੇ ਸਿੱਧੂ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਮੁੱਖ ਰੱਖਿਆ ਗਿਆ ਅਤੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਅਣਗੌਲਿਆਂ ਕੀਤਾ ਗਿਆ ਹੈ ਜੋ ਕਿ ਸਰਾਸਰ ਗਲਤ ਹੈ।
ਨਸ਼ੇ ਦੇ ਮਸਲੇ ਨੂੰ ਲੈਕੇ ਮੰਨਾ ਨੇ ਮਜੀਠੀਆ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਮਜੀਠੀਆ ਤੇ ਇਲਜ਼ਾਮ ਲਗਾਇਆ ਹੈ ਕਿ ਜਿੱਥੇ ਉਨ੍ਹਾਂ ਪੰਜਾਬ ਦੀ ਜਵਾਨੀ ਦਾ ਘਾਣ ਕੀਤਾ ਹੈ ਉੱਥੇ ਹੀ ਆਪਣੀ ਸਰਕਾਰ ਵਿੱਚ ਰਹਿੰਦੇ ਕਾਨੂੰਨ ਵਿਵਸਥਾ ਦੀ ਸ਼ਰੇਆਮ ਉਲੰਘਣਾ ਕੀਤੀ ਹੈ।
ਇਹ ਵੀ ਪੜ੍ਹੋ: Bikram Majithia Drug case: ਬਿਕਰਮ ਮਜੀਠੀਆ ਨੂੰ ਭੇਜਿਆ ਜੇਲ੍ਹ