ਅੰਮ੍ਰਿਤਸਰ: ਸਮਾਜਸੇਵੀ ਮਨਦੀਪ ਸਿੰਘ ਮੰਨਾ ਵੱਲੋਂ ਇੱਕ ਵਾਰ ਫਿਰ ਲਾਈਵ ਹੋ ਕੇ ਸ਼੍ਰੋਮਣੀ ਅਕਾਲੀ ਦਲ ਤੋਂ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਤੋਂ ਰਾਜਾ ਵੜਿੰਗ, ਕੈਪਟਨ ਅਮਰਿੰਦਰ ਸਿੰਘ ਤੇ ਕਈ ਸ਼ਬਦੀ ਹਮਲੇ ਕੀਤੇ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਕਾਂਗਰਸ ਤੋਂ ਰਾਜਾ ਵੜਿੰਗ ਵੱਲੋਂ ਜੋ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਸ਼ਬਦਾਵਲੀ ਵਰਤੀ ਗਈ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਉਨ੍ਹਾਂ ਨੂੰ ਕਦੇ ਵੀ ਸਟੇਜ ਤੋਂ ਨਹੀਂ ਵਰਤਣੀ ਚਾਹੀਦੀ। ਮੰਨਾ ਨੇ ਕਿਹਾ ਕਿ ਲੋਕ ਉਨ੍ਹਾਂ 'ਤੇ ਭਰੋਸਾ ਕਰਕੇ ਉਨ੍ਹਾਂ ਨੂੰ ਆਪਣੇ ਇਲਾਕੇ ਦਾ (ਐਮ. ਐਲ. ਏ ਜਾਂ ਐਮ. ਪੀ) ਚੁਣਦੇ ਹਨ ਪਰ ਅਜਿਹੀਆਂ ਭਾਸ਼ਾਵਾਂ ਬੋਲਣ ਨਾਲ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ।
ਦੂਜੇ ਪਾਸੇ ਉਨ੍ਹਾਂ ਕਿਹਾ ਕਿ ਜੋ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਉਨ੍ਹਾਂ ਨੂੰ ਸ਼ਬਦ ਬੋਲੇ ਗਏ ਉਹ ਵੀ ਅਤਿ ਨਿੰਦਣਯੋਗ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਜੋ ਕਹਿਣਾ ਹੈ ਕਿ ਸਰਕਾਰ ਬਣਨ ਤੋਂ ਬਾਅਦ ਪਹਿਲੇ ਉਹ ਇਲਾਕੇ ਦੇ ਕੰਮ ਨਹੀਂ ਸਗੋਂ ਲੋਕਾਂ ਨੂੰ ਜੇਲ੍ਹਾਂ ਵਿੱਚ ਅਤੇ ਅਫਸਰਾਂ ਨੂੰ ਸਸਪੈਂਡ ਕਰਵਾਉਣ ਦਾ ਕੰਮ ਕਰਨਗੇ। ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ 2002 ਤੋਂ 2007 ਤੱਕ ਕਹਿੰਦੇ ਹੁੰਦੇ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਬਣੀ ਤੇ ਉਹ ਕੈਪਟਨ ਦੇ ਪਜਾਮੇ ਵਿੱਚ ਚੂਹੇ ਛੱਡ ਦੇਣਗੇ ਜਿਸ ਤੋਂ ਬਾਅਦ ਸਰਕਾਰ ਬਣਨ ਤੋਂ ਬਾਅਦ ਉਹ ਚੁੱਪ ਹੋ ਗਏ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਿਹਾ ਜਾਂਦਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਹ ਭ੍ਰਿਸ਼ਟ ਆਗੂਆਂ ਨੂੰ ਜੇਲ੍ਹਾਂ ਵਿੱਚ ਭੇਜਣਗੇ ਅਤੇ ਸਰਕਾਰ ਬਣਨ ਤੋਂ ਬਾਅਦ ਉਹ ਵੀ ਚੁੱਪ ਹੋ ਗਏ ਇੱਥੋਂ ਸਮਝ ਆਉਂਦੀ ਹੈ।
ਇਹ ਸਿਰਫ਼ ਲੋਕਾਂ ਨੂੰ ਹੀ ਵਰਤ ਰਹੇ ਹਨ ਅਤੇ ਉਨ੍ਹਾਂ ਦੋਵਾਂ ਰਾਜਨੀਤਕ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਕੁਝ ਸਿੱਖਣ ਦੀ ਅਪੀਲ ਕੀਤੀ।
ਆਖਰ ਵਿੱਚ ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਜਿਹੇ ਭ੍ਰਿਸ਼ਟ ਆਗੂਆਂ ਤੋਂ ਬਚਣ ਦੀ ਲੋੜ ਹੈ।